ਰਾਜਨਾਥ ਸਿੰਘ ਨੇ ਇਜ਼ਰਾਇਲ ਦੇ ਰੱਖਿਆ ਮੰਤਰੀ ਨਾਲ ਕੀਤੀ ਫੋਨ ’ਤੇ ਗੱਲ

03/29/2022 3:55:17 PM

ਨਵੀਂ ਦਿੱਲੀ (ਭਾਸ਼ਾ)– ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਇਜ਼ਰਾਇਲੀ ਹਮਰੁਤਬਾ ਬੇਂਜਾਮਿਨ ਗੈਂਟਜ ਨਾਲ ਮੰਗਲਵਾਰ ਨੂੰ ਫੋਨ ’ਤੇ ਗੱਲ ਕੀਤੀ ਅਤੇ ਇਸ ਦੌਰਾਨ ਦੋਹਾਂ ਨੇਤਾਵਾਂ ਨੇ ਦੋ-ਪੱਖੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਜਤਾਈ। ਇਜ਼ਰਾਇਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਦੀ ਅਗਲੇ ਹਫਤੇ ਹੋਣ ਵਾਲੀ ਭਾਰਤ ਯਾਤਰਾ ਮੁਲਤਵੀ ਹੋਣ ਦੇ ਥੋੜ੍ਹੀ ਦੇਰ ਬਾਅਦ ਹੀ ਦੋਹਾਂ ਨੇਤਾਵਾਂ ਨੇ ਫੋਨ ’ਤੇ ਗੱਲ ਕੀਤੀ। ਬੇਨੇਟ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਸਨ। 

ਰਾਜਨਾਥ ਸਿੰਘ ਨੇ ਟਵੀਟ ਕੀਤਾ, ‘‘ਇਜ਼ਰਾਇਲ ਦੇ ਰੱਖਿਆ ਮੰਤਰੀ ਬੇਂਜਾਮਿਨ ਨਾਲ ਫੋਨ ’ਤੇ ਗੱਲ ਕੀਤੀ। ਇਜ਼ਰਾਇਲ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਲੋਕਾਂ ਨੂੰ ਲੈ ਕੇ ਹਮਦਰਦੀ ਜ਼ਾਹਰ ਕੀਤੀ। ਅੱਤਵਾਦ ਇਕ ਗਲੋਬਲ ਖ਼ਤਰਾ ਹੈ, ਜਿਸ ਦਾ ਅੱਜ ਦੀ ਦੁਨੀਆ ’ਚ ਕੋਈ ਥਾਂ ਨਹੀਂ ਹੈ।’’ ਸਿੰਘ ਨੇ ਇਕ ਹੋਰ ਟਵੀਟ ’ਚ ਕਿਹਾ ਕਿ ਭਾਰਤ ਅਤੇ ਇਜ਼ਰਾਇਲ ਪੂਰਨ ਡਿਪਲੋਮੈਂਟ ਸਬੰਧਾਂ ਦੇ 30 ਸਾਲ ਪੂਰੇ ਕਰਨ ਜਾ ਰਹੇ ਹਨ ਅਤੇ ਦੋਵੇਂ ਦੇਸ਼ ਦੋ-ਪੱਖੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਤਿਆਰ ਹਨ। ਰਾਜਨਾਥ ਨੇ ਕਿਹਾ ਕਿ ਰੱਖਿਆ ਸਹਿਯੋਗ ਸਾਡੀ ਸਾਂਝੇਦਾਰੀ ਦਾ ਪ੍ਰਮੁੱਖ ਸਤੰਭ ਹੈ। ਹਾਲ ਦੇ ਸਾਲਾਂ ’ਚ ਫ਼ੌਜੀ ਸਹਿਯੋਗ ਹੋਰ ਵਧਿਆ ਹੈ।ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਮੈਂ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ, ਜੋ ਹਾਲ ਹੀ ’ਚ ਕੋਰੋਨਾ ਵਾਇਰਸ ਤੋਂ ਪੀੜਤ ਹੋਏ ਹਨ।


Tanu

Content Editor

Related News