ਜੰਮੂ-ਕਸ਼ਮੀਰ ਰਾਜ ਭਾਸ਼ਾ ਬਿੱਲ 2020 ਰਾਜ ਸਭਾ ਪਾਸ

Wednesday, Sep 23, 2020 - 03:33 PM (IST)

ਜੰਮੂ-ਕਸ਼ਮੀਰ ਰਾਜ ਭਾਸ਼ਾ ਬਿੱਲ 2020 ਰਾਜ ਸਭਾ ਪਾਸ

ਨਵੀਂ ਦਿੱਲੀ— ਜੰੰਮੂ-ਕਸ਼ਮੀਰ ਰਾਜ ਭਾਸ਼ਾ ਬਿੱਲ 2020 ਰਾਜ ਸਭਾ ’ਚ ਵੀ ਪਾਸ ਹੋ ਗਿਆ ਹੈ। ਰਾਜ ਸਭਾ ’ਚ ਆਵਾਜ਼ ਮਤ ਨਾਲ ਬਿੱਲ ਨੂੰ ਪਾਸ ਕੀਤਾ ਗਿਆ। ਇਸ ਬਿੱਲ ’ਚ ਉਰਦੂ ਅਤੇ ਅੰਗਰੇਜ਼ੀ ਨਾਲ ਡੋਗਰੀ, ਹਿੰਦੀ ਅਤੇ ਕਸ਼ਮੀਰੀ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਅਧਿਕਾਰਤ ਭਾਸ਼ਾਵਾਂ ਦੀ ਸੂਚੀ ’ਚ ਸ਼ਾਮਲ ਕੀਤਾ ਗਿਆ ਹੈ। ਲੋਕ ਸਭਾ ਇਸ ਬਿੱਲ ਨੂੰ ਮੰਗਲਵਾਰ ਯਾਨੀ ਕਿ ਕੱਲ ਪਾਸ ਕਰ ਚੁੱਕਾ ਹੈ। 

ਓਧਰ ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈੱਡੀ ਨੇ ਅੱਜ ਕਿਹਾ ਕਿ ਸਰਕਾਰ ਜੰਮੂ-ਕਸ਼ਮੀਰ ਵਿਚ ਸਾਰੇ ਖੇਤਰੀ ਭਾਸ਼ਾਵਾਂ ਨੂੰ ਹੱਲਾ-ਸ਼ੇਰੀ ਦੇਣ ਅਤੇ ਉਨ੍ਹਾਂ ਦੇ ਵਿਕਾਸ ਪ੍ਰਤੀ ਵਚਨਬੱਧ ਹੈ। ਰੈੱਡੀ ਨੇ ਰਾਜ ਸਭਾ ਵਿਚ ਜੰਮੂ-ਕਸ਼ਮੀਰ ਅਧਿਕਾਰਤ ਭਾਸ਼ਾ ਬਿੱਲ 2020 ’ਤੇ ਸੰਖੇਪ ਚਰਚਾ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਜੰਮੂ-ਕਸ਼ਮੀਰ ਲੋਕਾਂ ਦੀ ਬਹੁਤ ਪੁਰਾਣੀ ਮੰਗ ਸੀ ਕਿ ਡੋਗਰੀ, ਹਿੰਦੀ ਅਤੇ ਕਸ਼ਮੀਰੀ ਨੂੰ ਅਧਿਕਾਰਤ ਭਾਸ਼ਾ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੇ ਜਵਾਬ ਤੋਂ ਬਾਅਦ ਸਦਨ ਨੇ ਬਿੱਲ ਨੂੰ ਆਵਾਜ਼ ਮਤ ਨਾਲ ਪਾਸ ਕਰ ਦਿੱਤਾ, ਜਿਸ ਨਾਲ ਇਸ ’ਤੇ ਸੰਸਦ ਦੀ ਮੋਹਰ ਲੱਗ ਗਈ। 

ਬਿੱਲ ਪਾਸ ਹੋਣ ਦੇ ਸਮੇਂ ਵਿਰੋਧੀ ਧਿਰ ਦੇ ਕਈ ਦਲ ਸਦਨ ਵਿਚ ਮੌਜੂਦ ਨਹੀਂ ਸਨ। ਰੈੱਡੀ ਨੇ ਅੱਗੇ ਕਿਹਾ ਕਿ ਸਰਕਾਰ ਮੈਂਬਰਾਂ ਦੀ ਭਾਵਨਾ ਮੁਤਾਬਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਸਾਰੀਆਂ ਖੇਤਰੀ ਭਾਸ਼ਾਵਾਂ ਖ਼ਾਸ ਤੌਰ ’ਤੇ ਪੰਜਾਬੀ, ਪਹਾੜੀ ਦੇ ਵਿਕਾਸ ਲਈ ਵਚਨਬੱਧ ਹੈ। ਇਨ੍ਹਾਂ ਭਾਸ਼ਾਵਾਂ ਦੇ ਵਿਕਾਸ ਦੇ ਸੰਬੰਧ ਵਿਚ ਬਿੱਲ ’ਚ ਵੀ ਵਿਵਸਥਾਵਾਂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਅਧਿਕਾਰਤ ਭਾਸ਼ਾ ਬਿੱਲ ਲੋਕ ਸਭਾ 'ਚ ਹੋਇਆ ਪਾਸ


author

Tanu

Content Editor

Related News