ਰਾਜਨਾਥ ਨੇ ਕਿਸਾਨ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ, ਟਵੀਟ ਕਰ ਕੇ ਆਖ਼ੀ ਇਹ ਗੱਲ

Wednesday, Dec 23, 2020 - 10:03 AM (IST)

ਨਵੀਂ ਦਿੱਲੀ- ਦਿੱਲੀ ਨਾਲ ਲੱਗਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦਾ ਅੰਦੋਲਨ 28ਵੇਂ ਦਿਨ ਵੀ ਜਾਰੀ ਹੈ। ਅੱਜ ਕਿਸਾਨ ਦਿਵਸ ਹੈ, ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਪ੍ਰਦਰਸ਼ਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਉੱਥੇ ਹੀ ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰ ਕੇ ਕਿਸਾਨ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਰਾਜਨਾਥ ਸਿੰਘ ਨੇ ਟਵੀਟ ਕਰ ਕੇ ਕਿਹਾ,''ਕਿਸਾਨ ਦਿਵਸ 'ਤੇ ਮੈਂ ਦੇਸ਼ ਦੇ ਕਿਸਾਨਾਂ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ। ਉਨ੍ਹਾਂ ਨੇ ਦੇਸ਼ ਨੂੰ ਖੁਰਾਕ ਸੁਰੱਖਿਆ ਪ੍ਰਦਾਨ ਕੀਤੀ ਹੈ। ਕੁਝ ਕਿਸਾਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ। ਸਰਕਾਰ ਪੂਰੀ ਸੰਵੇਦਨਸ਼ੀਲਤਾ ਨਾਲ ਉਨ੍ਹਾਂ ਨਾਲ ਗੱਲ ਕਰ ਰਹੀ ਹੈ। ਮੈਨੂੰ ਉਮੀਦ ਹੈ ਕਿ ਉਹ ਜਲਦ ਹੀ ਆਪਣਾ ਅੰਦੋਲਨ ਖ਼ਤਮ ਕਰਨਗੇ।

ਇਹ ਵੀ ਪੜ੍ਹੋ : ਨਰੇਂਦਰ ਤੋਮਰ ਨੇ ਮੁੜ ਦੁਹਰਾਈ ਗੱਲ, ਅਸੀਂ ਗੱਲਬਾਤ ਲਈ ਤਿਆਰ, ਤਾਰੀਖ਼ ਤੈਅ ਕਰ ਕੇ ਦੱਸਣ ਕਿਸਾਨ

PunjabKesariਦੱਸਣਯੋਗ ਹੈ ਕਿ ਕਿਸਾਨ ਸੰਗਠਨਾਂ ਨੇ ਅਪੀਲ ਕੀਤੀ ਹੈ ਕਿ ਅੱਜ ਲਈ ਦੇਸ਼ ਵਾਸੀ ਉਨ੍ਹਾਂ ਦੇ ਸਮਰਥਨ 'ਚ ਇਕ ਸਮੇਂ ਦਾ ਭੋਜਨ ਨਾ ਕਰਨ। ਇਸ ਵਿਚ ਦਿੱਲੀ ਦੀਆਂ ਸਰਹੱਦ 'ਤੇ ਡਟੀਆਂ ਕਿਸਾਨ ਜਥੇਬੰਦੀਆਂ ਅੱਜ ਬੈਠਕ ਕਰਨ ਵਾਲੀਆਂ ਹਨ ਤਾਂ ਕਿ ਅੱਗੇ ਦੀ ਰਣਨੀਤੀ 'ਤੇ ਇਕ ਰਾਏ ਬਣਾਈ ਜਾ ਸਕੇ ਅਤੇ ਸਰਕਾਰ ਦੀ ਗੱਲਬਾਤ ਦੇ ਤਾਜ਼ਾ ਸੱਦੇ 'ਤੇ ਫੈਸਲਾ ਲਿਆ ਜਾ ਸਕੇ। 

ਇਹ ਵੀ ਪੜ੍ਹੋ : ‘ਕੋਰੋਨਾ ਆਫ਼ਤ’ ਦੌਰਾਨ ਅੰਬਾਨੀ-ਅਡਾਨੀਆਂ ਨੇ ਨਹੀਂ ਸਗੋਂ ਗੁਰੂ ਘਰ ਤੋਂ ਆਇਆ ਸੀ ਲੰਗਰ

ਨੋਟ : ਰਾਜਨਾਥ ਸਿੰਘ ਨੇ ਕਿਸਾਨ ਦਿਵਸ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News