ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
Friday, Dec 20, 2024 - 12:56 PM (IST)
ਨਵੀਂ ਦਿੱਲੀ- ਰਾਜ ਸਭਾ ਦੇ ਸਪੀਕਰ ਜਗਦੀਪ ਧਨਖੜ ਨੇ ਸ਼ੁੱਕਰਵਾਰ ਨੂੰ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ। ਰਾਜ ਸਭਾ ਦਾ 266ਵਾਂ ਸੈਸ਼ਨ 25 ਨਵੰਬਰ ਤੋਂ ਸ਼ੁਰੂ ਹੋਇਆ ਸੀ। ਸਦਨ ਦੇ ਇਸ ਸੈਸ਼ਨ 'ਚ 19 ਬੈਠਕਾਂ ਹੋਈਆਂ। ਸੱਤਾ ਪੱਖ ਅਤੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਸ਼੍ਰੀ ਧਨਖੜ ਨੇ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਤੋਂ ਪਹਿਲੇ ਕਿਹਾ ਕਿ ਭਾਰਤ ਦੇ ਲੋਕਤੰਤਰ 'ਤੇ ਦੁਨੀਆ ਭਰ ਦੀਆਂ ਨਜ਼ਰਾਂ ਟਿਕੀਆਂ ਹਨ। ਇਹ ਉੱਚ ਸਦਨ ਹੈ ਅਤੇ ਇਸ ਦੀ ਵਿਸ਼ੇਸ਼ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਸੈਸ਼ਨ 'ਚ ਸਦਨ 'ਚ ਸਿਰਫ਼ 40.03 ਫੀਸਦੀ ਕੰਮਕਾਜ ਰਿਹਾ ਅਤੇ ਸਿਰਫ਼ 43 ਘੰਟੇ 27 ਮਿੰਟ ਸਦਨ ਦੀ ਕਾਰਵਾਈ ਚੱਲੀ।
ਇਹ ਵੀ ਪੜ੍ਹੋ : ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਸਦਨ ਦੀ ਕਾਰਵਾਈ 11 ਵਜੇ ਤੋਂ ਪਹਿਲੇ ਮੁਲਤਵੀ ਤੋਂ ਬਾਅਦ 12 ਵਜੇ ਮੁੜ ਸ਼ੁਰੂ ਹੋਈ ਅਤੇ ਵੰਦੇ ਮਾਤਰਨ ਦੇ ਗੀਤ ਤੋਂ ਬਾਅਦ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਦੇ ਇਸ ਸੈਸ਼ਨ 'ਚ ਸ਼ੁਰੂ ਤੋਂ ਹੀ ਸੱਤਾ ਪੱਖ ਅਤੇ ਵਿਰੋਧੀ ਧਿਰ ਵਿਚਾਲੇ ਗਤੀਰੋਧ ਬਣਿਆ ਰਿਹਾ। ਹਾਲਾਂਕਿ ਇਸ ਦੌਰਾਨ 'ਭਾਰਤੀ ਸੰਵਿਧਾਨ ਦੇ 75 ਸਾਲ ਦੀ ਸ਼ਾਨਦਾਰ ਯਾਤਰਾ' 'ਤੇ ਚੇਰਚਾ ਹੋਈ। ਇਸੇ ਸੈਸ਼ਨ 'ਚ ਸੰਵਿਧਾਨ ਅਪਣਾਏ ਜਾਣ ਦੇ 75 ਸਾਲ ਪੂਰੇ ਹੋਣ 'ਤੇ ਦੋਹਾਂ ਸਦਨਾਂ ਦੀ ਇਕ ਵਿਸ਼ੇਸ਼ ਬੈਠਕ ਵੀ ਸੰਵਿਧਾਨ ਸਦਨ ਦੇ ਕੇਂਦਰੀ ਰੂਮ 'ਚ ਸੰਪੰਨ ਹੋਈ, ਜਿਸ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੰਬੋਧਨ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8