ਰਾਜਨਾਥ ਸਿੰਘ ਨੇ CDS ਅਤੇ ਫ਼ੌਜ ਮੁਖੀਆਂ ਨਾਲ ਕੀਤੀ ਮੁਲਾਕਾਤ, ਸਥਿਤੀ ਦੀ ਕੀਤੀ ਸਮੀਖਿਆ

Tuesday, May 13, 2025 - 12:56 PM (IST)

ਰਾਜਨਾਥ ਸਿੰਘ ਨੇ CDS ਅਤੇ ਫ਼ੌਜ ਮੁਖੀਆਂ ਨਾਲ ਕੀਤੀ ਮੁਲਾਕਾਤ, ਸਥਿਤੀ ਦੀ ਕੀਤੀ ਸਮੀਖਿਆ

ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਦੇ ਉੱਚ ਫੌਜੀ ਅਧਿਕਾਰੀਆਂ ਨਾਲ ਮੰਗਲਵਾਰ ਨੂੰ ਬੈਠਕ ਕੀਤੀ। ਇਸ ਬੈਠਕ ਵਿਚ ਰਾਜਨਾਥ ਸਥਿਤੀ ਦੀ ਸਮੀਖਿਆ ਕਰ ਰਹੇ ਹਨ। ਚੀਫ਼ ਆਫ਼ ਡਿਫੈਂਸ ਸਟਾਫ (ਸੀ. ਡੀ. ਐਸ) ਜਨਰਲ ਅਨਿਲ ਚੌਹਾਨ, ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ, ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ ਅਤੇ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਮੀਟਿੰਗ ਵਿਚ ਸ਼ਾਮਲ ਹੋਏ। ਅਧਿਕਾਰੀਆਂ ਨੇ ਦੱਸਿਆ ਕਿ ਮੀਟਿੰਗ 'ਚ ਪੱਛਮੀ ਸਰਹੱਦ 'ਤੇ ਸੁਰੱਖਿਆ ਸਥਿਤੀ ਅਤੇ ਸਬੰਧਤ ਮੁੱਦਿਆਂ ਦੀ ਸਮੀਖਿਆ ਕੀਤੀ ਗਈ।

ਦੱਸ ਦੇਈਏ ਕਿ ਆਪ੍ਰੇਸ਼ਨ ਸਿੰਦੂਰ ਤਹਿਤ ਭਾਰਤ ਅਤੇ ਪਾਕਿਸਤਾਨ ਦੀ ਫ਼ੌਜ ਵਿਚਾਲੇ ਫਿਲਹਾਲ ਜੰਗਬੰਦੀ ਚੱਲ ਰਹੀ ਹੈ। ਪਾਕਿਸਤਾਨ ਵਲੋਂ ਕੀਤੇ ਗਏ ਹਮਲਿਆਂ ਨੂੰ ਨਾਕਾਮ ਕਰਨ ਮਗਰੋਂ ਭਾਰਤੀ ਫ਼ੌਜ ਨੇ ਜਵਾਬੀ ਕਾਰਵਾਈ ਸ਼ੁਰੂ ਕੀਤੀ ਤਾਂ ਪਾਕਿਸਤਾਨ ਨੇ ਗੋਡੇ ਟੇਕ ਦਿੱਤੇ। ਇਸ ਤੋਂ ਬਾਅਦ ਪਾਕਿਸਤਾਨ ਦੀ ਫ਼ੌਜ ਦੇ DGMO ਨੇ ਭਾਰਤੀ ਫ਼ੌਜ ਦੇ DGMO ਨੂੰ ਕਾਲ ਕਰ ਕੇ ਜੰਗਬੰਦੀ ਦਾ ਪ੍ਰਸਤਾਵ ਦਿੱਤਾ। ਇਸ ਤੋਂ ਬਾਅਦ ਭਾਰਤ ਨੇ ਇਸ 'ਤੇ ਆਪਣੀ ਸ਼ਰਤਾਂ 'ਤੇ ਸਹਿਮਤੀ ਜਤਾਈ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਤਵਾਦ ਖਿਲਾਫ਼ ਸਾਡੀ ਲੜਾਈ ਜਾਰੀ ਰਹੇਗੀ। 

'ਆਪ੍ਰੇਸ਼ਨ ਸਿੰਦੂਰ' ਪਾਕਿਸਤਾਨ ਵਲੋਂ 22 ਅਪ੍ਰੈਲ ਨੂੰ ਹੋਏ ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿਚ ਸ਼ੁਰੂ ਕੀਤਾ ਗਿਆ। ਭਾਰਤੀ ਫ਼ੌਜ ਵਲੋਂ 6 ਅਤੇ 7 ਮਈ ਦੀ ਦਰਮਿਆਨ ਰਾਤ ਨੂੰ 'ਆਪ੍ਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) 'ਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਪਾਕਿਸਤਾਨ ਬੌਖਲਾ ਗਿਆ ਅਤੇ ਉਸ ਨੇ ਭਾਰਤ 'ਤੇ ਜਵਾਬੀ ਹਮਲੇ ਕੀਤੇ। ਤਣਾਅ ਵੱਧਣ ਮਗਰੋਂ ਭਾਰਤ ਅਤੇ ਪਾਕਿਸਤਾਨ ਨੇ 10 ਮਈ ਨੂੰ ਕੰਟਰੋਲ ਰੇਖਾ ਅਤੇ ਕੌਮਾਂਤਰੀ ਸਰਹੱਦ 'ਤੇ ਜੰਗਬੰਦੀ ਸਮਝੌਤੇ 'ਤੇ ਸਹਿਮਤੀ ਜਤਾਈ। ਇਸ ਨੂੰ ਲੈ ਕੇ ਦੋਹਾਂ ਹੀ ਦੇਸ਼ਾਂ ਦੇ DGMO ਨੇ 10 ਮਈ ਦੀ ਸ਼ਾਮ 5 ਵਜੇ ਤੋਂ ਜ਼ਮੀਨ, ਹਵਾ ਅਤੇ ਸਮੁੰਦਰ ਵਿਚ ਹਰ ਤਰ੍ਹਾਂ ਦੀ ਫ਼ੌਜੀ ਕਾਰਵਾਈ ਰੋਕਣ 'ਤੇ ਸਹਿਮਤੀ ਜਤਾਈ। 


author

Tanu

Content Editor

Related News