ਰਾਕੇਸ਼ ਟਿਕੈਤ ਬੋਲੇ- ਨਾ ਸਰਕਾਰ ਦਾ ਸਿਰ ਝੁਕਣ ਦਿਆਂਗੇ, ਨਾ ਕਿਸਾਨ ਦੀ ਪੱਗ
Sunday, Jan 31, 2021 - 11:23 AM (IST)
ਨਵੀਂ ਦਿੱਲੀ : ਗਾਜ਼ੀਪੁਰ ਸਰਹੱਦ ’ਤੇ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੱਲਬਾਤ ਦਾ ਜੋ ਸੱਦਾ ਦਿੱਤਾ ਹੈ, ਉਸ ਲਈ ਅਸੀਂ ਧੰਨਵਾਦ ਕਰਦੇ ਹਾਂ ਕਿਉਂਕਿ ਆਖ਼ਿਰ ਉਨ੍ਹਾਂ ਨੇ ਕਿਸਾਨਾਂ ਦਾ ਧਿਆਨ ਕੀਤਾ ਹੈ। ਸਰਕਾਰ ਅਤੇ ਕਿਸਾਨਾਂ ਦਰਮਿਆਨ ਪ੍ਰਧਾਨ ਮੰਤਰੀ ਗੱਲਬਾਤ ਕਰਾਉਣ। ਉਨ੍ਹਾਂ ਕਿਹਾ ਕਿ ਮੇਰੇ ਜਿਹੜੇ ਹੰਝੂ ਨਿਕਲੇ ਸਨ, ਉਹ ਕਿਸਾਨਾਂ ਦੇ ਸਨ। ਇਸ ਦਾ ਅਸਰ ਲੋਕਾਂ ਨੇ ਵੇਖ ਲਿਆ ਗਿਆ ਹੈ। ਹੁਣ ਇਹ ਅੰਦੋਲਨ ਹੋਰ ਮਜ਼ਬੂਤ ਹੋਵੇਗਾ। ਉਹ ਨਾ ਸਰਕਾਰ ਦਾ ਸਿਰ ਝੁਕਣ ਦੇਣਗੇ ਅਤੇ ਨਾ ਹੀ ਕਿਸਾਨ ਦੀ ਪੱਗ।
ਇਹ ਵੀ ਪੜ੍ਹੋ: ਆਫ਼ ਦਿ ਰਿਕਾਰਡ: ਟਿਕੈਤ ਨਾਲ ਨਜਿੱਠਣ ਲਈ ਸਰਕਾਰ ਦੀ ਦੋਹਰੀ ਰਣਨੀਤੀ
ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮੁੱਦੇ ਦਾ ਗੱਲਬਾਤ ਜ਼ਰੀਏ ਹੱਲ ਕਰਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ ਸਰਕਾਰ: ਮੋਦੀ
ਉਥੇ ਹੀ ਪੀ.ਐਮ. ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਵੱਖ-ਵੱਖ ਰਾਜਨੀਤਕ ਦਲਾਂ ਦੇ ਨੇਤਾਵਾਂ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਚੁੱਕੇ ਗਏ ਮੁੱਦਿਆ ਦਾ ਗੱਲਬਾਤ ਜ਼ਰੀਏ ਹੱਲ ਕੱਢਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਸੂਤਰਾਂ ਮੁਤਾਬਕ ਸੰਸਦ ਵਿਚ ਵੱਖ-ਵੱਖ ਦਲਾਂ ਦੇ ਸਦਨ ਦੇ ਨੇਤਾਵਾਂ ਦੀ ਡਿਜੀਟਲ ਬੈਠਕ ਵਿਚ ਮੋਦੀ ਨੇ ਇਹ ਵੀ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਜੋ ਪ੍ਰਸਤਾਵ ਦਿੱਤਾ ਸੀ ਉਹ ਅੱਜ ਵੀ ਬਰਕਰਾਰ ਹੈ। ਮੋਦੀ ਨੇ ਬਜਟ ਸੈਸ਼ਨ ਦੌਰਾਨ ਸੰਸਦ ਦੀ ਕਾਰਵਾਈ ਸੁਚਾਰੂ ਰੂਪ ਨਾਲ ਚਲਾਉਣ ਅਤੇ ਵਿਧਾਨਕ ਕਾਰਜਾਂ ਦੇ ਸੰਦਰਭ ਵਿਚ ਚਰਚਾ ਦੇ ਮਕਸਦ ਨਾਲ ਇਹ ਬੈਠਕ ਸੱਦੀ ਸੀ। ਵੱਖ-ਵੱਖ ਦਲਾਂ ਦੇ ਨੇਤਾਵਾਂ ਨੇ ਇਸ ਬੈਠਕ ਵਿਚ ਵੱਖ-ਵੱਖ ਮੁੱਦੇ ਚੁੱਕੇ। ਸੂਤਰਾਂ ਨੇ ਇਸ ਬੈਠਕ ਵਿਚ ਪੀ.ਐਮ. ਮੋਦੀ ਦੇ ਸੰਬੋਧਨ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਮੋਦੀ ਨੇ ਨੇਤਾਵਾਂ ਨੂੰ ਕਿਹਾ ਕਿ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਪ੍ਰਦਰਸ਼ਨਕਾਰੀ ਕਿਸਾਨਾਂ ਤੋਂ ਸਿਰਫ਼ ਇਕ ਫੋਨ ਕਾਲ ਦੀ ਦੂਰੀ ’ਤੇ ਹਨ ਅਤੇ ਤੋਮਰ ਨੇ ਇਸ ਮਹੀਨੇ ਦੀ ਸ਼ੁਰੂਆਤ ਵਿਚ ਕਿਸਾਨ ਨੇਤਾਵਾਂ ਨੂੰ ਇਸ ਗੱਲ ਤੋਂ ਜਾਣੂ ਵੀ ਕਰਾਇਆ ਸੀ।
ਇਹ ਵੀ ਪੜ੍ਹੋ: ਪੇਸ਼ੇਵਰ ਵਿਦੇਸ਼ੀ ਨਾਗਰਿਕਾਂ ਨੂੰ ਆਪਣੀ ਨਾਗਰਿਕਤਾ ਪ੍ਰਦਾਨ ਕਰੇਗਾ ਸੰਯੁਕਤ ਅਰਬ ਅਮੀਰਾਤ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।