ਮਲਿਕਾਰਜੁਨ ਖੜਗੇ ਨੂੰ ਬੋਲਣ ਦੀ ਮਨਜ਼ੂਰੀ ਨਾ ਮਿਲਣ ''ਤੇ ਰਾਜ ਸਭਾ ਤੋਂ ਵਿਰੋਧੀ ਧਿਰ ਨੇ ਕੀਤਾ ਬਾਈਕਾਟ

Monday, Feb 09, 2026 - 02:32 PM (IST)

ਮਲਿਕਾਰਜੁਨ ਖੜਗੇ ਨੂੰ ਬੋਲਣ ਦੀ ਮਨਜ਼ੂਰੀ ਨਾ ਮਿਲਣ ''ਤੇ ਰਾਜ ਸਭਾ ਤੋਂ ਵਿਰੋਧੀ ਧਿਰ ਨੇ ਕੀਤਾ ਬਾਈਕਾਟ

ਨਵੀਂ ਦਿੱਲੀ- ਰਾਜ ਸਭਾ 'ਚ ਸੋਮਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੂੰ ਬੋਲਣ ਦੀ ਮਨਜ਼ੂਰੀ ਨਾ ਮਿਲਣ ਦੇ ਮੁੱਦੇ 'ਤੇ ਵਿਰੋਧੀ ਧਿਰ ਦੇ ਮੈਂਬਰਾਂ ਨੇ ਸਦਨ ਤੋਂ ਵਾਕਆਊਟ ਕੀਤਾ। ਉੱਚ ਸਦਨ 'ਚ ਜਦੋਂ ਜ਼ੀਰੋ ਕਾਲ ਖ਼ਤਮ ਹੋਇਆ ਅਤੇ ਪ੍ਰਸ਼ਨਕਾਲ ਸ਼ੁਰੂ ਹੋਇਆ, ਉਦੋਂ ਕਾਂਗਰਸ ਮੈਂਬਰ ਖੜਗੇ ਨੇ ਆਪਣੀ ਗੱਲ ਰੱਖਣੀ ਚਾਹੀ। ਆਸਨ ਤੋਂ ਮਨਜ਼ੂਰੀ ਮਿਲਣ 'ਤੇ ਖੜਗੇ ਨੇ ਕਿਹਾ ਕਿ ਲੋਕ ਸਭਾ ਅਤੇ ਰਾਜ ਸਭਾ, ਇਨ੍ਹਾਂ ਦੋਵਾਂ ਸਦਨਾਂ ਨੂੰ ਮਿਲਾ ਕੇ ਸੰਸਦ ਬਣਦੀ ਹੈ ਅਤੇ ਸੰਵਿਧਾਨ ਦੀ ਪਾਲਣਾ ਸਾਰਿਆਂ ਨੇ ਕਰਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਰਾਸ਼ਟਰਪਤੀ ਦੇ ਭਾਸ਼ਣ 'ਤੇ ਲਿਆਂਦੇ ਗਏ ਧੰਨਵਾਦ ਪ੍ਰਸਤਾਵ 'ਤੇ ਬੋਲਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਸਪੀਕਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਲੋਕ ਸਭਾ ਨਾਲ ਸੰਬੰਧਤ ਇਸ ਮੁੱਦੇ ਨੂੰ ਉੱਚ ਸਦਨ 'ਚ ਚੁੱਕਣ ਦੀ ਮਨਜ਼ੂਰੀ ਨਹੀਂ ਦਿੱਤੀ ਅਤੇ ਕਿਹਾ ਕਿ 'ਉਹ (ਖੜਗੇ) ਜੋ ਕੁਝ ਵੀ ਕਹਿਣਗੇ, ਉਹ ਰਿਕਾਰਡ 'ਚ ਨਹੀਂ ਜਾਵੇਗਾ।''

ਇਸ ਤੋਂ ਪਹਿਲਾਂ ਖੜਗੇ ਨੇ ਵਣਜ ਮੰਤਰੀ ਪੀਊਸ਼ ਗੋਇਲ ਵਲੋਂ ਪਿਛਲੇ ਹਫ਼ਤੇ ਸੰਸਦ ਸੈਸ਼ਨ ਦੌਰਾਨ ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਸਦਨ ਦੇ ਬਾਹਰ ਬਿਆਨ ਦੇਣ ਦਾ ਮੁੱਦਾ ਵੀ ਚੁੱਕਿਆ ਸੀ। ਜਦੋਂ ਸਪੀਕਰ ਨੇ ਖੜਗੇ ਨੂੰ ਬੋਲਣ ਦੀ ਮਨਜ਼ੂਰੀ ਨਹੀਂ ਦਿੱਤੀ, ਉਦੋਂ ਵਿਰੋਧੀ ਧਿਰ ਦੇ ਸਾਰੇ ਮੈਂਬਰ ਖੜ੍ਹੇ ਹੋ ਕੇ ਵਿਰੋਧ ਕਰਨ ਲੱਗੇ। ਸਪੀਕਰ ਨੇ ਪ੍ਰਸ਼ਨਕਾਲ ਦੀ ਕਾਰਵਾਈ ਅੱਗੇ ਵਧਾਈ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਆਪਣਾ ਵਿਰੋਧ ਜਾਰੀ ਰੱਖਿਆ ਅਤੇ ਬਾਅਦ 'ਚ ਸਦਨ ਤੋਂ ਬਾਈਕਾਟ ਕਰ ਦਿੱਤਾ। ਇਸ ਤੋਂ ਪਹਿਲਾਂ, ਜ਼ੀਰੋ ਕਾਲ ਸ਼ੁਰੂ ਹੋਣ 'ਤੇ ਦਰਮੁਕ ਮੈਂਬਰ ਤਿਰੂਚੀ ਸ਼ਿਵਾ ਨੇ ਕਿਹਾ ਕਿ ਉਨ੍ਹਾਂ ਨੇ ਵਿਸ਼ੇਸ਼ ਅਧਿਕਾਰ ਹਨਨ ਦਾ ਨੋਟਿਸ ਦਿੱਤਾ, ਕਿਉਂਕਿ ਸੰਸਦ ਦਾ ਸੈਸ਼ਨ ਚੱਲ ਰਿਹਾ ਹੈ ਅਤੇ ਪੀਊਸ਼ ਗੋਇਲ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਸਦਨ ਦੇ ਬਾਹਰ ਬਿਆਨ ਦਿੱਤਾ ਸੀ। ਸਪੀਕਰ ਨੇ ਕਿਹਾ ਕਿ ਉਹ ਇਸ ਬਾਰੇ ਵਿਵਸਥਾ ਦੇ ਚੁੱਕੇ ਹਨ। ਇਸ ਤੋਂ ਬਾਅਦ ਸਦਨ 'ਚ ਜ਼ੀਰੋ ਕਾਲ ਆਮ ਤਰੀਕੇ ਨਾਲ ਚੱਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News