ਰਾਜਨਾਥ ਸਿੰਘ ਨੂੰ ਏਮਜ਼ ਤੋਂ ਮਿਲੀ ਛੁੱਟੀ, ਪਿੱਠ ਦਰਦ ਦੀ ਸ਼ਿਕਾਇਤ ਤੋਂ ਬਾਅਦ ਹੋਏ ਸਨ ਦਾਖ਼ਲ

Saturday, Jul 13, 2024 - 05:19 PM (IST)

ਰਾਜਨਾਥ ਸਿੰਘ ਨੂੰ ਏਮਜ਼ ਤੋਂ ਮਿਲੀ ਛੁੱਟੀ, ਪਿੱਠ ਦਰਦ ਦੀ ਸ਼ਿਕਾਇਤ ਤੋਂ ਬਾਅਦ ਹੋਏ ਸਨ ਦਾਖ਼ਲ

ਨਵੀਂ ਦਿੱਲੀ (ਭਾਸ਼ਾ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਸ਼ਨੀਵਾਰ ਨੂੰ ਇੱਥੇ ਏਮਜ਼ ਤੋਂ ਛੁੱਟੀ ਦੇ ਦਿੱਤੀ ਗਈ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। 2 ਦਿਨ ਪਹਿਲੇ ਪਿੱਠ 'ਚ ਦਰਦ ਹੋਣ ਦੀ ਸ਼ਿਕਾਇਤ ਤੋਂ ਬਾਅਦ ਰਾਜਨਾਥ ਸਿੰਘ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। 

ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) ਦੇ ਮੀਡੀਆ ਸੈੱਲ ਦੀ ਇੰਚਾਰਜ ਡਾਕਟਰ ਰੀਮਾ ਦਾਦਾ ਅਨੁਸਾਰ ਸਿੰਘ ਦੇ ਪਿੱਠ ਦਰਦ ਦਾ ਇਲਾਜ ਕੀਤਾ ਗਿਆ। ਉਨ੍ਹਾਂ ਕਹਿਾ ਕਿ ਰਾਜਨਾਥ ਸਿੰਘ ਨੂੰ ਸ਼ਨੀਵਾਰ ਦੁਪਹਿਰ 2 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਰਾਜਨਾਥ ਸਿੰਘ ਨੂੰ ਵੀਰਵਾਰ ਤੜਕੇ ਨਿਊਰੋਸਰਜਰੀ ਵਿਭਾਗ ਦੇ ਪੁਰਾਣੇ ਨਿੱਜੀ ਵਾਰਡ 'ਚ ਦਾਖ਼ਲ ਕਰਵਾਇਆ ਗਿਆ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

DIsha

Content Editor

Related News