ਰਾਜਪਥ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਲਹਿਰਾਇਆ ਤਿਰੰਗਾ
Sunday, Jan 26, 2020 - 10:11 AM (IST)

ਨਵੀਂ ਦਿੱਲੀ— ਪੂਰੇ ਦੇਸ਼ 'ਚ ਅੱਜ 71ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਹੁਣ ਰਾਜਪਥ 'ਤੇ ਰਾਸ਼ਟਰਪਤੀ ਪਰੇਡ ਦੀ ਸਲਾਮੀ ਲੈ ਰਹੇ ਹਨ। ਇਸ ਦੌਰਾਨ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਮੇਸੀਅਸ ਬੋਲਸੋਨਾਰੋ ਮੌਜੂਦ ਹਨ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ, ਭਾਰਤ ਦੇ ਚੀਫ ਜਸਟਿਸ ਐੱਸ.ਏ. ਬੋਬੜੇ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਹੋਰ ਦਿੱਗਜ ਵਿਅਕਤੀ ਮੌਜੂਦ ਰਹੇ ਹਨ।