ਹਿਮਾਚਲ ਦੇ ਹਾਟੀ ਭਾਈਚਾਰੇ ਨੂੰ ਅਨੁਸੂਚਿਤ ਜਨਜਾਤੀ ਦਾ ਦਰਜਾ ਦੇਣ ਵਾਲਾ ਬਿੱਲ ਰਾਜ ਸਭਾ ਵਲੋਂ ਪਾਸ
Wednesday, Jul 26, 2023 - 05:22 PM (IST)

ਨਵੀਂ ਦਿੱਲੀ/ਹਿਮਾਚਲ ਪ੍ਰਦੇਸ਼ (ਭਾਸ਼ਾ)- ਰਾਜਸਭਾ ਨੇ ਬੁੱਧਵਾਰ ਨੂੰ ਉਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ, ਜਿਸ 'ਚ ਹਿਮਾਚਲ ਪ੍ਰਦੇਸ਼ ਦੇ ਹਾਟੀ ਭਾਈਚਾਰੇ ਨੂੰ ਅਨੁਸੂਚਿਤ ਜਨਜਾਤੀ (ਐੱਸ.ਟੀ.) ਦੀ ਸ਼੍ਰੇਣੀ 'ਚ ਸ਼ਾਮਲ ਕਰਨ ਦਾ ਪ੍ਰਬੰਧ ਹੈ। ਉੱਚ ਸਦਨ 'ਚ 'ਸੰਵਿਧਾਨ (ਅਨੁਸੂਚਿਤ ਜਨਜਾਤੀਆਂ) ਆਦੇਸ਼ (ਤੀਜਾ ਸੋਧ) ਬਿੱਲ, 2022' 'ਤੇ ਹੋਈ ਚਰਚਾ ਦਾ ਜਵਾਬ ਦਿੰਦੇ ਹੋਏ ਜਨਜਾਤੀ ਕਾਰਜ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਇਹ ਬਿੱਲ ਹਿਮਾਚਲ ਪ੍ਰਦੇਸ਼ ਦੇ ਉਨ੍ਹਾਂ ਖੇਤਰਾਂ ਦੇ ਲੋਕਾਂ ਲਈ ਲਿਆਂਦਾ ਗਿਆ ਹੈ, ਜੋ ਸਾਲਾਂ ਤੋਂ ਸੁਦੂਰ, ਤੰਗ ਪਹਾੜੀਆਂ ਖੇਤਰਾਂ 'ਚ ਆਪਣੀ ਸੰਸਕ੍ਰਿਤੀ ਪਰੰਪਰਾਵਾਂ ਨਾਲ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਹਾਟੀ ਭਾਈਚਾਰੇ ਨੂੰ ਲੰਬੇ ਕਾਲਖੰਡ ਤੱਕ ਨਿਆਂ ਨਹੀਂ ਮਿਲ ਸਕਿਆ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਹੁਣ ਇਹ ਬਿੱਲ ਪਾਸ ਹੋ ਰਿਹਾ ਹੈ ਅਤੇ ਇਹ ਜਨਜਾਤੀ ਭਾਈਚਾਰੇ ਦੇ ਕਲਿਆਣ ਦੇ ਪ੍ਰਤੀ ਮੌਜੂਦਾ ਕੇਂਦਰ ਸਰਕਾਰ ਦੀ ਦ੍ਰਿੜ ਇੱਛਾ ਸ਼ਕਤੀ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੀ ਆਬਾਦੀ ਅਨੁਸਾਰ ਉੱਥੇ ਅਨੁਸੂਚਿਤ ਜਨਜਾਤੀ ਦੇ ਮੈਂਬਰਾਂ ਦੀ ਗਿਣਤੀ ਸਾਢੇ ਤਿੰਨ ਲੱਖ ਸੀ। ਹਾਟੀ ਭਾਈਚਾਰੇ ਨੂੰ ਮਿਲਾ ਕੇ ਇਹ ਗਿਣਤੀ ਸਾਢੇ 5 ਲੱਖ ਹੋ ਜਾਵੇਗੀ। ਇਸ ਬਿੱਲ 'ਤੇ ਚਰਚਾ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਮਣੀਪੁਰ ਮੁੱਦੇ 'ਤੇ ਸਰਕਾਰ ਦੇ ਰਵੱਈਏ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬਿਆਨ ਨਹੀਂ ਦਿੱਤੇ ਜਾਣ ਦੇ ਵਿਰੋਧ 'ਚ ਵਿਰੋਧੀ ਦਲਾਂ ਨਾਲ ਸਦਨ ਤੋਂ ਬਾਈਕਾਟ ਕੀਤਾ। ਮੰਤਰੀ ਦੇ ਜਵਾਬ ਤੋਂ ਬਾਅਦ ਸਦਨ ਨੇ ਆਵਾਜ਼ ਵੋਟ ਨਾਲ 'ਸੰਵਿਧਾਨ (ਅਨੁਸੂਚਿਤ ਜਨਜਾਤੀਆਂ) ਆਦੇਸ਼ (ਤੀਜਾ ਸੋਧ) ਬਿੱਲ, 2022' ਪਾਸ ਕਰ ਦਿੱਤਾ। ਲੋਕ ਸਭਾ ਇਸ ਬਿੱਲ ਨੂੰ ਪਹਿਲੇ ਹੀ ਮਨਜ਼ੂਰੀ ਦੇ ਚੁੱਕੀ ਹੈ। ਇਸ ਬਿੱਲ 'ਚ ਹਿਮਾਚਲ ਪ੍ਰਦੇਸ਼ ਦੇ ਹਾਟੀ ਭਾਈਚਾਰੇ ਨੂੰ ਅਨੁਸੂਚਿਤ ਜਨਜਾਤੀ (ਐੱਸ.ਟੀ.) ਦੀ ਸ਼੍ਰੇਣੀ 'ਚ ਸ਼ਾਮਲ ਕਰਨ ਦਾ ਪ੍ਰਬੰਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8