ਭਾਕਿਯੂ ਦੇ ਦੋਫਾੜ ਹੋਣ ''ਤੇ ਭੜਕੇ ਰਾਕੇਸ਼ ਟਿਕੈਤ, ਕਿਹਾ- ਸਰਕਾਰ ਆਪਣੇ ਮਨਸੂਬਿਆਂ ''ਚ ਹੋ ਰਹੀ ਕਾਮਯਾਬ
Sunday, May 15, 2022 - 11:13 PM (IST)
ਲਖਨਊ : 15 ਮਈ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਸੰਸਥਾਪਕ ਮਹਿੰਦਰ ਟਿਕੈਤ ਦੀ ਬਰਸੀ ਮੌਕੇ ਕਿਸਾਨ ਅੰਦੋਲਨ ਨੂੰ ਸਿਖਰਾਂ 'ਤੇ ਪਹੁੰਚਾਉਣ ਵਾਲੇ ਬੀ.ਕੇ.ਯੂ. ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੂੰ ਹਟਾ ਦਿੱਤਾ ਗਿਆ। ਇਸ ਦੇ ਨਾਲ ਹੀ ਨਰੇਸ਼ ਟਿਕੈਤ ਨੂੰ ਵੀ ਬੀ.ਕੇ.ਯੂ. ਦੇ ਕੌਮੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਇਸ ਤੋਂ ਬਾਅਦ ਰਾਕੇਸ਼ ਟਿਕੈਤ ਨੇ ਮੁਜ਼ੱਫਰਨਗਰ 'ਚ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਮਨਸੂਬਿਆਂ 'ਚ ਕਾਮਯਾਬ ਹੋ ਰਹੀ ਹੈ। ਇਸ ਦੇ ਨਾਲ ਹੀ ਵੱਖਰਾ ਸੰਗਠਨ ਬਣਾਉਣ ਵਾਲੇ ਲੋਕਾਂ ਨੂੰ ਬੀ.ਕੇ.ਯੂ. ਨੇ ਬਰਖਾਸਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ 'ਚਿੱਟੇ' ਦੀ ਵਿਕਰੀ ਨੇ ਤੋੜੇ ਪੁਰਾਣੇ ਰਿਕਾਰਡ, 2 ਮਹੀਨਿਆਂ 'ਚ ਹੋਈਆਂ 5 ਮੌਤਾਂ
ਰਾਕੇਸ਼ ਟਿਕੈਤ ਨੇ ਟਵੀਟ ਕਰਦਿਆਂ ਲਿਖਿਆ, "ਕਿਸਾਨ ਹਿੱਤਾਂ 'ਤੇ ਹਮਲਾ ਕਰਦਿਆਂ ਕੁਝ ਲੋਕਾਂ ਨੇ ਭਾਰਤੀ ਕਿਸਾਨ ਯੂਨੀਅਨ ਤੋਂ ਵੱਖਰੀ ਜਥੇਬੰਦੀ ਬਣਾਉਣ ਦਾ ਐਲਾਨ ਕੀਤਾ ਹੈ। ਕਿਸਾਨਾਂ ਦੇ ਹਿੱਤਾਂ ਦਾ ਵਿਰੋਧ ਕਰਨ ਵਾਲੇ ਅਜਿਹੇ ਅਨਸਰਾਂ ਨੂੰ ਤੁਰੰਤ ਪ੍ਰਭਾਵ ਨਾਲ ਬੀ.ਕੇ.ਯੂ. 'ਚੋਂ ਬਰਖਾਸਤ ਕੀਤਾ ਜਾਵੇ। ਮਹਿੰਦਰ ਸਿੰਘ ਟਿਕੈਤ ਅਮਰ ਰਹੇ, ਕਿਸਾਨ ਏਕਤਾ ਜ਼ਿੰਦਾਬਾਦ।"
ਰਾਕੇਸ਼ ਟਿਕੈਤ ਨੇ ਕਿਹਾ ਕਿ ਕੁਝ ਲੋਕਾਂ ਦੇ ਵਿਚਾਰ ਨਹੀਂ ਮਿਲੇ, ਉਹ ਛੱਡ ਕੇ ਚਲੇ ਗਏ, ਉਨ੍ਹਾਂ ਨੇ ਨਵਾਂ ਸੰਗਠਨ ਬਣਾਇਆ ਹੈ। ਦੂਸਰੇ ਸੰਗਠਨ ਨੂੰ ਵਧਾਈ। ਇਹ ਸਭ ਸਰਕਾਰ ਦੇ ਇਸ਼ਾਰੇ 'ਤੇ ਹੋ ਰਿਹਾ ਹੈ। ਸਾਡੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਹੈ, ਜਿਸ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਹਨ। ਇਸ ਦਾ ਸੰਗਠਨ 'ਤੇ ਕੋਈ ਅਸਰ ਨਹੀਂ ਪਵੇਗਾ।
ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ