ਰੁਝਾਨਾਂ ਨੂੰ ਦੇਖਦੇ ਹੋਏ ਰਾਜਨਾਥ ਨੇ ਮੋਦੀ ਅਤੇ ਸ਼ਾਹ ਨੂੰ ਦਿੱਤੀ ਵਧਾਈ

05/23/2019 1:01:02 PM

ਨਵੀਂ ਦਿੱਲੀ— ਕੇਂਦਰੀ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਨੇ ਲੋਕ ਸਭਾ ਚੋਣਾਂ 'ਚ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੂੰ ਵਧਾਈ ਦਿੱਤੀ ਹੈ। ਰਾਜਨਾਥ ਸਿੰਘ ਨੇ ਵੀਰਵਾਰ ਨੂੰ ਲੋਕ ਸਭਾ ਚੋਣਾਂ ਦੇ ਰੁਝਾਨਾਂ ਨੂੰ ਦੇਖਦੇ ਹੋਏ ਟਵੀਟ ਕਰ ਕੇ ਕਿਹਾ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਫੋਨ 'ਤੇ ਗੱਲ ਕੀਤੀ ਅਤੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਅਗਵਾਈ ਵਾਲੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਦੀ ਅਗਵਾਈ ਕਰਦੇ ਹੋਏ ਪ੍ਰਾਪਤ ਇਸ ਜਿੱਤ ਲਈ ਵਧਾਈ ਦਿੱਤੀ।''ਰਾਜਨਾਥ ਸਿੰਘ ਨੇ ਕਿਹਾ,''ਮੋਦੀ ਜੀ ਦੇ ਚਮਤਕਾਰੀ, ਅਮਿਤ ਸ਼ਾਹ ਦੀ ਅਗਵਾਈ ਅਤੇ ਜ਼ਮੀਨੀ ਪੱਧਰ 'ਤੇ ਕਰੋੜਾਂ ਭਾਜਪਾ ਵਰਕਰਾਂ ਦੀ ਸਖਤ ਮਿਹਨਤ ਨਾਲ ਆਮ ਚੋਣਾਂ 'ਚ ਇਤਿਹਾਸਕ ਜਿੱਤ ਦਰਜ ਕੀਤੀ ਗਈ ਹੈ।'' ਉਨ੍ਹਾਂ ਨੇ ਕਿਹਾ,''ਭਾਜਪਾ ਦੀ ਅਗਵਾਈ ਰਾਸ਼ਟਰੀ ਜਨਤਾਂਤਰਿਕ ਗਠਜੋੜ ਨੂੰ ਜਨਾਦੇਸ਼ ਅਤੇ ਨਵੇਂ ਭਾਰਤ ਲਈ ਨਰਿੰਦਰ ਮੋਦੀ ਦੀ ਅਗਵਾਈ 'ਤੇ ਫਿਰ ਤੋਂ ਭਰੋਸਾ ਜ਼ਾਹਰ ਕਰਨ ਲਈ ਭਾਰਤ ਨੂੰ ਧੰਨਵਾਦ ਦਿੰਦਾ ਹਾਂ। ਮੋਦੀ ਹੁਣ ਨਵੇਂ ਭਾਰਤ ਦਾ ਨਿਰਮਾਣ ਕਰਨ ਲਈ ਤਿਆਰ ਹਾਂ।'' ਵੋਟਾਂ ਦੀ ਗਿਣਤੀ ਦੇ ਰੁਝਾਨਾਂ ਅਨੁਸਾਰ ਲੋਕ ਸਭਾ ਦੀਆਂ 542 ਸੀਟਾਂ 'ਚੋਂ ਭਾਜਪਾ 292 ਸੀਟਾਂ 'ਤੇ ਅੱਗੇ ਚੱਲ ਰਹੀ ਹੈ। ਰਾਜਗ ਕੁੱਲ 324 ਸੀਟਾਂ 'ਤੇ ਬੜ੍ਹਤ ਬਣਾਏ ਹੋਏ ਹੈ। ਰਾਜਨਾਥ ਸਿੰਘ ਨੇ ਲਖਨਊ ਲੋਕ ਸਭਾ ਸੀਟ ਤੋਂ ਜਿੱਤ ਵੱਲ ਵਧ ਰਹੇ ਹਨ।

DIsha

This news is Content Editor DIsha