ਰਾਜਨਾਥ ਸਿੰਘ ਨੇ ਰਾਹੁਲ ਗਾਂਧੀ ''ਤੇ ਵਿੰਨ੍ਹਿਆ ਨਿਸ਼ਾਨਾ, ਆਖ਼ੀ ਇਹ ਗੱਲ

05/21/2024 5:09:51 PM

ਬੋਕਾਰੋ (ਭਾਸ਼ਾ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਕੀ ਅਜਿਹੇ ਨੇਤਾ ਨੂੰ ਸਰਕਾਰ ਬਣਾਉਣ ਦਾ ਮੌਕਾ ਦੇਣਾ ਚਾਹੀਦਾ, ਜਿਸ ਦੀ ਪ੍ਰਸ਼ੰਸਾ ਇਕ 'ਦੁਸ਼ਮਣ' ਕਰ ਰਿਹਾ ਹੋਵੇ। ਉਹ ਪਾਕਿਸਤਾਨ ਦੇ ਸਾਬਕਾ ਮੰਤਰੀ ਫਵਾਦ ਹੁਸੈਨ ਚੌਧਰੀ ਦੇ ਰਾਹੁਲ ਗਾਂਧੀ ਦੀ ਪ੍ਰਸ਼ੰਸਾ 'ਚ ਦਿੱਤੇ ਗਏ ਬਿਆਨ ਦਾ ਜ਼ਿਕਰ ਕਰ ਰਹੇ ਸਨ। ਝਾਰਖੰਡ ਦੇ ਬੋਕਾਰੋ 'ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਜਨਾਥ ਨੇ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ (ਪੀਓਕੇ) ਭਾਰਤ ਦਾ ਹਿੱਸਾ ਹੈ ਅਤੇ ਹਮੇਸ਼ਾ ਰਹੇਗਾ। ਉਨ੍ਹਾਂ ਕਿਹਾ,''ਪਾਕਿਸਤਾਨ ਦੇ ਸਾਬਕਾ ਮੰਤਰੀ ਫਵਾਦ ਹੁਸੈਨ ਨੇ ਕਿਹਾ ਹੈ ਕਿ ਪੁਲਵਾਮਾ ਅਤੇ ਉੜੀ ਹਮਲਿਆਂ 'ਚ ਪਾਕਿਸਤਾਨੀ ਅੱਤਵਾਦੀ ਸ਼ਾਮਲ ਸਨ। ਇਹੀ ਫਵਾਦ ਹੁਸੈਨ ਪ੍ਰਧਾਨ ਮੰਤਰੀ ਮੋਦੀ ਦੀ ਤਾਰੀਫ਼ ਨਹੀਂ ਕਰਦੇ ਸਗੋਂ ਰਾਹੁਲ ਗਾਂਧੀ ਦੀ ਪ੍ਰਸ਼ੰਸਾ ਕਰ ਰਹੇ ਹਨ। ਮੈਂ ਤੁਹਾਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਅਜਿਹੇ ਨੇਤਾ ਦਾ ਸਨਮਾਨ ਹੋਣਾ ਚਾਹੀਦਾ, ਜਿਸ ਦੀ ਤਾਰੀਫ਼ ਦੁਸ਼ਮਣ ਕਰਨ। ਕੀ ਉਨ੍ਹਾਂ ਨੂੰ ਸਰਕਾਰ ਬਣਾਉਣ ਦੀ ਮਨਜ਼ੂਰੀ ਮਿਲਣੀ ਚਾਹੀਦੀ? ਉਹ ਦੇਸ਼ ਨੂੰ ਕਿਹੜੀ ਦਿਸ਼ਾ 'ਚ ਲਿਜਾਉਣਾ ਚਾਹੁੰਦੇ ਹਨ? ਮੈਂ ਤੁਹਾਨੂੰ ਦੇਸ਼ ਨੂੰ ਬਚਾਉਣ ਦੀ ਅਪੀਲ ਕਰਦਾ ਹਾਂ।''

ਪਾਕਿਸਤਾਨ 'ਚ ਇਮਰਾਨ ਖਾਨ ਸਰਕਾਰ 'ਚ ਮੰਤਰੀ ਰਹੇ ਫਵਾਦ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਰਾਹੁਲ ਗਾਂਧੀ ਦਾ ਇਕ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ਸੀ,''ਰਾਹੁਲ ਆਨ ਫਾਇਰ''। ਸਿੰਘ ਨੇ ਕਿਹਾ ਕਿ ਵਿਰੋਧੀ ਧਿਰ ਭਾਜਪਾ 'ਤੇ ਸੰਵਿਧਾਨ ਬਦਲਣ ਦਾ ਦੋਸ਼ ਲਗਾ ਰਿਹਾ ਹੈ ਪਰ ਕਾਂਗਰਸ ਸਰਕਾਰ 'ਚ 90 ਵਾਰ ਚੁਣੀਆਂ ਹੋਈਆਂ ਸਰਕਾਰਾਂ ਨੂੰ ਸੁੱਟਿਆ ਗਿਆ ਸੀ। ਰਾਜਨਾਥ ਨੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ,''ਝਾਮੁਮੋ ਦੀ ਅਗਵਾਈ ਵਾਲੀ ਸਰਕਾਰ 'ਚ ਝਾਰਖੰਡ 'ਚ ਭ੍ਰਿਸ਼ਟਾਚਾਰ ਸਿਖਰ 'ਤੇ ਹੈ ਅਤੇ ਮੁੱਖ ਮੰਤਰੀ ਦੀ ਸੁਰੱਖਿਆ ਦੇ ਬਿਨਾਂ ਸੰਭਵ ਨਹੀਂ ਹੈ।'' ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਰਾਜ 'ਚ ਸੱਤਾਧਾਰੀ ਗਠਜੋੜ ਨੂੰ ਬਾਹਰ ਦਾ ਰਸਤਾ ਦਿਖਾਓ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News