ਵੱਡੀ ਖਬਰ ; ਰਾਜਪਾਲ ਯਾਦਵ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ! ਹਾਲੇ ਜੇਲ੍ਹ ''ਚ ਹੀ ਰਹਿਣਗੇ ਕਾਮੇਡੀ ਕਿੰਗ
Thursday, Feb 12, 2026 - 04:08 PM (IST)
ਨਵੀਂ ਦਿੱਲੀ : ਬਾਲੀਵੁੱਡ ਦੇ ਮਸ਼ਹੂਰ ਕਾਮੇਡੀਅਨ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਕਰੋੜਾਂ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਕੱਟ ਰਹੇ ਅਦਾਕਾਰ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਈ ਸੁਣਵਾਈ ਤੋਂ ਬਾਅਦ ਅਦਾਲਤ ਨੇ ਮਾਮਲੇ ਨੂੰ 16 ਫਰਵਰੀ (ਸੋਮਵਾਰ) ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਉਦੋਂ ਤੱਕ ਰਾਜਪਾਲ ਯਾਦਵ ਨੂੰ ਤਿਹਾੜ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਅਦਾਲਤ ਨੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਅਦਾਲਤ ਨੇ ਲਾਈ ਫਟਕਾਰ
ਸੁਣਵਾਈ ਦੌਰਾਨ ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਰਾਜਪਾਲ ਯਾਦਵ ਦੇ ਰਵੱਈਏ 'ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਅਦਾਲਤ ਨੇ ਕਿਹਾ, "ਤੁਸੀਂ ਅੱਜ ਜੇਲ੍ਹ ਵਿੱਚ ਇਸ ਲਈ ਹੋ ਕਿਉਂਕਿ ਤੁਸੀਂ ਅਦਾਲਤ ਨਾਲ ਕੀਤੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ।" ਅਦਾਲਤ ਨੇ ਨੋਟ ਕੀਤਾ ਕਿ ਅਦਾਕਾਰ ਨੇ ਦਰਜਨਾਂ ਵਾਰ ਪੈਸੇ ਵਾਪਸ ਕਰਨ ਦਾ ਭਰੋਸਾ ਦਿੱਤਾ ਸੀ ਪਰ ਹਰ ਵਾਰ ਅਸਫਲ ਰਹੇ।
ਇਹ ਵੀ ਪੜ੍ਹੋ: "ਕਪਿਲ ਸ਼ਰਮਾ ਨੇ ਖੁਦ ਚਲਵਾਈਆਂ ਆਪਣੇ ਕੈਫੇ 'ਤੇ ਗੋਲੀਆਂ?" ਰਾਖੀ ਸਾਵੰਤ ਨੇ ਕੀਤੇ ਹੈਰਾਨੀਜਨਕ ਦਾਅਵੇ
ਕੀ ਹੈ ਮਾਮਲਾ?
ਇਹ ਵਿਵਾਦ ਸਾਲ 2010 ਵਿੱਚ ਲਏ ਗਏ 5 ਕਰੋੜ ਰੁਪਏ ਦੇ ਕਰਜ਼ੇ ਨਾਲ ਸ਼ੁਰੂ ਹੋਇਆ ਸੀ, ਜੋ ਹੁਣ ਵਿਆਜ ਸਮੇਤ ਵਧ ਕੇ ਲਗਭਗ 9 ਕਰੋੜ ਰੁਪਏ ਹੋ ਗਿਆ ਹੈ। ਰਾਜਪਾਲ ਨੇ ਆਪਣੀ ਫਿਲਮ 'ਅਤਾ ਪਤਾ ਲਾਪਤਾ' ਲਈ ਇਹ ਰਕਮ ਲਈ ਸੀ। ਪੈਸੇ ਵਾਪਸ ਨਾ ਕਰਨ ਅਤੇ ਚੈੱਕ ਬਾਊਂਸ ਹੋਣ ਕਾਰਨ ਅਦਾਲਤ ਨੇ ਉਨ੍ਹਾਂ ਨੂੰ 6 ਮਹੀਨੇ ਦੀ ਸਜ਼ਾ ਸੁਣਾਈ ਹੈ।
ਹੁਣ ਸਭ ਦੀਆਂ ਨਜ਼ਰਾਂ ਸੋਮਵਾਰ ਦੀ ਸੁਣਵਾਈ 'ਤੇ ਹਨ, ਜਿੱਥੇ ਅਦਾਲਤ ਤੈਅ ਕਰੇਗੀ ਕਿ ਅਦਾਕਾਰ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ।
ਇਹ ਵੀ ਪੜ੍ਹੋ: ਜੇਲ੍ਹ ਗਏ ਮਸ਼ਹੂਰ ਕਾਮੇਡੀ ਅਦਾਕਾਰ ਰਾਜਪਾਲ ਯਾਦਵ ਦੀ ਪਤਨੀ ਦਾ ਸਾਹਮਣੇ ਆਇਆ ਪਹਿਲਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
