ਸਵਾਤੀ ਮਾਲੀਵਾਲ ਨੂੰ ਰਾਜ ਸਭਾ ਦੀ ਟਿਕਟ, AAP ਨੇ ਦਿੱਲੀ ਤੋਂ ਉਤਾਰੇ 3 ਉਮੀਦਵਾਰ
Friday, Jan 05, 2024 - 04:44 PM (IST)
ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਮਹਿਲਾ ਕਮਿਸ਼ਨ (DCW) ਦੀ ਪ੍ਰਧਾਨ ਸਵਾਤੀ ਮਾਲੀਵਾਲ ਨੂੰ ਰਾਜ ਸਭਾ ਲਈ ਆਪਣਾ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ ਸੰਜੇ ਸਿੰਘ ਅਤੇ ਐੱਨ. ਡੀ. ਗੁਪਤਾ ਨੂੰ ਰਾਜ ਸਭਾ 'ਚ ਦੂਜੇ ਕਾਰਜਕਾਲ ਲਈ ਮੁੜ ਨਾਮਜ਼ਦ ਕੀਤਾ ਹੈ। ਪਾਰਟੀ ਦੀ ਸਿਆਸੀ ਮਾਮਲਿਆ ਦੀ ਕਮੇਟੀ (PAC) ਨੇ ਨਾਮਜ਼ਦਗੀ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ- ਸਾਬਕਾ ਵਿਧਾਇਕ ਦਿਲਬਾਗ ਦੇ ਘਰ ਈਡੀ ਦੀ ਛਾਪੇਮਾਰੀ, 5 ਕਰੋੜ ਨਕਦ ਤੇ ਸੋਨਾ ਬਰਾਮਦ
PAC ਦੀ ਪ੍ਰਧਾਨਗੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤੀ। ਪਾਰਟੀ ਨੇ ਕਿਹਾ ਕਿ DCW ਪ੍ਰਧਾਨ ਸਵਾਤੀ ਮਾਲੀਵਾਲ ਨੂੰ ਪਹਿਲੀ ਵਾਰ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਹੈ। PAC ਨੇ ਸੰਜੇ ਸਿੰਘ ਅਤੇ ਐੱਨ. ਡੀ. ਗੁਪਤਾ ਨੂੰ ਰਾਜ ਸਭਾ ਮੈਂਬਰ ਦੇ ਤੌਰ 'ਤੇ ਉਨ੍ਹਾਂ ਦੇ ਦੂਜੇ ਕਾਰਜਕਾਲ ਲਈ ਮੁੜ ਨਾਮਜ਼ਦ ਕਰਨ ਦਾ ਫ਼ੈਸਲਾ ਕੀਤਾ ਹੈ। ਜਦਕਿ ਸੁਸ਼ੀਲ ਕੁਮਾਰ ਗੁਪਤਾ ਨੇ ਹਰਿਆਣਾ ਦੀ ਚੋਣਾਵੀ ਰਾਜਨੀਤੀ 'ਤੇ ਆਪਣਾ ਧਿਆਨ ਕੇਂਦਰਿਤ ਕਰਨ ਦੀ ਇੱਛਾ ਜਤਾਈ ਹੈ। ਸੁਸ਼ੀਲ ਕੁਮਾਰ ਦਾ ਰਾਜ ਸਭਾ ਦੇ ਮੈਂਬਰ ਦੇ ਰੂਪ 'ਚ ਕਾਰਜਕਾਲ ਇਸ ਮਹੀਨੇ ਦੇ ਅਖ਼ੀਰ ਵਿਚ ਖ਼ਤਮ ਹੋ ਜਾਵੇਗਾ। ਓਧਰ ਸੰਜੇ ਸਿੰਘ ਦਾ ਰਾਜ ਸਭਾ ਮੈਂਬਰ ਦੇ ਰੂਪ ਵਿਚ ਮੌਜੂਦਾ ਕਾਰਜਕਾਲ 27 ਜਨਵਰੀ ਨੂੰ ਖ਼ਤਮ ਹੋ ਰਿਹਾ ਹੈ।
ਇਹ ਵੀ ਪੜ੍ਹੋ- ਸੀਤ ਲਹਿਰ ਦਾ ਕਹਿਰ ਜਾਰੀ, 14 ਜਨਵਰੀ ਤੱਕ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ 'ਚ ਛੁੱਟੀਆਂ
DCW ਦੀ ਚੇਅਰਪਰਸਨ ਮਾਲੀਵਾਲ ਵੀ ਔਰਤਾਂ ਦੇ ਅਧਿਕਾਰਾਂ ਅਤੇ ਸਮਾਜਿਕ ਮੁੱਦਿਆਂ ਲਈ ਸਰਗਰਮ ਕਾਰਕੁਨ ਹੈ। ਉਹ ਔਰਤਾਂ ਵਿਰੁੱਧ ਹਿੰਸਾ ਨਾਲ ਲੜਨ, ਸਖ਼ਤ ਕਾਨੂੰਨਾਂ ਦੀ ਵਕਾਲਤ ਕਰਨ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਮੁਹਿੰਮਾਂ ਅਤੇ ਅੰਦੋਲਨਾਂ 'ਚ ਵੀ ਸ਼ਾਮਲ ਰਹੀ ਹੈ। ਸਵਾਤੀ ਨੂੰ 2015 'ਚ DCW ਦਾ ਚੇਅਰਮੈਨ ਬਣਾਇਆ ਗਿਆ ਸੀ। ਉਨ੍ਹਾਂ ਦਿੱਲੀ ਵਿਚ ਤੇਜ਼ਾਬ ਹਮਲਿਆਂ, ਜਿਨਸੀ ਸ਼ੋਸ਼ਣ ਅਤੇ ਔਰਤਾਂ ਦੀ ਸੁਰੱਖਿਆ ਵਰਗੇ ਮੁੱਦਿਆਂ ਨਾਲ ਨਜਿੱਠਣ ਲਈ ਕਈ ਪਹਿਲਕਦਮੀਆਂ ਦੀ ਅਗਵਾਈ ਕੀਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8