ਸੰਸਦ ਸੈਸ਼ਨ ਜਲਦੀ ਖਤਮ ਕੀਤੇ ਜਾਣ ਦੀ ਰਾਜ ਸਭਾ ''ਚ ਉੱਠੀ ਮੰਗ
Thursday, Mar 19, 2020 - 05:13 PM (IST)
ਨਵੀਂ ਦਿੱਲੀ—ਰਾਜ ਸਭਾ 'ਚ ਅੱਜ ਭਾਵ ਵੀਰਵਾਰ ਨੂੰ ਕਾਂਗਰਸ ਦੇ ਇਕ ਮੈਂਬਰ ਨੇ ਕੋਰੋਨਾ ਵਾਇਰਸ ਦੇ ਕਹਿਰ ਨੂੰ ਧਿਆਨ 'ਚ ਰੱਖਦਿਆਂ ਸੰਸਦ ਦੇ ਮੌਜੂਦਾ ਸੈਸ਼ਨ ਨੂੰ ਜਲਦੀ ਹੀ ਖਤਮ ਕੀਤੇ ਜਾਣ ਦੀ ਮੰਗ ਕੀਤੀ ਗਈ ਹਾਲਾਂਕਿ ਰਾਜ ਸਭਾ ਸਪੀਕਰ ਐੱਮ. ਵੈਂਕਈਆ ਨਾਇਡੂ ਨੇ ਕਿਹਾ ਕਿ ਸੰਸਦ ਸਮਾਗਮ ਨੂੰ ਜਲਦੀ ਖਤਮ ਕਰਨਾ ਕੋਈ ਹੱਲ ਨਹੀਂ ਹੈ। ਕਾਂਗਰਸ ਦੇ ਇਕ ਸੀਨੀਅਰ ਮੈਂਬਰ ਪੀ. ਭਟਾਚਾਰੀਆ ਨੇ ਸਿਫਰ ਕਾਲ ਦੌਰਾਨ ਇਹ ਮੁੱਦਾ ਚੁੱਕਿਆ ਅਤੇ ਕਿਹਾ ਕਿ ਮੈਂਬਰਾਂ ਨੂੰ ਹਰ ਰੋਜ਼ ਸਵੇਰੇ ਕਈ ਦਸਤਾਵੇਜ਼ ਮਿਲਦੇ ਹਨ ਪਰ ਇਹ ਪਤਾ ਨਹੀਂ ਹੁੰਦਾ ਕਿ ਉਨ੍ਹਾਂ ਦਸਤਾਵੇਜ਼ਾਂ ਦੀ ਕੋਈ ਸਫਾਈ ਹੋਈ ਹੈ ਜਾਂ ਨਹੀਂ। ਉਨ੍ਹਾਂ ਨੇ ਕਿਹਾ ਕਿ ਮੰਤਰੀਆਂ ਸਮੇਤ ਵੱਖ-ਵੱਖ ਮੈਂਬਰ ਉਨ੍ਹਾਂ ਦੀ ਵਰਤੋਂ ਕਰਦੇ ਹਨ। ਭੱਟਾਚਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਸੈਂਸ਼ਨ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ ਸੀ ਪਰ ਉਸ ਤੋਂ ਬਾਅਦ ਵੀ ਇਸੇ ਨੂੰ ਮੁਲਤਵੀ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਦਨ ਨੂੰ ਜਲਦੀ ਮੁਲਤਵੀ ਕੀਤੇ ਜਾਣ ਦੀ ਮੰਗ ਕੀਤੀ। ਸਪੀਕਰ ਨਾਇਡੂ ਨੇ ਕਿਹਾ ਹੈ ਕਿ ਸੈਂਸਨ ਮੁਲਤਵੀ ਕੀਤਾ ਜਾਣਾ ਕੋਈ ਹੱਲ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਰਮਚਾਰੀਆਂ ਨੂੰ ਸੈਨੇਟਾਈਜ਼ਰ ਦਿੱਤੇ ਜਾਣ।