ਰਾਜ ਸਭਾ ਚੋਣਾਂ: ਬਿਨਾਂ ਮੁਕਾਬਲਾ ਚੁਣੇ ਗਏ ਸੰਜੇ ਸਿੰਘ, ND ਗੁਪਤਾ ਅਤੇ ਸਵਾਤੀ ਮਾਲੀਵਾਲ
Saturday, Jan 13, 2024 - 01:37 PM (IST)
ਨਵੀਂ ਦਿੱਲੀ- ਰਾਜ ਸਭਾ ਲਈ ਦਿੱਲੀ ਵਿਚ ਆਮ ਆਦਮੀ ਪਾਰਟੀ (ਆਪ) ਵੱਲੋਂ ਨਾਮਜ਼ਦ ਸੰਜੇ ਸਿੰਘ, ਐੱਨ. ਡੀ. ਗੁਪਤਾ ਅਤੇ ਸਵਾਤੀ ਮਾਲੀਵਾਲ ਬਿਨਾਂ ਮੁਕਾਬਲਾ ਚੁਣੇ ਗਏ ਹਨ। ਇਨ੍ਹਾਂ ਚੋਣਾਂ ਲਈ ਕਿਸੇ ਹੋਰ ਪਾਰਟੀ ਨੇ ਉਮੀਦਵਾਰ ਖੜ੍ਹੇ ਨਹੀਂ ਕੀਤੇ ਸਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ (ਸੀ. ਈ. ਓ.) ਦਫਤਰ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਰਾਜ ਸਭਾ ਲਈ ਨਾਮਜ਼ਦ ਕੀਤੇ ਗਏ ਤਿੰਨੋਂ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ ਅਤੇ ਅੱਜ ਸਰਟੀਫਿਕੇਟ ਵੀ ਜਾਰੀ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਦੇਸ਼ ਦਾ ਸਭ ਤੋਂ ਲੰਬਾ ਸੀ-ਬ੍ਰਿਜ; ਹੁਣ 20 ਮਿੰਟ 'ਚ ਤੈਅ ਹੋਵੇਗਾ 2 ਘੰਟੇ ਦਾ ਸਫ਼ਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਨਵੇਂ ਚੁਣੇ ਗਏ ਰਾਜ ਸਭਾ ਮੈਂਬਰਾਂ ਨੂੰ ਵਧਾਈ ਦਿੱਤੀ। ਕੇਜਰੀਵਾਲ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਰਾਜ ਸਭਾ ਲਈ ਚੁਣੇ ਗਏ ਆਮ ਆਦਮੀ ਪਾਰਟੀ ਦੇ ਤਿੰਨੋਂ ਨੇਤਾਵਾਂ ਨੂੰ ਬਹੁਤ-ਬਹੁਤ ਵਧਾਈ ਅਤੇ ਸ਼ੁੱਭਕਾਮਨਾਵਾਂ। ਮੈਨੂੰ ਭਰੋਸਾ ਹੈ ਕਿ ਤੁਸੀਂ ਆਮ ਆਦਮੀ ਦੇ ਮੁੱਦਿਆਂ ਨੂੰ ਸੰਸਦ ਵਿਚ ਮਜ਼ਬੂਤੀ ਨਾਲ ਚੁੱਕੋਗੇ ਅਤੇ ਦਿੱਲੀ ਦੀ ਜਨਤਾ ਦੇ ਅਧਿਕਾਰਾਂ ਲਈ ਲੜੋਗੋ। ਦੱਸ ਦੇਈਏ ਕਿ ਸੰਜੇ ਸਿੰਘ, ਐੱਨ. ਡੀ. ਗੁਪਤਾ ਅਤੇ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਪ੍ਰਧਾਨ ਸਵਾਤੀ ਮਾਲੀਵਾਲ ਨੇ 19 ਜਨਵਰੀ ਦੀਆਂ ਰਾਜ ਸਭਾ ਚੋਣਾਂ ਲਈ ਆਪਣਾ ਨਾਮਜ਼ਦਗੀ ਪੱਤਰ 8 ਜਨਵਰੀ ਨੂੰ ਦਾਖ਼ਲ ਕੀਤਾ ਸੀ।
ਇਹ ਵੀ ਪੜ੍ਹੋ- 40 ਸਾਲ ਬਾਅਦ ਇਸ ਦਿਨ ਟੁੱਟੇਗਾ 'ਮੌਨੀ ਬਾਬਾ' ਦਾ ਮੌਨ ਵਰਤ, ਪਹਿਲਾਂ ਸ਼ਬਦ ਬੋਲਣਗੇ 'ਜੈ ਸ਼੍ਰੀਰਾਮ'
ਓਧਰ ਮਾਲੀਵਾਲ ਨੇ ਸਰਟੀਫ਼ਿਕੇਟ ਪ੍ਰਾਪਤ ਕਰਨ ਮਗਰੋਂ 'ਐਕਸ' 'ਤੇ ਤਸਵੀਰ ਸਾਂਝੀ ਕੀਤੀ ਅਤੇ ਪੋਸਟ ਕੀਤਾ ਕਿ ਅੱਜ ਤੋਂ ਇਕ ਨਵੀਂ ਜ਼ਿੰਮੇਵਾਰੀ ਸ਼ੁਰੂ ਹੋ ਰਹੀ ਹੈ। ਉਤਸ਼ਾਹ ਵਧਾਉਣ ਲਈ ਅੱਜ ਹਜ਼ਾਰਾਂ ਔਰਤਾਂ ਆਈਆਂ ਹਨ। ਮੈਂ ਦਿੱਲੀ ਦੇ ਸਾਰੇ ਲੋਕਾਂ ਨੂੰ ਆਸਵੰਦ ਕਰਦੀ ਹਾਂ ਕਿ ਮੈਂ ਸੱਚੇ ਸਮਰਪਣ ਅਤੇ ਈਮਾਨਦਾਰੀ ਨਾਲ ਤੁਹਾਡੀ ਸੇਵਾ ਕਰਾਂਗੀ। ਮਾਣਯੋਗ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ।
ਇਹ ਵੀ ਪੜ੍ਹੋ- 2400 ਕਿਲੋ ਦਾ ਘੰਟਾ, 108 ਫੁੱਟ ਲੰਬੀ ਅਗਰਬੱਤੀ, ਰਾਮ ਲੱਲਾ ਲਈ ਦੇਸ਼-ਵਿਦੇਸ਼ ਤੋਂ ਆ ਰਹੇ ਤੋਹਫ਼ੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8