ਇਰਾਨ ਜੰਗ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਦੇ''ਤੀ Warning

Thursday, Apr 02, 2026 - 03:50 PM (IST)

ਇਰਾਨ ਜੰਗ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਦੇ''ਤੀ Warning

ਨੈਸ਼ਨਲ ਡੈਸਕ- ਮਿਡਲ ਈਸਟ 'ਚ ਛਿੜੀ ਜੰਗ ਦਿਨੋ-ਦਿਨ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਇਸੇ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਪਾਕਿਸਤਾਨ ਨੂੰ ਸਰਹੱਦ 'ਤੇ ਕਿਸੇ ਵੀ ਤਰ੍ਹਾਂ ਦੀ ਹਿਮਾਕਤ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਸਾਫ਼ ਕਿਹਾ ਕਿ ਜੇਕਰ ਗੁਆਂਢੀ ਦੇਸ਼ ਭਾਰਤ ਵਿਰੁੱਧ ਕੋਈ ਵੀ ਸਾਜ਼ਿਸ਼ ਰਚਦਾ ਹੈ, ਤਾਂ ਭਾਰਤ ਦਾ ਜਵਾਬ ਬਹੁਤ ਵੱਡਾ ਤੇ ਭਿਆਨਕ ਹੋਵੇਗਾ। 

ਤਿਰੂਵਨੰਤਪੁਰਮ ਵਿੱਚ 'ਵੀਰ ਸੈਨਿਕ ਸਨਮਾਨ' ਸਮਾਰੋਹ ਨੂੰ ਸੰਬੋਧਨ ਕਰਦਿਆਂ ਰਾਜਨਾਥ ਸਿੰਘ ਨੇ ਇੱਕ ਇਤਿਹਾਸਕ ਫੌਜੀ ਕਾਰਵਾਈ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਕਿ ਪਹਿਲਗਾਮ ਵਿੱਚ ਹੋਈ ਅੱਤਵਾਦੀ ਘਟਨਾ ਤੋਂ ਬਾਅਦ ਭਾਰਤੀ ਸੈਨਿਕਾਂ ਨੇ 'ਆਪ੍ਰੇਸ਼ਨ ਸਿੰਦੂਰ' ਦੌਰਾਨ ਮਹਿਜ਼ 22 ਮਿੰਟਾਂ ਵਿੱਚ ਪਾਕਿਸਤਾਨ ਦੇ ਗੋਡੇ ਲਵਾ ਦਿੱਤੇ ਸੀ। ਉਨ੍ਹਾਂ ਇਸ ਨੂੰ ਭਾਰਤੀ ਫੌਜੀ ਇਤਿਹਾਸ ਵਿੱਚ ਅੱਤਵਾਦ ਵਿਰੁੱਧ ਹੁਣ ਤੱਕ ਦਾ ਸਭ ਤੋਂ ਵੱਡਾ ਆਪ੍ਰੇਸ਼ਨ ਕਰਾਰ ਦਿੱਤਾ।

ਇਹ ਵੀ ਪੜ੍ਹੋ- ਟਰੰਪ ਦਾ ਭਾਸ਼ਣ ਖ਼ਤਮ ਹੁੰਦਿਆਂ ਹੀ ਇਰਾਨ ਨੇ ਛੱਡ'ਤੀਆਂ ਮਿਜ਼ਾਈਲਾਂ ! ਕਈ ਸ਼ਹਿਰਾਂ 'ਚ ਵੱਜ ਗਏ 'ਘੁੱਗੂ'

ਰਾਜਨਾਥ ਸਿੰਘ ਨੇ ਅੱਗੇ ਕਿਹਾ, "ਆਪ੍ਰੇਸ਼ਨ ਸਿੰਦੂਰ ਅਜੇ ਖ਼ਤਮ ਨਹੀਂ ਹੋਇਆ ਹੈ। ਜੇਕਰ ਸਰਹੱਦ ਪਾਰੋਂ ਕੋਈ ਵੀ ਹਰਕਤ ਹੋਈ, ਤਾਂ ਨਾ ਸਿਰਫ਼ ਮੂੰਹਤੋੜ ਜਵਾਬ ਦਿੱਤਾ ਜਾਵੇਗਾ, ਸਗੋਂ ਅਜਿਹੀ ਕਾਰਵਾਈ ਹੋਵੇਗੀ ਜੋ ਪਾਕਿਸਤਾਨ ਨੇ ਪਹਿਲਾਂ ਕਦੇ ਨਹੀਂ ਦੇਖੀ ਹੋਵੇਗੀ।"

ਇਸ ਮਗਰੋਂ ਉਨ੍ਹਾਂ ਨੇ ਯੂ.ਪੀ.ਏ. ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਹਿਲਾਂ ਅੱਤਵਾਦੀ ਹਮਲਿਆਂ ਦੇ ਜਵਾਬ ਵਿੱਚ ਸਿਰਫ਼ ਮੋਟੀਆਂ ਫਾਈਲਾਂ ਭੇਜੀਆਂ ਜਾਂਦੀਆਂ ਸਨ, ਪਰ ਕੋਈ ਸਖ਼ਤ ਕਾਰਵਾਈ ਨਹੀਂ ਸੀ ਹੁੰਦੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਰਜੀਕਲ ਸਟ੍ਰਾਈਕ, ਏਅਰ ਸਟ੍ਰਾਈਕ ਅਤੇ ਹੁਣ 'ਆਪ੍ਰੇਸ਼ਨ ਸਿੰਦੂਰ' ਰਾਹੀਂ ਅੱਤਵਾਦ ਦਾ ਲੱਕ ਤੋੜ ਦਿੱਤਾ ਹੈ। 

ਉਨ੍ਹਾਂ ਨੇ ਮਿਡਲ ਈਸਟ 'ਚ ਜਾਰੀ ਜੰਗ ਬਾਰੇ ਦੇਸ਼ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਦੇਸ਼ 'ਚ ਪੈਟਰੋਲ ਜਾਂ ਡੀਜ਼ਲ ਦੀ ਕੋਈ ਕਿੱਲਤ ਨਹੀਂ ਹੈ, ਲੋਕ ਅਫਵਾਹਾਂ ਤੋਂ ਬਚਣ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਜਲ ਸੈਨਾ ਖੇਤਰ ਵਿੱਚ ਸਰਗਰਮ ਹੈ ਅਤੇ ਉੱਥੇ ਫਸੇ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਨਿਰੰਤਰ ਕੰਮ ਕਰ ਰਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਖ਼ੁਦ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ।

ਇਹ ਵੀ ਪੜ੍ਹੋ- ਜੰਗ ਵਿਚਾਲੇ ਇਰਾਨ ਦਾ ਅਨੋਖਾ ਕਦਮ ! ਅਮਰੀਕੀ ਨਾਗਰਿਕਾਂ ਦੇ ਨਾਂ ਲਿਖੀ 'ਚਿੱਠੀ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News