ਸਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਕਾਮੇਡੀ ਕਿੰਗ ! ਹੁਣ ਤਿਹਾੜ ਜੇਲ੍ਹ ''ਚ ਕੱਟੇਗਾ ਰਾਤਾਂ
Friday, Feb 06, 2026 - 09:55 AM (IST)
ਨਵੀਂ ਦਿੱਲੀ (ਏਜੰਸੀ)- ਅਦਾਕਾਰ ਰਾਜਪਾਲ ਯਾਦਵ ਨੇ ਚੈੱਕ ਬਾਊਂਸ ਮਾਮਲੇ ’ਚ ਵੀਰਵਾਰ ਨੂੰ ਇੱਥੇ ਤਿਹਾੜ ਜੇਲ ਅਧਿਕਾਰੀਆਂ ਦੇ ਸਾਹਮਣੇ ਆਤਮ-ਸਮਰਪਣ ਕਰ ਦਿੱਤਾ। ਇਸ ਤੋਂ ਪਹਿਲਾਂ, ਦਿੱਲੀ ਹਾਈ ਕੋਰਟ ਨੇ ਅਦਾਕਾਰ ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲਿਆਂ ’ਚ ਜੇਲ ਅਧਿਕਾਰੀਆਂ ਦੇ ਸਾਹਮਣੇ ਆਤਮ-ਸਮਰਪਣ ਕਰਨ ਲਈ ਦਿੱਤੀ ਗਈ ਸਮਾਂ ਹੱਦ ਨੂੰ ਵਧਾਉਣ ਤੋਂ ਇਨਕਾਰ ਕਰ ਦਿੱਤਾ ਸੀ। ਰਾਜਪਾਲ ਯਾਦਵ ਦੇ ਵਕੀਲ ਨੇ ਦੱਸਿਆ ਸੀ ਕਿ ਅਦਾਕਾਰ ਨੇ 50 ਲੱਖ ਰੁਪਏ ਦੀ ਰਾਸ਼ੀ ਦਾ ਇੰਤਜ਼ਾਮ ਕਰ ਲਿਆ ਹੈ ਅਤੇ ਇਸ ਲਈ ਉਨ੍ਹਾਂ ਨੇ ਭੁਗਤਾਨ ਕਰਨ ਲਈ ਇਕ ਹੋਰ ਹਫ਼ਤੇ ਦਾ ਸਮਾਂ ਮੰਗਿਆ ਹੈ।

ਤਿਹਾੜ ਜੇਲ ਦੇ ਇਕ ਸੂਤਰ ਨੇ ਕਿਹਾ ਕਿ ਅਦਾਕਾਰ ਨੇ ਵੀਰਵਾਰ ਸ਼ਾਮ 4 ਵਜੇ ਜੇਲ ਅਧਿਕਾਰੀਆਂ ਦੇ ਸਾਹਮਣੇ ਆਤਮ-ਸਮਰਪਣ ਕਰ ਦਿੱਤਾ। ਹੁਣ ਜੇਲ ਅਧਿਕਾਰੀ ਮਿਆਰੀ ਸੰਚਾਲਨ ਪ੍ਰਕਿਰਿਆ ਦੀ ਪਾਲਣਾ ਕਰਨਗੇ। ਚੈੱਕ ਬਾਊਂਸ ਮਾਮਲਿਆਂ ’ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਰਾਜਪਾਲ ਯਾਦਵ ਨੂੰ 4 ਫਰਵਰੀ ਤੱਕ ਜੇਲ ਅਧਿਕਾਰੀਆਂ ਦੇ ਸਾਹਮਣੇ ਆਤਮ-ਸਮਰਪਣ ਕਰਨ ਦਾ ਹੁਕਮ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: 47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ ਕੌਣ ਹੈ ਦੀਪੇਸ਼ ਸ਼ਰਮਾ?
ਕੀ ਹੈ ਪੂਰਾ ਮਾਮਲਾ?
ਕਰਜ਼ਾ ਅਤੇ ਫਿਲਮ: ਰਾਜਪਾਲ ਯਾਦਵ ਨੇ ਆਪਣੀ ਇੱਕ ਫਿਲਮ ਬਣਾਉਣ ਲਈ 'ਮੁਰਲੀ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ' ਤੋਂ ਕਰਜ਼ਾ ਲਿਆ ਸੀ। ਫਿਲਮ ਫਲਾਪ ਹੋਣ ਕਾਰਨ ਉਹ ਪੈਸੇ ਵਾਪਸ ਨਹੀਂ ਕਰ ਸਕੇ।
ਚੈੱਕ ਬਾਊਂਸ: ਕਰਜ਼ੇ ਦੀ ਅਦਾਇਗੀ ਲਈ ਦਿੱਤੇ ਗਏ ਚੈੱਕ ਬਾਊਂਸ ਹੋ ਗਏ ਸਨ, ਜਿਸ ਤੋਂ ਬਾਅਦ 2018 ਵਿੱਚ ਮੈਜਿਸਟ੍ਰੇਟ ਅਦਾਲਤ ਨੇ ਉਨ੍ਹਾਂ ਨੂੰ 6 ਮਹੀਨੇ ਦੀ ਸਜ਼ਾ ਸੁਣਾਈ ਸੀ।
ਬਾਕਾਇਦਾ ਰਾਸ਼ੀ: ਅਦਾਲਤ ਮੁਤਾਬਕ ਯਾਦਵ ਨੇ ਅਜੇ ਵੀ ਲਗਭਗ 9 ਕਰੋੜ ਰੁਪਏ ਦੀ ਅਦਾਇਗੀ ਕਰਨੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
