ਰਾਜ ਸਭਾ ''ਚ ਉੱਠੀ ਨਿਰਭਯਾ ਦੇ ਦੋਸ਼ੀਆਂ ਨੂੰ ਜਲਦ ਫਾਂਸੀ ਦੇਣ ਦੀ ਮੰਗ

02/04/2020 2:24:52 PM

ਨਵੀਂ ਦਿੱਲੀ— ਪੂਰੇ ਦੇਸ਼ ਨੂੰ ਦਹਿਲਾ ਦੇਣ ਵਾਲੇ ਨਿਰਭਯਾ ਗੈਂਗਰੇਪ ਅਤੇ ਕਤਲਕਾਂਡ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਫਾਂਸੀ ਦੇਣ ਲਈ ਸਿਸਟਮ ਦੀਆਂ ਖਾਮੀਆਂ ਨੂੰ ਦੂਰ ਕਰਨ ਦੀ ਮੰਗ ਕਰਦੇ ਹੋਏ ਮੰਗਲਵਾਰ ਨੂੰ ਰਾਜ ਸਭਾ 'ਚ ਕਿਹਾ ਗਿਆ ਕਿ ਇਸ 'ਤੇ ਸਿਆਸੀ ਬਿਆਨਬਾਜ਼ੀ ਨਹੀਂ ਹੋਣੀ ਚਾਹੀਦੀ। ਸਪੀਕਰ ਐੱਮ. ਵੈਂਕਈਆ ਨਾਇਡੂ ਨੇ ਸਦਨ ਦੀਆਂ ਚਿੰਤਾਵਾਂ ਨਾਲ ਸਹਿਮਤੀ ਜ਼ਾਹਰ ਕਰਦੇ ਹੋਏ ਕਿਹਾ ਕਿ ਕਾਨੂੰਨੀ ਪ੍ਰਕਿਰਿਆਵਾਂ 'ਚ ਸਾਰਿਆਂ ਨੂੰ ਸਮਾਨ ਮੌਕੇ ਉਪਲੱਬਧ ਹੁੰਦੇ ਹਨ ਪਰ ਇਨ੍ਹਾਂ ਦਾ ਨਾਜਾਇਜ਼ ਫਾਇਦਾ ਨਹੀਂ ਚੁੱਕਿਆ ਜਾਣਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਸੰਸਥਾਵਾਂ ਨੂੰ ਆਪਣੇ ਜ਼ਿੰਮੇਵਾਰੀ ਦੀ ਪਾਲਣ ਕਰਨੀ ਚਾਹੀਦੀ ਹੈ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਸੰਜੇ ਸਿੰਘ ਨੇ ਸਿਫ਼ਰ ਕਾਲ ਦੌਰਾਨ ਇਹ ਮਾਮਲਾ ਚੁੱਕਦੇ ਹੋਏ ਕਿਹਾ ਕਿ ਨਿਰਭਯਾ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ, ਇਹ ਪੂਰੇ ਦੇਸ਼ ਦੀ ਮੰਸ਼ਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜੋ ਮੰਦਭਾਗੀ ਹੈ। ਇਸ 'ਤੇ ਸੂਚਨਾ ਅਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਦੋਸ਼ੀਆਂ ਨੂੰ ਜੁਲਾਈ 2019 ਨੂੰ ਹੀ ਫਾਂਸੀ ਦੀ ਸਜ਼ਾ ਸੁਣਾਈ ਜਾ ਚੁਕੀ ਹੈ ਪਰ ਰਾਜ ਸਰਕਾਰ ਦੇ ਅਧੀਨ ਜੇਲ ਪ੍ਰਸ਼ਾਸਨ ਨੇ ਇਸ 'ਚ ਪ੍ਰਕਿਰਿਆਵਾਂ ਪੂਰੀਆਂ ਨਹੀਂ ਕੀਤੀਆਂ, ਜਿਸ ਕਾਰਨ ਦੇਰੀ ਹੋ ਰਹੀ ਹੈ।


DIsha

Content Editor

Related News