ਰੱਖਿਆ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ''ਚ ਹਿੱਸਾ ਲੈਣ ਵਾਲੇ ਹਥਿਆਰਬੰਦ ਬਲਾਂ ਦੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ
Friday, Aug 12, 2022 - 06:09 PM (IST)
ਨਵੀਂ ਦਿੱਲੀ (ਏਜੰਸੀ) : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਹਾਲ ਹੀ ਵਿਚ ਬ੍ਰਿਟੇਨ ਦੇ ਬਰਮਿੰਘਮ ਵਿਚ ਸਮਾਪਤ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲਿਆ ਸੀ। ਰੱਖਿਆ ਮੰਤਰੀ ਨੇ ਹਥਿਆਰਬੰਦ ਬਲਾਂ ਦੇ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ 'ਸ਼ਾਨਦਾਰ' ਕਰਾਰ ਦਿੱਤਾ। ਭਾਰਤ ਨੇ 28 ਜੁਲਾਈ ਤੋਂ 8 ਅਗਸਤ ਤੱਕ ਹੋਈਆਂ ਇਨ੍ਹਾਂ ਰਾਸ਼ਟਰਮੰਡਲ ਖੇਡਾਂ ਵਿੱਚ 18 ਸੋਨ, 15 ਚਾਂਦੀ ਅਤੇ 22 ਕਾਂਸੀ ਦੇ ਤਮਗੇ ਜਿੱਤੇ।
ਸਿੰਘ ਨੇ ਟਵਿੱਟਰ 'ਤੇ ਲਿਖਿਆ, 'ਬਰਮਿੰਘਮ 'ਚ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਹਥਿਆਰਬੰਦ ਬਲਾਂ ਦੇ ਖਿਡਾਰੀਆਂ ਨਾਲ ਗੱਲਬਾਤ ਸ਼ਾਨਦਾਰ ਰਹੀ।' ਉਨ੍ਹਾਂ ਲਿਖਿਆ, 'ਉਨ੍ਹਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਾਰਿਆਂ ਨੂੰ ਖੁਸ਼ ਕੀਤਾ ਅਤੇ ਆਪਣੀਆਂ ਪ੍ਰਾਪਤੀਆਂ ਨਾਲ ਦੇਸ਼ ਦਾ ਮਾਣ ਵਧਾਇਆ। ਇਨ੍ਹਾਂ ਅਥਲੀਟਾਂ ਨੂੰ ਭਵਿੱਖ ਲਈ ਸਫਲਤਾ ਪ੍ਰਾਪਤ ਕਰਨ ਲਈ ਸ਼ੁਭਕਾਮਨਾਵਾਂ।'
ਇਹ ਵੀ ਪੜ੍ਹੋਂ: 'ਬਾਡੀ ਬਿਲਡਰ' ਕਟਾਰੀਆ ਦੀ ਜਹਾਜ਼ 'ਚ ਸਿਗਰਟ ਪੀਂਦੇ ਹੋਏ ਦੀ ਵੀਡੀਓ ਵਾਇਰਲ, ਹੋ ਸਕਦੀ ਹੈ ਵੱਡੀ ਕਾਰਵਾਈ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।