ਰਾਜ ਸਭਾ ’ਚ 4 ਸੰਸਦ ਮੈਂਬਰਾਂ ਦੀ ਵਿਦਾਈ, ਭਾਵੁਕ ਹੋਏ ਪੀ. ਐੱਮ. ਮੋਦੀ

Tuesday, Feb 09, 2021 - 12:08 PM (IST)

ਰਾਜ ਸਭਾ ’ਚ 4 ਸੰਸਦ ਮੈਂਬਰਾਂ ਦੀ ਵਿਦਾਈ, ਭਾਵੁਕ ਹੋਏ ਪੀ. ਐੱਮ. ਮੋਦੀ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਮੰਗਲਵਾਰ ਨੂੰ ਇਕ ਵਾਰ ਫਿਰ ਰਾਜ ਸਭਾ ਨੂੰ ਸੰਬੋਧਿਤ ਕੀਤਾ। ਰਾਜ ਸਭਾ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਭਾਵੁਕ ਹੋ ਗਏ। ਦਰਅਸਲ ਜੰਮੂ-ਕਸ਼ਮੀਰ ਦੇ 4 ਰਾਜ ਸਭਾ ਸੰਸਦ ਮੈਂਬਰਾਂ ਦਾ ਕਾਰਜਕਾਲ ਖਤਮ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਕਾਂਗਰਸ ਦੇ ਗੁਲਾਮ ਨਬੀ ਆਜ਼ਾਦ ਸਮੇਤ 4 ਸੰਸਦ ਮੈਂਬਰਾਂ ਨੂੰ ਅੱਜ ਸਦਨ ’ਚ ਵਿਦਾਈ ਦਿੱਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਗੁਲਾਮ ਨਬੀ ਆਜ਼ਾਦ ਦੀ ਤਾਰੀਫ਼ ਕੀਤੀ। ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਗੁਲਾਮ ਨਬੀ ਆਜ਼ਾਦ ਪਾਰਟੀ ਅਤੇ ਦੇਸ਼ ਬਾਰੇ ਸੋਚਦੇ ਸਨ, ਉਨ੍ਹਾਂ ਦੀ ਥਾਂ ਭਰਨਾ ਕਿਸੇ ਲਈ ਵੀ ਮੁਸ਼ਕਲ ਹੋਵੇਗਾ। ਦੱਸ ਦੇਈਏ ਕਿ ਰਾਜ ਸਭਾ ’ਚ ਕੁੱਲ 4 ਸੰਸਦ ਮੈਂਬਰਾਂ ਨੂੰ ਵਿਦਾਈ ਦਿੱਤੀ ਗਈ। ਗੁਲਾਮ ਨਬੀ ਆਜ਼ਾਦ ਤੋਂ ਇਲਾਵਾ ਨਾਜ਼ਿਰ ਅਹਿਮਦ, ਸ਼ਮਸ਼ੇਰ ਸਿੰਘ ਅਤੇ ਮੀਰ ਮੁਹੰਮਦ ਅੱਜ ਰਾਜ ਸਭਾ ਤੋਂ ਵਿਦਾਈ ਲੈ ਰਹੇ ਹਨ। 

ਇਹ ਵੀ ਪੜ੍ਹੋ:  ਰਾਜ ਸਭਾ 'ਚ ਪ੍ਰਧਾਨ ਮੰਤਰੀ ਦਾ ਪ੍ਰਤਾਪ ਬਾਜਵਾ 'ਤੇ ਵਿਅੰਗ, ਕਿਹਾ '84 ਦੀ ਗੱਲ ਕਰਨੀ ਕਿਵੇਂ ਭੁੱਲ ਗਏ

ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਬਾਰੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਰੋਧੀ ਧਿਰ ਨੂੰ ਆਪਣਾ ਪਰਿਵਾਰ ਮੰਨਿਆ। ਗੁਲਾਮ ਨਬੀ ਆਜ਼ਾਦ ਦਾ 28 ਸਾਲ ਦਾ ਕਾਰਜਕਾਲ ਸ਼ਲਾਘਾਯੋਗ ਹੈ। ਇਕ ਅੱਤਵਾਦੀ ਘਟਨਾ ਬਾਰੇ ਗੁਲਾਮ ਨਬੀ ਆਜ਼ਾਦ ਨਾਲ ਫੋਨ ’ਤੇ ਹੋਈ ਗੱਲ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਸਦਨ ’ਚ ਭਾਵੁਕ ਹੋ ਗਏ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਜਰਾਤ ਦੇ ਯਾਤਰੀਆਂ ’ਤੇ ਜਦੋਂ ਅੱਤਵਾਦੀਆਂ ਨੇ ਹਮਲਾ ਕੀਤਾ, ਸਭ ਤੋਂ ਪਹਿਲਾਂ ਗੁਲਾਮ ਜੀ ਦਾ ਉਨ੍ਹਾਂ ਨੂੰ ਫੋਨ ਆਇਆ। ਉਹ ਫੋਨ ਸਿਰਫ ਸੂਚਨਾ ਦੇਣ ਲਈ ਨਹੀਂ ਸੀ, ਫੋਨ ’ਤੇ ਆਜ਼ਾਦ ਦੇ ਹੰਝੂ ਰੁੱਕ ਨਹੀਂ ਰਹੇ ਸਨ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਉਸ ਸਮੇਂ ਪ੍ਰਣਬ ਮੁਖਰਜੀ ਰੱਖਿਆ ਮੰਤਰੀ ਸਨ, ਤਾਂ ਉਨ੍ਹਾਂ ਤੋਂ ਫ਼ੌਜ ਦੇ ਹਵਾਈ ਜਹਾਜ਼ ਦੀ ਵਿਵਸਥਾ ਦੀ ਮੰਗ ਕੀਤੀ। ਉਸੇ ਦੌਰਾਨ ਏਅਰਪੋਰਟ ਤੋਂ ਹੀ ਗੁਲਾਮ ਨਬੀ ਆਜ਼ਾਦ ਨੇ ਫੋਨ ਕੀਤਾ, ਜਿਵੇਂ ਆਪਣੇ ਪਰਿਵਾਰ ਦੇ ਮੈਂਬਰ ਦੀ ਚਿੰਤਾ ਕੀਤੀ ਜਾਂਦੀ ਹੈ, ਉਂਝ ਹੀ ਆਜ਼ਾਦ ਜੀ ਨੇ ਉਨ੍ਹਾਂ ਦੀ ਚਿੰਤਾ ਕੀਤੀ। 

ਇਹ ਵੀ ਪੜ੍ਹੋ: ਉਤਰਾਖੰਡ ਗਲੇਸ਼ੀਅਰ ਹਾਦਸਾ : ਸੁਰੰਗ 'ਚੋਂ ਸੁਰੱਖਿਅਤ ਬਾਹਰ ਕੱਢੇ ਗਏ ਮਜ਼ਦੂਰ ਨੇ ਸੁਣਾਈ ਆਪਬੀਤੀ

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ’ਚ ਅੱਗੇ ਕਿਹਾ ਕਿ ਸੱਤਾ ਜ਼ਿੰਦਗੀ ਵਿਚ ਆਉਂਦੀ-ਜਾਂਦੀ ਹੈ, ਉਸ ਨੂੰ ਕਿਵੇਂ ਪਚਾਉਣਾ ਹੈ, ਉਹ ਗੁਲਾਮ ਨਬੀ ਆਜ਼ਾਦ ਜੀ ਤੋਂ ਸਿੱਖਣ ਨੂੰ ਮਿਲਦਾ ਹੈ। ਮੋਦੀ ਨੇ ਦੱਸਿਆ ਕਿ ਇਕ ਦੋਸਤ ਦੇ ਰੂਪ ਵਿਚ ਮੈਂ ਆਜ਼ਾਦ ਜੀ ਦਾ ਬਹੁਤ ਆਦਰ ਕਰਦਾ ਹਾਂ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਜੋ ਸੰਸਦ ਮੈਂਬਰ ਅੱਜ ਵਿਦਾਈ ਲੈ ਰਹੇ ਹਨ, ਉਨ੍ਹਾਂ ਲਈ ਹਮੇਸ਼ਾ ਉਨ੍ਹਾਂ ਦੇ ਦੁਆਰ ਖੁੱਲ੍ਹੇ ਹਨ।

ਇਹ ਵੀ ਪੜ੍ਹੋ: ਰਾਜ ਸਭਾ ਵਿਚ ਬੋਲੇ ਪ੍ਰਧਾਨ ਮੰਤਰੀ ਮੋਦੀ, MSP ਸੀ, MSP ਹੈ ਅਤੇ MSP ਰਹੇਗਾ

ਇਹ ਵੀ ਪੜ੍ਹੋ: ਜੰਮੂ ਕਸ਼ਮੀਰ ਅਤੇ ਲੱਦਾਖ 'ਚ ਪ੍ਰਸ਼ਾਸਨਿਕ ਸੁਧਾਰ ਕਰਨ ਵਾਲੇ ਬਿੱਲ ਨੂੰ ਰਾਜ ਸਭਾ ਦੀ ਮਨਜ਼ੂਰੀ

ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦੱਸੋ


author

Tanu

Content Editor

Related News