ਰਾਜ ਸਭਾ ’ਚ ਭਾਰੀ ਹੰਗਾਮੇ ਦਰਮਿਆਨ ਖੇਤੀ ਬਿੱਲ ਪਾਸ

09/20/2020 6:38:04 PM

ਨਵੀਂ ਦਿੱਲੀ— ਰਾਜ ਸਭਾ ’ਚ ਅੱਜ ਯਾਨੀ ਕਿ ਐਤਵਾਰ ਨੂੰ ਖੇਤੀ ਬਿੱਲ ਪੇਸ਼ ਕੀਤਾ ਗਿਆ। ਸੰਸਦ ’ਚ ਬਿੱਲ ਨੂੰ ਲੈ ਕੇ ਵਿਰੋਧੀ ਦਲਾਂ ਨੇ ਭਾਰੀ ਹੰਗਾਮਾ ਕੀਤਾ। ਟੀ. ਐੱਸ.  ਸੀ. ਸੰਸਦ ਮੈਂਬਰ ਡੇਰੇਕ ਓ ਬਰਾਇਨ ਨੇ ਉੱਪ ਚੇਅਰਮੈਨ ਦੇ ਸਾਹਮਣੇ ਰੂਲ ਬੁੱਕ ਫਾੜ ਦਿੱਤੀ ਸੰਸਦ ਮੈਂਬਰਾਂ ਦੇ ਭਾਰੀ ਹੰਗਾਮੇ ਦਰਮਿਆਨ ਰਾਜ  ਸਭਾ ’ਚ ਖੇਤੀ ਬਿੱਲ ਨੂੰ ਆਵਾਜ਼ ਮਤ ਨਾਲ ਪਾਸ ਕਰ ਦਿੱਤਾ ਗਿਆ। 
ਰਾਜ ਸਭਾ ’ਚ ਵਿਰੋਧੀ ਦਲਾਂ ਦੇ ਸੰਸਦ ਮੈਂਬਰਾਂ ਦੇ ਵਿਰੋਧ ਵਿਚ ਕਿਸਾਨੀ ਉਪਜ ਵਪਾਰ ਅਤੇ ਵਣਜ ਬਿੱਲ2020 ਅਤੇ ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ ਬਿੱਲ 2020 ਇਹ ਦੋ ਬਿੱਲ ਪਾਸ ਕੀਤੇ ਗਏ ਹਨ। ਇਹ ਦੋਵੇਂ ਬਿੱਲ ਲੋਕ ਸਭਾ ’ਚ ਪਹਿਲਾਂ ਹੀ ਪਾਸ ਹੋ ਚੁੱਕੇ ਹਨ। ਖੇਤੀ ਬਿੱਲ ਪਾਸ ਹੋਣ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਕੱਲ ਯਾਨੀ ਕਿ 21 ਸਤੰਬਰ ਸਵੇਰੇ 9 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਦੱਸ ਦੇਈਏ ਕਿ ਖੇਤੀ ਬਿੱਲਾਂ ਨੂੰ ਲੈ ਕੇ ਰਾਜ ਸਭਾ ’ਚ ਲੰਬੀ ਬਹਿਸ ਹੋਈ। ਵਿਰੋਧੀ ਦਲਾਂ ਨੇ ਬਿੱਲ ਦੇ ਵਿਰੋਧ ’ਚ ਆਪਣੀ ਗੱਲ ਰੱਖੀ। ਸਰਕਾਰ ਇਸ ਬਿੱਲ ਨੂੰ ਲੈ ਕੇ ਆਪਣੇ ਸਟੈਂਡ ’ਤੇ ਕਾਇਮ ਰਹੀ। ਉਹ ਇਨ੍ਹਾਂ ਬਿੱਲਾਂ ਨੂੰ ਕਿਸਾਨਾਂ ਦੇ ਹਿੱਤ ’ਚ ਦੱਸ ਰਹੀ ਹੈ। 

ਇਹ ਵੀ ਪੜ੍ਹੋ: ਕੀ ਹੈ ਖੇਤੀ ਆਰਡੀਨੈਂਸ? ਕਿਸਾਨ ਕਿਉਂ ਜਤਾ ਰਹੇ ਨੇ ਇਤਰਾਜ਼, ਜਾਣਨ ਲਈ ਪੜ੍ਹੋ ਇਹ ਖ਼ਬਰ

ਬਿੱਲ ਦੇ ਵਿਰੋਧ ’ਚ ਬੋਲੇ ਸੰਸਦ ਮੈਂਬਰ— 
ਪੰਜਾਬ ਤੋਂ ਕਾਂਗਰਸ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਇਸ ਬਿੱਲ ਨੂੰ ਕਿਸਾਨਾਂ ਦੀ ਮੌਤ ਦਾ ਵਾਰੰਟ ਦੱਸਿਆ। ਉੱਥੇ ਹੀ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਇਸ ਨੂੰ ਕਾਲਾ ਕਾਨੂੰਨ ਕਰਾਰ ਦਿੱਤਾ। ਸ਼੍ਰੋਮਣੀ ਅਕਾਲੀ  ਦਲ ਦੇ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਮੈਂ ਪਹਿਲਾਂ ਕਿਸਾਨ ਹਾਂ ਫਿਰ ਸੰਸਦ ਮੈਂਬਰ ਹਾਂ। ਸਰਕਾਰ ਕਿਸਾਨਾਂ ਨੂੰ ਮਾਰਨਾ ਚਾਹੁੰਦੀ ਹੈ। ਕਿਸਾਨਾਂ ਨੂੰ ਇਸ ਖ਼ਿਲਾਫ ਲੰਬੀ ਲੜਾਈ ਲੜਨੀ ਹੋਵੇਗੀ। ਖੇਤੀ ਬਿੱਲ ਨੂੰ ਚੋਣ ਕਮੇਟੀ ਕੋਲ ਭੇਜਿਆ ਜਾਵੇ। 

ਇਹ ਵੀ ਪੜ੍ਹੋ: ਖੇਤੀ ਬਿੱਲ ’ਤੇ ਰਾਜ ਸਭਾ ’ਚ ਜ਼ੋਰਦਾਰ ਹੰਗਾਮਾ; ਸੰਸਦ ਮੈਂਬਰਾਂ ਨੇ ਰੂਲ ਬੁੱਕ ਫਾੜੀ, ਮਾਈਕ ਤੋੜਿਆ

ਹਰਸਿਮਰਤ ਕੌਰ ਬਾਦਲ ਦੇ ਚੁੱਕੇ ਨੇ ਅਸਤੀਫ਼ਾ—
ਬਸ ਇੰਨਾ ਹੀ ਨਹੀਂ ਕਿਸਾਨ ਇਸ ਬਿੱਲ ਦੇ ਵਿਰੋਧ ’ਚ ਹਨ ਅਤੇ ਬਿੱਲ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੰਸਦ ’ਚ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ ’ਚ ਮੋਦੀ ਸਰਕਾਰ ਦੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦੇ ਅਸਤੀਫ਼ੇ ਨੂੰ ਵਿਰੋਧੀ ਪਾਰਟੀਆਂ ਵਲੋਂ ਸਿਆਸੀ ਡਰਾਮਾ ਕਰਾਰ ਦਿੱਤਾ ਗਿਆ। 

ਇਹ ਵੀ ਪੜ੍ਹੋ: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’

ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਬਿਆਨ—
ਰਾਜ ਸਭਾ ’ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਬਿੱਲ ’ਤੇ ਬੋਲਦਿਆਂ ਕਿਹਾ ਦੋਵੇਂ ਬਿੱਲ ਇਤਿਹਾਸਕ ਹਨ ਅਤੇ ਕਿਸਾਨਾਂ ਦੀ ਜ਼ਿੰਦਗੀ ਵਿਚ ਇਸ ਨਾਲ ਬਦਲਾਅ ਆਵੇਗਾ। ਕਿਸਾਨ ਦੇਸ਼ ਵਿਚ ਕਿਤੇ ਵੀ ਆਪਣੀ ਉਪਜ ਨੂੰ ਆਸਾਨੀ ਨਾਲ ਵੇਚ ਸਕਣਗੇ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਨੂੰ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਘੱਟੋ-ਘੱਟ ਸਮਰਥਨ ਮੁੱਲ ਦਾ ਇਸ ਬਿੱਲ ਨਾਲ ਕੋਈ ਵੀ ਲੈਣਾ-ਦੇਣਾ ਨਹੀਂ ਹੈ। ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਹੋ ਰਹੀ ਸੀ ਅਤੇ ਆਉਣ ਵਾਲੇ ਸਮੇਂ ’ਚ ਵੀ ਹੋਵੇਗੀ। 

 


Tanu

Content Editor

Related News