ਰਾਜੌਰੀ ’ਚ ਅੱਤਵਾਦੀਆਂ ਦੀ ਭਾਲ ਤੇਜ਼, ਵਾਧੂ ਜਵਾਨ ਤਾਇਨਾਤ ਕਰ ਕੇ ਕੀਤਾ ਘੇਰਾ ਮਜ਼ਬੂਤ

Monday, May 25, 2026 - 08:04 AM (IST)

ਰਾਜੌਰੀ ’ਚ ਅੱਤਵਾਦੀਆਂ ਦੀ ਭਾਲ ਤੇਜ਼, ਵਾਧੂ ਜਵਾਨ ਤਾਇਨਾਤ ਕਰ ਕੇ ਕੀਤਾ ਘੇਰਾ ਮਜ਼ਬੂਤ

ਜੰਮੂ (ਏਜੰਸੀ) - ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਸ਼ੱਕੀ ਅੱਤਵਾਦੀਆਂ ਦੀ ਭਾਲ ’ਚ ਸੁਰੱਖਿਆ ਫੋਰਸਾਂ ਨੇ ਐਤਵਾਰ ਨੂੰ ਆਪਣੀ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ ਅਤੇ ਵਾਧੂ ਜਵਾਨਾਂ ਦੀ ਤਾਇਨਾਤੀ ਨਾਲ ਘੇਰਾ ਹੋਰ ਮਜ਼ਬੂਤ ਕੀਤਾ। ਇਸ ਮਾਮਲੇ ਦੇ ਸਬੰਧ ਵਿਚ ਅਧਿਕਾਰੀਆਂ ਨੇ ਦੱਸਿਆ ਕਿ ਖੁਫੀਆ ਸੂਚਨਾ ਦੇ ਆਧਾਰ ’ਚ ਸ਼ਨੀਵਾਰ ਨੂੰ ਚਲਾਈ ਗਈ ਮੁਹਿੰਮ ਦੌਰਾਨ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦੇ ਵਿਚਾਲੇ ਸੰਖੇਪ ਮੁਕਾਬਲਾ ਹੋਇਆ ਸੀ, ਜਿਸ ਤੋਂ ਬਾਅਦ ਡੋਰੀਮਲ-ਗੰਭੀਰ ਮੋਗਲਾ ਖੇਤਰ ’ਚ ਮੁਹਿੰਮ ਦਾ ਘੇਰਾ ਵਧਾਇਆ ਗਿਆ।

ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ ਰੇਟ

ਅਧਿਕਾਰੀਆਂ ਨੇ ਕਿਹਾ ਕਿ ਡੋਰੀਮਲ-ਗੰਭੀਰ ਮੋਗਲਾ ਇਲਾਕੇ ’ਚ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ਅਤੇ ਘੇਰਾ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ੱਕੀ ਅੱਤਵਾਦੀਆਂ ਦੀ ਭਾਲ ’ਚ ਮਦਦ ਲਈ ਵਾਧੂ ਸੁਰੱਖਿਆ ਫੋਰਸਾਂ ਨੂੰ ਇਲਾਕੇ ’ਚ ਭੇਜਿਆ ਗਿਆ ਹੈ। ਵਿਸ਼ੇਸ਼ ਸੂਚਨਾ ਮਿਲਣ ਤੋਂ ਬਾਅਦ ਸ਼ਨੀਵਾਰ ਨੂੰ ਫੌਜ, ਜੰਮੂ-ਕਸ਼ਮੀਰ ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੀ ਸੰਯੁਕਤ ਟੀਮ ਨੇ ਇਲਾਕੇ ’ਚ ਵੱਡੇ ਪੱਧਰ ’ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਸ਼ੱਕੀ ਅੱਤਵਾਦੀਆਂ ਅਤੇ ਸੁਰੱਖਿਆ ਫੋਰਸਾਂ ਦੇ ਵਿਚਾਲੇ ਥੋੜ੍ਹੀ ਦੇਰ ਗੋਲੀਬਾਰੀ ਵੀ ਹੋਈ। ਇਸ ਤੋਂ ਬਾਅਦ ਸੁਰੱਖਿਆ ਫੋਰਸਾਂ ਨੇ ਜੰਗਲੀ ਖੇਤਰ ’ਚ ਵਿਆਪਕ ਤਲਾਸ਼ੀ ਜਾਰੀ ਰੱਖੀ।

ਇਹ ਵੀ ਪੜ੍ਹੋ - 1 ਕਰੋੜ ਕੈਸ਼, ਹੀਰੇ ਦੀਆਂ 11 ਤੇ ਸੋਨੇ ਦੀਆਂ 42 ਅੰਗੂਠੀਆਂ, ਵਿਚੋਲੇ ਨੂੰ ਸਕਾਰਪੀਓ! ਦਾਜ ਦੀ ਵੀਡੀਓ ਦੇਖ ਉੱਡਣਗੇ ਹੋਸ਼

ਮੁੱਢਲੀ ਰਿਪੋਰਟ ਅਨੁਸਾਰ ਇਲਾਕੇ ’ਚ 2 ਤੋਂ 3 ਅੱਤਵਾਦੀਆਂ ਦੀ ਮੌਜੂਦਗੀ ਦਾ ਖਦਸ਼ਾ ਹੈ। ਇਸ ਦੌਰਾਨ ਸੁਰੱਖਿਆ ਫੋਰਸਾਂ ਨੇ ਜੰਮੂ ਜ਼ਿਲ੍ਹੇ ਦੇ ਅਖਨੂਰ ਖੇਤਰ ਦੇ ਗੁੜ੍ਹਾ ਬ੍ਰਾਹਮਣ ਇਲਾਕੇ ’ਚ ਵੀ ਸ਼ੱਕੀ ਸਰਗਰਮੀ ਦੀ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ। ਅਧਿਕਾਰੀਆਂ ਅਨੁਸਾਰ ਇਕ ਸਥਾਨਕ ਔਰਤ ਨੇ ਸੁਰੱਖਿਆ ਮੁਲਾਜ਼ਮਾਂ ਨੂੰ ਦੱਸਿਆ ਕਿ ਉਸ ਨੇ ਆਪਣੇ ਘਰ ਦੇ ਕੋਲ 3 ਤੋਂ 4 ਨਕਾਬਪੋਸ਼ ਲੋਕਾਂ ਨੂੰ ਦੇਖਿਆ, ਜਿਨ੍ਹਾਂ ਦੀਆਂ ਸਰਗਰਮੀਆਂ ਸ਼ੱਕੀ ਲੱਗ ਰਹੀਆਂ ਸਨ। ਸੂਚਨਾ ਮਿਲਣ ’ਤੇ ਸੁਰੱਖਿਆ ਫੋਰਸ ਮੌਕੇ ’ਤੇ ਪਹੁੰਚੀ, ਆਸ-ਪਾਸ ਦੇ ਪਿੰਡਾਂ ਦੀ ਘੇਰਾਬੰਦੀ ਕੀਤੀ ਅਤੇ ਸ਼ੱਕੀਆਂ ਦਾ ਪਤਾ ਲਗਾਉਣ ਤੇ ਸੂਚਨਾ ਦੀ ਪੁਸ਼ਟੀ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ ਅੱਜ ਤੋਂ ਲਾਗੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News