MP ''ਚ ਕਾਂਗਰਸ ਨੂੰ ਵੱਡਾ ਝਟਕਾ; ਰਾਜ ਸਭਾ ਉਮੀਦਵਾਰ ਮੀਨਾਕਸ਼ੀ ਦੀ ਨਾਮਜ਼ਦਗੀ ਰੱਦ

Tuesday, Jun 09, 2026 - 07:27 PM (IST)

MP ''ਚ ਕਾਂਗਰਸ ਨੂੰ ਵੱਡਾ ਝਟਕਾ; ਰਾਜ ਸਭਾ ਉਮੀਦਵਾਰ ਮੀਨਾਕਸ਼ੀ ਦੀ ਨਾਮਜ਼ਦਗੀ ਰੱਦ

ਨੈਸ਼ਨਲ ਡੈਸਕ : ਮੱਧ ਪ੍ਰਦੇਸ਼ 'ਚ ਰਾਜ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਚੋਣ ਕਮਿਸ਼ਨ ਨੇ ਪਾਰਟੀ ਦੀ ਉਮੀਦਵਾਰ ਮੀਨਾਕਸ਼ੀ ਨਟਰਾਜਨ ਦਾ ਨਾਮਜ਼ਦਗੀ ਪੱਤਰ ਰੱਦ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਨਾਮਜ਼ਦਗੀ ਰੱਦ ਹੋਣ ਦਾ ਮੁੱਖ ਕਾਰਨ ਭਾਰਤੀ ਜਨਤਾ ਪਾਰਟੀ ਵੱਲੋਂ ਦਰਜ ਕਰਵਾਇਆ ਗਿਆ ਇਤਰਾਜ਼ ਹੈ। ਭਾਜਪਾ ਆਗੂ ਕੈਲਾਸ਼ ਵਿਜੇਵਰਗੀਆ ਅਤੇ ਰਾਕੇਸ਼ ਸਿੰਘ ਨੇ ਦੋਸ਼ ਲਾਇਆ ਸੀ ਕਿ ਮੀਨਾਕਸ਼ੀ ਨਟਰਾਜਨ ਨੇ ਆਪਣੇ ਨਾਮਜ਼ਦਗੀ ਹਲਫ਼ਨਾਮੇ 'ਚ ਮਹੱਤਵਪੂਰਨ ਜਾਣਕਾਰੀ ਲੁਕਾਈ ਹੈ। ਭਾਜਪਾ ਅਨੁਸਾਰ ਨਟਰਾਜਨ ਨੇ ਆਪਣੇ ਵਿਰੁੱਧ ਚੱਲ ਰਹੇ ਇੱਕ ਅਪਰਾਧਿਕ ਮਾਮਲੇ ਦਾ ਜ਼ਿਕਰ ਹਲਫ਼ਨਾਮੇ 'ਚ ਨਹੀਂ ਕੀਤਾ ਸੀ।
ਭਾਜਪਾ ਦੇ ਇਤਰਾਜ਼ਾਂ ਤੋਂ ਬਾਅਦ ਰਿਟਰਨਿੰਗ ਅਫ਼ਸਰ ਨੇ ਮੀਨਾਕਸ਼ੀ ਨਟਰਾਜਨ ਨੂੰ ਆਪਣਾ ਪੱਖ ਪੇਸ਼ ਕਰਨ ਲਈ ਮੰਗਲਵਾਰ ਸ਼ਾਮ 6 ਵਜੇ ਤੱਕ ਦਾ ਸਮਾਂ ਦਿੱਤਾ ਸੀ। ਸੂਤਰਾਂ ਅਨੁਸਾਰ ਨਟਰਾਜਨ ਵੱਲੋਂ ਦਿੱਤੇ ਗਏ ਸਪਸ਼ਟੀਕਰਨ ਤੋਂ ਰਿਟਰਨਿੰਗ ਅਫ਼ਸਰ ਸੰਤੁਸ਼ਟ ਨਹੀਂ ਹੋਏ, ਜਿਸ ਕਾਰਨ ਉਨ੍ਹਾਂ ਦੀ ਨਾਮਜ਼ਦਗੀ ਨੂੰ ਅਯੋਗ ਕਰਾਰ ਦਿੰਦੇ ਹੋਏ ਰੱਦ ਕਰ ਦਿੱਤਾ ਗਿਆ। 
 


author

Shubam Kumar

Content Editor

Related News