ਰਾਜ ਸਭਾ ਦੇ ਚੇਅਰਮੈਨ ਨੇ ਮਹਿਲਾ ਬਿੱਲ ’ਤੇ ਕੀਤੇ ਦਸਤਖ਼ਤ, ਹੁਣ ਰਾਸ਼ਟਰਪਤੀ ਕੋਲ ਕੀਤਾ ਜਾਵੇਗਾ ਪੇਸ਼

Friday, Sep 29, 2023 - 05:48 AM (IST)

ਰਾਜ ਸਭਾ ਦੇ ਚੇਅਰਮੈਨ ਨੇ ਮਹਿਲਾ ਬਿੱਲ ’ਤੇ ਕੀਤੇ ਦਸਤਖ਼ਤ, ਹੁਣ ਰਾਸ਼ਟਰਪਤੀ ਕੋਲ ਕੀਤਾ ਜਾਵੇਗਾ ਪੇਸ਼

ਨਵੀਂ ਦਿੱਲੀ (ਭਾਸ਼ਾ) : ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀਰਵਾਰ ਨੂੰ ਸੰਸਦ ਵੱਲੋਂ ਪਾਸ ਕੀਤੇ ਮਹਿਲਾ ਰਿਜ਼ਰਵੇਸ਼ਨ ਬਿਲ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਕੋਲ ਪੇਸ਼ ਕਰਨ ਤੋਂ ਪਹਿਲਾਂ ਇਸ ’ਤੇ ਦਸਤਖਤ ਕੀਤੇ। ਇਸ ਮਹੀਨੇ ਹੋਏ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿਚ ਇਸ ਸੰਵਿਧਾਨ ਸੋਧ ਬਿੱਲ ਨੂੰ ਲੋਕ ਸਭਾ ਅਤੇ ਰਾਜ ਸਭਾ ਨੇ ਪੂਰੀ ਸਹਿਮਤੀ ਨਾਲ ਪਾਸ ਕਰ ਦਿੱਤਾ ਸੀ।

ਇਹ ਖ਼ਬਰ ਵੀ ਪੜ੍ਹੋ - ਹੁਣ ਮੋਰਿੰਡਾ 'ਚ ਵਾਪਰੀ ਬੇਅਦਬੀ ਦੀ ਘਟਨਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤੀਆਂ ਸਖ਼ਤ ਹਦਾਇਤਾਂ

ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਵਾਲਾ ਇਹ ਬਿੱਲ ਲਾਗੂ ਹੋਣ ਵਿਚ ਸਮਾਂ ਲੱਗੇਗਾ ਕਿਉਂਕਿ ਅਗਲੀ ਮਰਦਮਸ਼ੁਮਾਰੀ ਤੋਂ ਬਾਅਦ ਲੋਕ ਸਭਾ ਅਤੇ ਵਿਧਾਨ ਸਭਾ ਹਲਕਿਆਂ ਦੀ ਸੀਮਾਬੰਦੀ ਕੀਤੀ ਜਾਵੇਗੀ ਅਤੇ ਫਿਰ ਇਹ ਤੈਅ ਕੀਤਾ ਜਾਵੇਗਾ ਕਿ ਕਿਹੜੀਆਂ ਸੀਟਾਂ ਮਹਿਲਾ ਉਮੀਦਵਾਰ ਲਈ ਹੋਣਗੀਆਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News