ਅੱਜ ਹੈ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਜਨਮਦਿਨ, PM ਮੋਦੀ ਨੇ ਦਿੱਤੀਆਂ ਵਧਾਈਆਂ
Thursday, Jul 10, 2025 - 12:11 PM (IST)

ਨਵੀਂ ਦਿੱਲੀ- ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਅੱਜ 74ਵਾਂ ਜਨਮਦਿਨ ਹੈ। 10 ਜੁਲਾਈ 1951 ਨੂੰ ਉੱਤਰ ਪ੍ਰਦੇਸ਼ ਦੇ ਚੰਦੌਲੀ ਜ਼ਿਲ੍ਹੇ ਦੇ ਪਿੰਡ ਭਬੂਆਰਾ ਵਿਖੇ ਜਨਮੇ ਰਾਜਨਾਥ ਸਿੰਘ ਦੇ ਪਿਤਾ ਦਾ ਨਾਂ ਰਾਮ ਬਦਨ ਸਿੰਘ ਤੇ ਮਾਤਾ ਦਾ ਨਾਂ ਗੁਜਰਾਤੀ ਦੇਵੀ ਹੈ। ਉਹ ਇਕ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਹਨ ਤੇ ਉਹ ਸਾਲ 2019 ਤੋਂ ਮੋਦੀ ਸਰਕਾਰ 'ਚ ਭਾਰਤ ਦੇ ਕੇਂਦਰੀ ਮੰਤਰੀ ਬਣੇ ਹੋਏ ਹਨ।
ਸਾਲ 2014-19 ਤੱਕ ਉਨ੍ਹਾਂ ਨੇ ਭਾਰਤ ਦੇ ਗ੍ਰਹਿ ਮੰਤਰੀ ਦਾ ਅਹੁਦਾ ਸੰਭਾਲਿਆ ਤੇ ਆਜ਼ਾਦੀ ਤੋਂ ਬਾਅਦ ਜਨਮ ਲੈਣ ਵਾਲੇ ਉਹ ਦੇਸ਼ ਦੇ ਪਹਿਲੇ ਪਹਿਲੇ ਗ੍ਰਹਿ ਮੰਤਰੀ ਬਣੇ। ਇਸ ਤੋਂ ਬਾਅਦ 20 ਮਈ 2019 ਤੋਂ ਹੁਣ ਤੱਕ ਉਹ ਦੇਸ਼ ਦੇ ਰੱਖਿਆ ਮੰਤਰੀ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ।
ਉਨ੍ਹਾਂ ਦੇ ਜਨਮਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਆਪਣੇ ਐਕਸ ਅਕਾਊਂਟ 'ਤੇ ਪੋਸਟ ਸਾਂਝੀ ਕਰ ਕੇ ਵਧਾਈਆਂ ਦਿੱਤੀਆਂ ਹਨ। ਆਪਣੀ ਪੋਸਟ 'ਚ ਉਨ੍ਹਾਂ ਲਿਖਿਆ, ''ਰਾਜਨਾਥ ਸਿੰਘ ਨੂੰ ਜਨਮ ਦਿਨ ਦੀ ਵਧਾਈ। ਉਹ ਆਪਣੀ ਮਿਹਨਤੀ ਤੇ ਸਿਆਣਪ ਭਰੀ ਸ਼ਖ਼ਸੀਅਤ ਕਾਰਨ ਖ਼ੁਦ ਨੂੰ ਬਾਕੀਆਂ ਤੋਂ ਵੱਖ ਕਰਦੇ ਹਨ।''
ਉਨ੍ਹਾਂ ਅੱਗੇ ਕਿਹਾ- ''ਭਾਰਤ ਨੂੰ ਰੱਖਿਆ 'ਚ ਆਤਮ ਨਿਰਭਰ ਬਣਾਉਣ ਤੇ ਹਥਿਆਰਬੰਦ ਫ਼ੌਜਾਂ ਨੂੰ ਹੋਰ ਮਜ਼ਬੂਤ ਬਣਾਉਣ 'ਚ ਉਨ੍ਹਾਂ ਦੀਆਂ ਕੋਸ਼ਿਸ਼ਾਂ ਕਾਬਿਲ-ਏ-ਤਾਰੀਫ਼ ਹਨ। ਮੈਂ ਉਨ੍ਹਾਂ ਦੀ ਲੰਬੀ ਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e