ਦਿੱਲੀ ਦੇ ਤਿੰਨ ਨਗਰ ਨਿਗਮਾਂ ਦੇ ਰਲੇਵੇਂ ਸਬੰਧੀ ਬਿੱਲ ’ਤੇ ਸੰਸਦ ਦੀ ਮੋਹਰ

04/06/2022 10:30:54 AM

ਨਵੀਂ ਦਿੱਲੀ- ਰਾਜ ਸਭਾ ਨੇ ਦਿੱਲੀ ਨਗਰ ਨਿਗਮ (ਸੋਧ) ਬਿੱਲ 2022 ’ਤੇ ਮੰਗਲਵਾਰ ਨੂੰ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ ਹੈ। ਜਿਸ ਨਾਲ ਇਸ ’ਤੇ ਸੰਸਦ ਦੀ ਮੋਹਰ ਲੱਗ ਗਈ ਹੈ। ਲੋਕ ਸਭਾ ਇਸ ਬਿੱਲ ਨੂੰ ਪਹਿਲਾਂ ਹੀ ਪਾਸ ਕਰ ਚੁੱਕੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿੱਲ ’ਤੇ ਕਰੀਬ 3 ਘੰਟੇ ਤੱਕ ਚਲੀ ਬਹਿਸ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਹ ਬਿੱਲ ਪੂਰੀ ਤਰ੍ਹਾਂ ਨਾਲ ਸੰਵਿਧਾਨਕ ਹੈ ਅਤੇ ਇਸ ਨੂੰ ਲਿਆਉਣ ’ਚ ਕਿਸੇ ਵੀ ਤਰੀਕੇ ਨਾਲ ਸੰਵਿਧਾਨ ਦਾ ਉਲੰਘਣ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਉਸ ਵੇਲੇ ਦੀ ਸਰਕਾਰ ਨੇ ਨਗਰ ਨਿਗਮ ਨੂੰ ਜਲਦਬਾਜ਼ੀ ’ਚ ਵੰਡਿਆ ਸੀ ਅਤੇ ਉਸ ਨੂੰ ਹੁਣ ਤੱਕ ਝੱਲਿਆ ਜਾ ਰਿਹਾ ਸੀ ਪਰ ਦਿੱਲੀ ਸਰਕਾਰ ਨੇ ਭਾਜਪਾ ਸ਼ਾਸਿਤ ਨਿਗਮਾਂ ਨਾਲ ਜਿਸ ਤਰ੍ਹਾਂ ਦਾ ਮਤਰੇਈ ਮਾਂ ਵਰਗਾ ਸਲੂਕ ਕੀਤਾ, ਉਸ ਕਾਰਨ ਇਹ ਬਿੱਲ ਲਿਆਉਣਾ ਜ਼ਰੂਰੀ ਹੋ ਗਿਆ ਸੀ। 

ਇਹ ਵੀ ਪੜ੍ਹੋ- ਨਗਰ ਨਿਗਮਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਦਿੱਲੀ ਸਰਕਾਰ, ਰਲੇਵਾਂ ਜ਼ਰੂਰੀ: ਅਮਿਤ ਸ਼ਾਹ

ਸ਼ਾਹ ਨੇ ਸਪੱਸ਼ਟ ਕੀਤਾ ਕਿ ਤਿੰਨੋਂ ਨਗਰ ਨਿਗਮਾਂ ਦੇ ਰਲੇਵੇਂ ਤੋਂ ਬਾਅਦ ਰਾਜਧਾਨੀ ’ਚ ਕੋਈ ਪ੍ਰਸ਼ਾਸਕ ਨਿਯੁਕਤ ਨਹੀਂ ਕੀਤਾ ਜਾਵੇਗਾ ਸਗੋਂ ਇਸ ਦੀ ਬਜਾਏ ਇਕ ਵਿਸ਼ੇਸ਼ ਅਧਿਕਾਰੀ ਤਾਇਨਾਤ ਕੀਤਾ ਜਾਵੇਗਾ, ਜੋ ਗੈਰ ਰਾਜਨੀਤਕ ਹੋਵੇਗਾ। ਉਨ੍ਹਾਂ ਇਹ ਸਪੱਸ਼ਟ ਕੀਤਾ ਕਿ ਨਗਰ ਨਿਗਮ ਦੀਆਂ ਚੋਣਾਂ ਸਮੇਂ ਸਿਰ ਹੀ ਕਰਵਾਈਆ ਜਾਣਗੀਆਂ। 

ਇਹ ਵੀ ਪੜ੍ਹੋ- ਚੰਡੀਗੜ੍ਹ ਭਾਵਨਾਤਮਕ ਮੁੱਦਾ, ਕੇਂਦਰ ਮਾਰ ਰਹੀ ਹੈ ਪੰਜਾਬ ਦੇ ਹੱਕਾਂ 'ਤੇ ਡਾਕਾ: ਹਰਸਿਮਰਤ ਬਾਦਲ

ਦਿੱਲੀ ਦੇ ਤਿੰਨ ਨਗਰ ਨਿਗਮਾਂ ਦੇ ਰਲੇਵੇਂ ਸਬੰਧੀ ਬਿੱਲ ’ਤੇ ਸੰਸਦ ਦੀ ਮੋਹਰ
ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਕੇਂਦਰ, ਰਾਜਧਾਨੀ ’ਚ ਤਿੰਨਾਂ ਨਗਰ ਨਿਗਮਾਂ ਦੇ ਰਲੇਵੇਂ ਸਬੰਧੀ ਬਿੱਲ ਦਾ ਨਾਂ ਬਦਲ ਕੇ ‘ਕੇਜਰੀਵਾਲ ਫੋਬੀਆ ਬਿੱਲ’ ਰੱਖ ਦੇਵੇ। ਇਹ ਬਿੱਲ ਤੁਹਾਡੀ ਕਾਇਰਤਾ ਦੀ ਕਹਾਣੀ ਲਿਖ ਰਿਹਾ ਹੈ। ਤੁਸੀਂ ਦਿੱਲੀ ਨੂੰ ਭ੍ਰਿਸ਼ਟਾਚਾਰ ਦਾ ਕੇਂਦਰ ਬਣਾ ਦਿੱਤਾ ਹੈ। ਕੇਜਰੀਵਾਲ ਤੋਂ ਤੁਹਾਨੂੰ ਡਰ ਲੱਗਦਾ ਹੈ, ਭਾਜਪਾ ਨੂੰ ਚੋਣਾਂ ਲੜਨ ਤੋਂ ਡਰ ਲੱਗਦਾ ਹੈ। ਭਾਜਪਾ ਨਗਰ ਨਿਗਮ ਚੋਣਾਂ ਤੋਂ ਬਚਣ ਲਈ ਇਹ ਬਿੱਲ ਲਿਆਈ ਹੈ।


Tanu

Content Editor

Related News