ਕਿਸਾਨਾਂ ਦੇ ਮੁੱਦੇ ਸੁਲਝਾਉਣ ਲਈ ਰਾਜਨਾਥ ਸਿੰਘ ਦੀ ਲਈ ਜਾਵੇਗੀ ਮਦਦ, ਮੀਟਿੰਗ ਤੋਂ ਪਹਿਲਾਂ ਹੋਈ ਮੁਲਾਕਾਤ

Thursday, Feb 15, 2024 - 06:16 AM (IST)

ਨਵੀਂ ਦਿੱਲੀ (ਭਾਸ਼ਾ): ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਕਿਸਾਨਾਂ ਦੇ ਮੁੱਦਿਆਂ ਦਾ ਹੱਲ ਲੱਭਣ ਵਿਚ ਮਦਦ ਲਈ ਸ਼ਾਮਲ ਕੀਤਾ ਗਿਆ ਹੈ। ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਹੈ, ਜਿਸ ਦੇ ਮੱਦੇਨਜ਼ਰ ਪੁਲਸ ਤੇ ਹੋਰ ਸੁਰੱਖਿਆ ਮੁਲਾਜ਼ਮਾਂ ਨੇ ਕਈ ਤਰ੍ਹਾਂ ਦੇ ਬੈਰੀਕੇਡ ਲਗਾ ਕੇ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਕਰ ਦਿੱਤਾ ਹੈ। ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਰਾਹੀਂ ਵੀ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਜੋ ਅਜੇ ਤਕ ਬੇਸਿੱਟਾ ਰਹੀ। 

ਇਹ ਖ਼ਬਰ ਵੀ ਪੜ੍ਹੋ - ਰੋਹਿਤ ਜਾਂ ਪੰਡਯਾ, ਕੌਣ ਕਰੇਗਾ T-20 World Cup 'ਚ ਭਾਰਤ ਦੀ ਕਪਤਾਨੀ? ਜੈ ਸ਼ਾਹ ਨੇ ਕਰ ਦਿੱਤਾ ਖ਼ੁਲਾਸਾ

ਹੁਣ ਇਸ ਮਾਮਲੇ ਦਾ ਹੱਲ ਲੱਭਣ ਲਈ ਉੱਤਰ ਪ੍ਰਦੇਸ਼ ਦੇ ਕਿਸਾਨ ਆਗੂ ਤੇ ਸਾਬਕਾ ਖੇਤੀਬਾੜੀ ਮੰਤਰੀ ਨੂੰ ਬੁੱਧਵਾਰ ਨੂੰ ਬੁਲਾਇਆ ਗਿਆ ਸੀ। ਸੂਤਰਾਂ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਅਤੇ ਮੁੱਦਿਆਂ ਦੇ ਹੱਲ ਦੇ ਤਰੀਕਿਆਂ 'ਤੇ ਚਰਚਾ ਕੀਤੀ। ਸੂਤਰਾਂ ਨੇ ਦੱਸਿਆ ਕਿ ਮੁੰਡਾ ਤੋਂ ਇਲਾਵਾ, ਕੇਂਦਰੀ ਮੰਤਰੀ ਪੀਯੂਸ਼ ਗੋਇਲ ਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਬੁੱਧਵਾਰ ਸ਼ਾਮ ਨੂੰ ਵੀਡੀਓ ਕਾਨਫ਼ਰੰਸ ਜ਼ਰੀਏ ਕਿਸਾਨ ਆਗੂਆਂ ਨਾਲ ਗੱਲਬਾਤ ਕਰਨੀ ਸੀ, ਪਰ ਮੀਟਿੰਗ ਨਹੀਂ ਹੋਈ। ਕਿਸਾਨ ਸਮੂਹਾਂ ਤੇ ਮੰਤਰੀਆਂ ਦੀ ਵੀਰਵਾਰ ਸ਼ਾਮ ਨੂੰ ਚੰਡੀਗੜ੍ਹ ਵਿਚ ਮੀਟਿੰਗ ਹੋਵੇਗੀ। 

ਇਹ ਖ਼ਬਰ ਵੀ ਪੜ੍ਹੋ - ਵ੍ਹੀਲ ਚੇਅਰ 'ਤੇ ਸ਼ੰਭੂ ਬਾਰਡਰ ਪਹੁੰਚ ਗਏ ਸਿੰਘ, ਡਟ ਕੇ ਕੀਤਾ ਅੱਥਰੂ ਗੈਸ ਦਾ ਮੁਕਾਬਲਾ, ਜ਼ਖ਼ਮੀਆਂ ਦਾ ਕਰ ਰਹੇ ਇਲਾਜ

ਜ਼ਿਕਰਯੋਗ ਹੈ ਕਿ ਕਿਸਾਨਾਂ ਨੇ MSP ਦੀ ਗਰੰਟੀ ਸਮੇਤ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਮੰਗਲਵਾਰ ਨੂੰ 'ਦਿੱਲੀ ਕੂਚ' ਦੀ ਸ਼ੁਰੂਆਤ ਕੀਤੀ ਸੀ। ਹਰਿਆਣਾ ਪੁਲਸ ਨੇ ਸ਼ੰਭੂ ਬਾਰਡਰ 'ਤੇ ਪੰਜਾਬ ਦੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਸਨ। ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿਚ ਦਾਤਾ ਸਿੰਘਵਾਲਾ-ਖਨੌਰੀ ਬਾਰਡਰ 'ਤੇ ਵੀ ਇਸ ਤਰ੍ਹਾਂ ਦੀ ਬੈਰੋਕੇਡਿੰਗ ਸੀ, ਜਿੱਥੇ ਹਰਿਆਣਾ ਪੁਲਸ ਨੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਆਪਣੇ ਟ੍ਰੈਕਟਰ-ਟ੍ਰਾਲੀਆਂ ਜ਼ਰੀਏ ਦਿੱਲੀ ਜਾਣ ਤੋਂ ਰੋਕ ਦਿੱਤਾ ਸੀ। ਉੱਥੇ ਹੀ ਅਰਜੁਨ ਮੁੰਡਾ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਐੱਮ.ਐੱਸ.ਪੀ. ਦੀ ਗਰੰਟੀ ਦੇਣ ਵਾਲਾ ਕਾਨੂੰਨ ਸਾਰੇ ਹਿਤਧਾਰਕਾਂ ਨਾਲ ਵਿਚਾਰ-ਚਰਚਾ ਕੀਤੇ ਬਗੈਰ ਜਲਦਬਾਜ਼ੀ ਵਿਚ ਨਹੀਂ ਲਿਆਂਦਾ ਜਾ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਸੰਗਠਨਾਂ ਨੇ ਇਸ ਮੁੱਦੇ 'ਤੇ ਸਰਕਾਰ ਦੇ ਨਾਲ ਰਚਨਾਤਮਕ ਚਰਚਾ ਕਰਨ ਦੀ ਅਪੀਲ ਕੀਤੀ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News