ਇਕ ਵਾਰ ਫ਼ਿਰ ਪੈਣਗੀਆਂ ਵੋਟਾਂ ! ਰਾਜ ਸਭਾ ਦੀਆਂ 37 ਸੀਟਾਂ ਲਈ ਚੋਣ ਕਮਿਸ਼ਨ ਨੇ ਜਾਰੀ ਕੀਤਾ ਸ਼ਡਿਊਲ
Wednesday, Feb 18, 2026 - 11:00 AM (IST)
ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਬੁੱਧਵਾਰ ਨੂੰ 10 ਸੂਬਿਆਂ ਦੀਆਂ 37 ਰਾਜ ਸਭਾ ਸੀਟਾਂ ਲਈ 2 ਸਾਲਾ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸੀਟਾਂ ਲਈ ਵੋਟਾਂ 16 ਮਾਰਚ ਨੂੰ ਪਾਈਆਂ ਜਾਣਗੀਆਂ।
ਇਹ ਸੀਟਾਂ ਅਪ੍ਰੈਲ ਮਹੀਨੇ 'ਚ ਵੱਖ-ਵੱਖ ਤਰੀਕਾਂ ਨੂੰ ਖਾਲੀ ਹੋ ਰਹੀਆਂ ਹਨ। ਜਿਨ੍ਹਾਂ 10 ਸੂਬਿਆਂ 'ਚ ਇਹ ਚੋਣਾਂ ਹੋਣੀਆਂ ਹਨ, ਉਨ੍ਹਾਂ 'ਚ ਹਰਿਆਣਾ, ਹਿਮਾਚਲ ਪ੍ਰਦੇਸ਼, ਮਹਾਰਾਸ਼ਟਰ, ਓਡੀਸ਼ਾ, ਤੇਲੰਗਾਨਾ, ਤਾਮਿਲਨਾਡੂ, ਛੱਤੀਸਗੜ੍ਹ, ਪੱਛਮੀ ਬੰਗਾਲ, ਆਸਾਮ ਅਤੇ ਬਿਹਾਰ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
