ਰਾਜੌਰੀ ''ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪਲਟੀ
Monday, Jun 08, 2026 - 02:51 PM (IST)
ਰਾਜੌਰੀ- ਜੰਮੂ ਕਸ਼ਮੀਰ ਦੇ ਰਾਜੌਰੀ ਸ਼ਹਿਰ ਕੋਲ ਸੋਮਵਾਰ ਨੂੰ ਹਾਈਵੇਅ 'ਤੇ ਇਕ ਬੱਸ ਪਲਟ ਗਈ। ਇਸ ਹਾਦਸੇ 'ਚ 15 ਯਾਤਰੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬੱਸ ਰਾਜੌਰੀ ਤੋਂ ਮੰਜਾਕੋਟ ਜਾ ਰਹੀ ਸੀ, ਉਦੋਂ ਤੰਦਵਾਲ ਨੇੜੇ ਇਹ ਹਾਦਸਾ ਵਾਪਰਿਆ।
ਅਧਿਕਾਰੀਆਂ ਅਨੁਸਾਰ, ਸਥਾਨਕ ਲੋਕਾਂ ਨੇ ਜ਼ਖ਼ਮੀਆਂ ਨੂੰ ਤੁਰੰਤ ਰਾਜੌਰੀ ਸਥਿਤ ਸਰਕਾਰੀ ਮੈਡੀਕਲ ਕਾਲਜ (ਜੀਐੱਮਸੀ) ਹਸਪਤਾਲ ਪਹੁੰਚਾਇਆ। ਜ਼ਖ਼ਮੀਆਂ ਦਾ ਇਲਾਜ ਜਾਰੀ ਹੈ। ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
