''ਜੇ ਫ਼ੌਜ ਨੂੰ ਖੁੱਲ੍ਹੀ ਛੁੱਟੀ ਦੇ ਦਿੰਦੇ ਤਾਂ ਪਾਕਿਸਤਾਨ ਦੇ ਹੋ ਜਾਣੇ ਸੀ 4 ਟੁਕੜੇ'' ; ਰਾਜਨਾਥ ਸਿੰਘ

Saturday, May 31, 2025 - 09:24 AM (IST)

''ਜੇ ਫ਼ੌਜ ਨੂੰ ਖੁੱਲ੍ਹੀ ਛੁੱਟੀ ਦੇ ਦਿੰਦੇ ਤਾਂ ਪਾਕਿਸਤਾਨ ਦੇ ਹੋ ਜਾਣੇ ਸੀ 4 ਟੁਕੜੇ'' ; ਰਾਜਨਾਥ ਸਿੰਘ

ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ 1971 ਇਸ ਗੱਲ ਦਾ ਗਵਾਹ ਹੈ ਕਿ ਜਦੋਂ ਭਾਰਤੀ ਸਮੁੰਦਰੀ ਫੌਜ ਹਰਕਤ ਵਿਚ ਆਈ ਸੀ ਤਾਂ ਪਾਕਿਸਤਾਨ ‘ਇਕ ਤੋਂ ਦੋ’ ਹੋ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਭਾਰਤੀ ਸਮੁੰਦਰੀ ਫੌਜ ਨੂੰ ਆਪ੍ਰੇਸ਼ਨ ਸਿੰਧੂਰ ਵਿਚ ਖੁੱਲ੍ਹੀ ਛੋਟ ਦੇ ਦਿੱਤੀ ਜਾਂਦੀ ਤਾਂ ਪਾਕਿਸਤਾਨ ਦੇ ਸ਼ਾਇਦ ਦੋ ਨਹੀਂ, 4 ਟੁਕੜੇ ਹੋ ਜਾਂਦੇ। ਰੱਖਿਆ ਮੰਤਰੀ ਨੇ ਇਹ ਚਿਤਾਵਨੀ ਸ਼ੁੱਕਰਵਾਰ ਨੂੰ ਗੋਆ ਦੇ ਤੱਟ ਤੋਂ ਥੋੜ੍ਹੀ ਦੂਰੀ ’ਤੇ ਆਈ.ਐੱਨ.ਐੱਸ. ਵਿਕਰਾਂਤ ’ਤੇ ਦਿੱਤੀ।

ਰਾਜਨਾਥ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੂੰ ਇਹ ਸਾਫ਼ ਤੌਰ ’ਤੇ ਸਮਝ ਲੈਣਾ ਚਾਹੀਦਾ ਹੈ ਕਿ ਆਜ਼ਾਦੀ ਦੇ ਬਾਅਦ ਤੋਂ ਉਹ ਭਾਰਤ ਵਿਰੁੱਧ ਅੱਤਵਾਦ ਦੀ ਜੋ ਖਤਰਨਾਕ ਖੇਡ ਖੇਡ ਰਿਹਾ ਹੈ ਉਹ ਹੁਣ ਖਤਮ ਹੋ ਚੁੱਕੀ ਹੈ। ਉਨ੍ਹਾਂ ਪਾਕਿਸਤਾਨ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਭਾਰਤ ਅੱਤਵਾਦ ਨਾਲ ਨਜਿੱਠਣ ਲਈ ਅਜਿਹੇ ਤਰੀਕੇ ਵਰਤਣ ਤੋਂ ਨਹੀਂ ਝਿਜਕੇਗਾ ਜਿਸ ਬਾਰੇ ਪਾਕਿਸਤਾਨ ਸੋਚ ਵੀ ਨਹੀਂ ਸਕਦਾ।

ਇਹ ਵੀ ਪੜ੍ਹੋ- ਔਰਤਾਂ ਲਈ ਵੱਡੇ ਤੋਹਫ਼ੇ ਦਾ ਐਲਾਨ ; 1 ਜੂਨ ਤੋਂ ਮਿਲੇਗੀ ਇਹ ਖ਼ਾਸ ਸਹੂਲਤ

ਉਨ੍ਹਾਂ ਕਿਹਾ ਕਿ ‘ਆਪ੍ਰੇਸ਼ਨ ਸਿੰਧੂਰ’ ਸਿਰਫ ਇਕ ਫੌਜੀ ਕਾਰਵਾਈ ਨਹੀਂ ਹੈ ਸਗੋਂ ਅੱਤਵਾਦ ਵਿਰੁੱਧ ਭਾਰਤ ਦਾ ਸਿੱਧਾ ਹਮਲਾ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦੇ ਹਿੱਤ ਵਿਚ ਇਹੋ ਹੋਵੇਗਾ ਕਿ ਉਹ ਆਪਣੀ ਧਰਤੀ ਤੋਂ ਅੱਤਵਾਦ ਨੂੰ ਜੜ੍ਹੋਂ ਪੁੱਟ ਦੇਵੇ। ਉਨ੍ਹਾਂ ਕਿਹਾ ਕਿ ਭਾਰਤ ਸਰਹੱਦ ਅਤੇ ਸਮੁੰਦਰ ਦੇ ਇਸ ਪਾਸੇ ਅਤੇ ਦੂਜੇ ਪਾਸੇ ਅੱਤਵਾਦੀਆਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਮੁਹਿੰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹੈ।

ਉਨ੍ਹਾਂ ਕਿਹਾ ਕਿ ਅੱਜ ਪੂਰੀ ਦੁਨੀਆ ਅੱਤਵਾਦ ਦੇ ਖਿਲਾਫ ਆਪਣੇ ਨਾਗਰਿਕਾਂ ਦੀ ਰੱਖਿਆ ਕਰਨ ਦੇ ਭਾਰਤ ਦੇ ਅਧਿਕਾਰ ਨੂੰ ਸਵੀਕਾਰ ਕਰ ਰਹੀ ਹੈ ਤੇ ਦੁਨੀਆ ਦੀ ਕੋਈ ਵੀ ਤਾਕਤ ਭਾਰਤ ਨੂੰ ਅਜਿਹਾ ਕਰਨ ਤੋਂ ਨਹੀਂ ਰੋਕ ਸਕਦੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News