ਰਾਜ ਸਭਾ ''ਚ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ
Wednesday, Dec 11, 2024 - 12:59 PM (IST)
![ਰਾਜ ਸਭਾ ''ਚ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ](https://static.jagbani.com/multimedia/2024_12image_12_51_072106083rajyasabha.jpg)
ਨਵੀਂ ਦਿੱਲੀ- ਰਾਜ ਸਭਾ 'ਚ ਬੁੱਧਵਾਰ ਨੂੰ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਅਮਰੀਕੀ ਨਿਵੇਸ਼ਕ ਜਾਰਜ ਸੋਰੋਸ ਵਿਚਾਲੇ ਸਬੰਧਾਂ ਨੂੰ ਲੈ ਕੇ ਭਾਰੀ ਹੰਗਾਮਾ ਹੋਇਆ, ਜਿਸ ਕਾਰਨ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰਨੀ ਪਈ। ਇਸ ਤੋਂ ਪਹਿਲਾਂ ਵੀ ਇਸੇ ਮੁੱਦੇ 'ਤੇ ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪਹਿਲੀ ਵਾਰ ਸਦਨ 'ਚ ਪ੍ਰਸ਼ਨ ਕਾਲ ਸ਼ੁਰੂ ਕਰਨ ਲਈ ਉਪ ਚੇਅਰਮੈਨ ਹਰੀਵੰਸ਼ ਨੇ ਕਾਰਵਾਈ ਸ਼ੁਰੂ ਕੀਤੀ ਤਾਂ ਸੱਤਾ ਪੱਖ ਅਤੇ ਵਿਰੋਧੀ ਧਿਰ ਦੇ ਮੈਂਬਰ ਜ਼ੋਰ-ਜ਼ੋਰ ਨਾਲ ਬੋਲਣ ਲੱਗੇ। ਸਦਨ ਦੇ ਆਗੂ ਜਗਤ ਪ੍ਰਕਾਸ਼ ਨੱਢਾ ਨੇ ਕਿਹਾ ਕਿ ਪਿਛਲੇ 2 ਦਿਨਾਂ ਤੋਂ ਮੈਂਬਰ ਸ਼੍ਰੀਮਤੀ ਗਾਂਧੀ ਅਤੇ ਸੋਰੋਸ ਦੇ ਸਬੰਧਾਂ ਨੂੰ ਲੈ ਕੇ ਪਰੇਸ਼ਾਨ ਹਨ। ਇਨ੍ਹਾਂ ਸਬੰਧਾਂ ਦਾ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ 'ਤੇ ਅਸਰ ਪੈ ਸਕਦਾ ਹੈ। ਇਹ ਸਬੰਧ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਖ਼ਤਰਾ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਇਨ੍ਹਾਂ ਸਬੰਧਾਂ ਦੀ ਅਸਲੀਅਤ ਜਾਣਨ ਦਾ ਅਧਿਕਾਰ ਹੈ, ਇਸ ਲਈ ਸਦਨ 'ਚ ਇਸ 'ਤੇ ਚਰਚਾ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਮੰਗਲਵਾਰ ਤੇ ਵੀਰਵਾਰ ਹੋਇਆ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਸ਼੍ਰੀ ਨੱਢਾ ਨੇ ਕਿਹਾ ਕਿ ਕਾਂਗਰਸ ਇਸ ਮੁੱਦੇ 'ਤੇ ਚਰਚਾ ਤੋਂ ਬਚਣ ਲਈ ਦੇਸ਼ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ, ਇਸ ਲਈ ਸਪੀਕਰ ਖ਼ਿਲਾਫ਼ ਬੇਭਰੋਸਗੀ ਮਤਾ ਲਿਆਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ 'ਚ ਵਿਰੋਧੀ ਧਿਰ ਸੰਵਿਧਾਨਕ ਸੰਸਥਾਵਾਂ 'ਤੇ ਹਮਲੇ ਕਰ ਰਿਹਾ ਹੈ ਅਤੇ ਉਨ੍ਹਾਂ ਦਾ ਅਪਮਾਨ ਕਰ ਰਿਹਾ ਹੈ। ਵਿਰੋਧੀ ਧਿਰ ਨੇ ਵੀ ਸੰਵਿਧਾਨ ਅਹੁਦਿਆਂ 'ਤੇ ਬੈਠੇ ਲੋਕਾਂ ਦਾ ਸਨਮਾਨ ਨਹੀਂ ਕੀਤਾ ਹੈ ਅਤੇ ਸਦਨ ਦੇ ਅੰਦਰ ਅਤੇ ਬਾਹਰ ਲਗਾਤਾਰ ਅਪਮਾਨਜਨਕ ਰਵੱਈਆ ਕਰਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨਿਵੇਸ਼ ਸੋਰੋਸ ਦਾ ਉਪਕਰਣ ਬਣ ਗਈ ਹੈ ਅਤੇ ਇਸ ਦੇ ਤੁਰੰਤ ਨਿਖੇਪੀ ਕੀਤੀ ਜਾਣੀ ਚਾਹੀਦੀ ਹੈ। ਇਸ ਵਿਚ ਸਦਨ 'ਚ ਦੋਹਾਂ ਪੱਖਾਂ ਵਲੋਂ ਰੌਲਾ ਅਤੇ ਨਾਅਰੇਬਾਜ਼ੀ ਹੁੰਦੀ ਰਹੀ। ਸ਼੍ਰੀ ਹਰਿਵੰਸ਼ ਦੋਹਾਂ ਪੱਖਾਂ ਨੂੰ ਸ਼ਾਂਤ ਹੋਣ ਦੀ ਅਪੀਲ ਕਰਦੇ ਰਹੇ ਪਰ ਹੰਗਾਮਾ ਵਧਦਾ ਗਿਆ। ਉਸ ਤੋਂ ਬਾਅਦ ਉਨ੍ਹਾਂ ਨੇ ਸਦਨ ਦੀ ਕਾਰਵਾਈ ਵੀਰਵਾਰ ਤੱਕ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ। ਰਾਜ ਸਭਾ 'ਚ ਇਸ ਹਫ਼ਤੇ ਲਗਾਤਾਰ ਤੀਜੇ ਦਿਨ ਵੀ ਸੋਰੋਸ ਨੂੰ ਲੈ ਕੇ ਹੰਗਾਮਾ ਜਾਰੀ ਰਿਹਾ ਅਤੇ ਕਾਰਵਾਈ ਠੱਪ ਰਹੀ। ਲਗਾਤਾਰ ਤੀਜੇ ਦਿਨ ਪ੍ਰਸ਼ਨਕਾਲ ਅਤੇ ਜ਼ੀਰੋਕਾਲ ਨਹੀਂ ਹੋ ਸਕਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8