ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਬੋਲੇ ਟਿਕੈਤ- ਕੇਂਦਰ ਨੇ ਵਾਅਦੇ ਪੂਰੇ ਨਹੀਂ ਕੀਤੇ
Monday, Feb 21, 2022 - 01:58 PM (IST)
ਲਖਨਊ- ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ 'ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਇਆ ਹੈ। ਟਿਕੈਤ ਨੇ ਕਿਹਾ ਕਿ ਆਰਥਿਕ ਮੰਦੀ ਅਤੇ ਲਾਕਡਾਊਨ ਦਰਮਿਆਨ ਵੀ ਕਿਸਾਨਾਂ-ਮਜ਼ਦੂਰਾਂ ਦੀ ਮਿਹਨਤ ਨਾਲ ਖੇਤੀ ਉਪਜ ਵਧੀ। ਸਰਕਾਰ ਨੂੰ ਦੇਸ਼ ਦੇ ਕਿਸਾਨਾਂ ਦਾ ਵਿਸ਼ਵਾਸ ਨਹੀਂ ਤੋੜਨਾ ਚਾਹੀਦਾ।
ਟਿਕੈਤ ਨੇ ਟਵੀਟ ਕੀਤਾ,''ਭਾਰਤ ਸਰਕਾਰ ਨੇ 9 ਦਸੰਬਰ ਦੀ ਚਿੱਠੀ 'ਚ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ। ਅਸੀਂ ਅੰਨਦਾਤਾ ਦੇ ਹਿੱਤਾਂ ਦੀ ਰੱਖਿਆ ਲਈ ਦੇਸ਼ ਭਰ 'ਚ ਜਾਵਾਂਗੇ। ਕਿਸਾਨਾਂ ਅਤੇ ਮਜ਼ਦੂਰਾਂ ਦੀ ਕੋਸ਼ਿਸ਼ ਨਾਲ ਹੀ ਆਰਥਿਕ ਮੰਦੀ-ਲਾਕਡਾਊਨ ਦੇ ਬਾਵਜੂਦ ਦੇਸ਼ 'ਚ ਖੇਤੀ ਉਪਜ ਲਗਾਤਾਰ ਵਧੀ। ਸਰਕਾਰ ਦੇਸ਼ ਦੇ ਅੰਨਦਾਤਾ ਦੇ ਵਿਸ਼ਵਾਸ ਨੂੰ ਨਾ ਤੋੜੇ।''
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ