ਰਾਜ ਸਭਾ ਸਕੱਤਰੇਤ ਦਾ ਅਫਸਰ ਕੋਰੋਨਾ ਪਾਜ਼ੇਟਿਵ, ਬਿਲਡਿੰਗ ਦੀਆਂ 2 ਮੰਜ਼ਿਲਾ ਸੀਲ

5/29/2020 2:04:15 PM

ਨਵੀਂ ਦਿੱਲੀ-ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਰੋਜ਼ਾਨਾ ਕੋਈ ਨਾ ਕੋਈ ਸਰਕਾਰੀ ਕਰਮਚਾਰੀ ਵੀ ਇਸ ਵਾਇਰਸ ਦੀ ਲਪੇਟ 'ਚ ਆ ਰਹੇ ਹਨ। ਹਾਲ ਹੀ ਦੌਰਾਨ ਮਿਲੀ ਜਾਣਕਾਰੀ ਮੁਤਾਬਕ ਰਾਜਸਭਾ ਸਕੱਤਰੇਤ ਦਾ ਇਕ ਅਧਿਕਾਰੀ ਕੋਰੋਨਾ ਪਾਜ਼ੇਟਿਵ ਮਿਲਿਆ ਹੈ, ਜਿਸ ਤੋਂ ਬਾਅਦ ਪੂਰੀ ਬਿਲਡਿੰਗ 'ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਅਧਿਕਾਰੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਪਾਰਲੀਮੈਂਟ ਅਨੇਕਸ ਬਿਲਡਿੰਗ ਦੀਆਂ 2 ਮੰਜ਼ਿਲਾਂ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤੀਆਂ ਗਈਆਂ ਹਨ।

PunjabKesari

ਦੱਸਣਯੋਗ ਹੈ ਕਿ ਦਿੱਲੀ 'ਚ ਹੁਣ ਤੱਕ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਗਿਣਤੀ 16,281 ਤੱਕ ਪਹੁੰਚ ਗਈ ਹੈ ਜਦਕਿ 316 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਹੁਣ ਤੱਕ 7495 ਲੋਕ ਠੀਕ ਵੀ ਹੋ ਚੁੱਕੇ ਹਨ।

ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਸਿਹਤ ਮੰਤਰਾਲੇ ਵਲੋਂ ਜਾਰੀ ਰਿਪੋਰਟ ਅਨੁਸਾਰ, ਹੁਣ ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਇਕ ਲੱਖ 65 ਹਜ਼ਾਰ 799 ਹੋ ਗਈ ਹੈ। ਕੋਰੋਨਾ ਦੀ ਲਪੇਟ 'ਚ ਆ ਕੇ ਹੁਣ ਤੱਕ 4 ਹਜ਼ਾਰ 706 ਲੋਕ ਜਾਨ ਗਵਾ ਚੁਕੇ ਹਨ। ਰਾਹਤ ਭਰੀ ਗੱਲ ਹੈ ਕਿ ਠੀਕ ਹੋਣ ਵਾਲਿਆਂ ਦਾ ਅੰਕੜਾ ਵਧਿਆ ਹੈ। ਪਿਛਲੇ 24 ਘੰਟਿਆਂ 'ਚ ਕਰੀਬ 4 ਹਜ਼ਾਰ ਲੋਕ ਠੀਕ ਹੋਏ ਹਨ। ਹੁਣ ਠੀਕ ਹੋਣ ਵਾਲਿਆਂ ਦੀ ਗਿਣਤੀ 71 ਹਜ਼ਾਰ 106 ਹੋ ਗਈ ਹੈ। ਹੁਣ ਦੇਸ਼ 'ਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਕਰੀਬ 90 ਹਜ਼ਾਰ ਹੈ।

ਇਹ ਵੀ ਪੜ੍ਹੋ-- ਦਿੱਲੀ 'ਚ ਕੋਰੋਨਾ ਨੇ ਤੋੜਿਆ ਰਿਕਾਰਡ, ਪਹਿਲੀ ਵਾਰ 24 ਘੰਟੇ 'ਚ 1000 ਤੋਂ ਜ਼ਿਆਦਾ ਮਾਮਲੇ 

 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Iqbalkaur

Content Editor Iqbalkaur