ਕਿਸਾਨ ਅੰਦੋਲਨ: ਪੁਲਸ ਦੀ ਸਖ਼ਤ ਪਹਿਰੇਦਾਰੀ ਦਰਮਿਆਨ ਸਫ਼ਾਈ ਕਰਦੇ ਦਿੱਸੇ ਰਾਕੇਸ਼ ਟਿਕੈਤ

02/10/2021 2:02:54 PM

ਨਵੀਂ ਦਿੱਲੀ— ਕਿਸਾਨ ਅੰਦੋਲਨ ਦਾ ਮੁੱਖ ਚਿਹਰਾ ਮੰਨੇ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਇਨ੍ਹੀਂ ਦਿਨੀਂ ਚਰਚਾ ’ਚ ਹਨ। ਪੁਲਸ ਦੀ ਇਸ ਸਖ਼ਤੀ ਦੇ ਬਾਵਜੂਦ ਕਿਸਾਨ ਗਾਜ਼ੀਪੁਰ ਬਾਰਡਰ ’ਤੇ ਡਟੇ ਹੋਏ ਹਨ। ਇਸ ਵਿਰੋਧ ਪ੍ਰਦਰਸ਼ਨ ਦਰਮਿਆਨ ਹੁਣ ਰਾਕੇਸ਼ ਟਿਕੈਤ ਦੀਆਂ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ’ਚ ਉਹ ਗਾਜ਼ੀਪੁਰ ਬਾਰਡਰ ਯਾਨੀ ਕਿ ਜਿੱਥੇ ਪੁਲਸ ਦੀ ਸਖ਼ਤ ਪਹਿਰੇਦਾਰੀ ਹੈ, ਉੱਥੇ ਖ਼ੁਦ ਹੀ ਸਫ਼ਾਈ ਕਰਦੇ ਨਜ਼ਰ ਆ ਰਹੇ ਹਨ। ਰਾਕੇਸ਼ ਟਿਕੈਤ ਖ਼ੁਦ ਝਾੜੂ ਲਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀਆਂ ਰੋਂਦੇ ਹੋਏ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਸਨ। ਦੱਸ ਦੇਈਏ ਰਾਕੇਸ਼ ਟਿਕੈਤ ਇਹ ਗੱਲ ਸਾਫ਼ ਆਖ ਚੁੱਕੇ ਹਨ ਕਿ ਉਹ ਕਿਸੇ ਵੀ ਦਬਾਅ ’ਚ ਆ ਕੇ ਸਰਕਾਰ ਨਾਲ ਗੱਲਬਾਤ ਨਹੀਂ ਕਰਨਗੇ। ਟਿਕੈਤ ਨੇ ਸਰਕਾਰ ਨੂੰ 2 ਅਕਤੂਬਰ ਤੱਕ ਦਾ ਸਮਾਂ ਦਿੱਤਾ ਹੈ ਅਤੇ ਉਸ ਮਗਰੋਂ ਹੀ ਅਗਲੀ ਯੋਜਨਾ ਘੜੀ ਜਾਵੇਗੀ। 

ਇਹ ਵੀ ਪੜ੍ਹੋ: ਰਾਜ ਸਭਾ ’ਚ 4 ਸੰਸਦ ਮੈਂਬਰਾਂ ਦੀ ਵਿਦਾਈ, ਭਾਵੁਕ ਹੋਏ ਪੀ. ਐੱਮ. ਮੋਦੀ

PunjabKesari

26 ਜਨਵਰੀ ਕਿਸਾਨਾਂ ਦੀ ਟਰੈਕਟਰ ਪਰੇਡ ’ਚ ਹੋਈ ਹਿੰਸਾ ’ਚ ਜੋ ਕੁਝ ਹੋਇਆ, ਉਸ ਨਾਲ ਹਰ ਕੋਈ ਬਾਖੂਬੀ ਵਾਕਿਫ਼ ਹੈ। ਸਰਕਾਰ ਵਲੋਂ ਕਿਸਾਨ ਅੰਦੋਲਨ ਨੂੰ ਨਾਕਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਰਾਕੇਸ਼ ਟਿਕੈਤ ਨੇ ਇਸ ਅੰਦੋਲਨ ’ਚ ਨਵੀਂ ਜਾਨ ਫੂਕਣ ਦਾ ਕੰਮ ਕੀਤਾ। ਗਾਜ਼ੀਪੁਰ ਬਾਰਡਰ ’ਤੇ ਰਾਕੇਸ਼ ਟਿਕੈਤ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਹਨ। ਇੱਥੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਵੇਖਦੇ ਹੋਏ ਬਾਰਡਰ ’ਤੇ ਸੁਰੱਖਿਆ ਦਸਤਿਆਂ ਦੀ ਤਾਇਨਾਤੀ ਜਾਰੀ ਹੈ ਅਤੇ ਥਾਂ-ਥਾਂ ਪੁਲਸ ਨੇ ਬੈਰੀਕੇਡਜ਼ ਲਾਏ ਹੋਏ ਹਨ। 

ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਖ਼ਿਲਾਫ਼ ਮੋਰਚਾਬੰਦੀ: ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕੀਤਾ ਵੱਡਾ ਐਲਾਨ

PunjabKesari

ਰਾਕੇਸ਼ ਟਿਕੈਤ ਦੇ ਹੰਝੂਆਂ ਅਤੇ ਭਾਵੁਕ ਅਪੀਲ ਨੇ ਕਿਸਾਨ ਅੰਦੋਲਨ ਨੂੰ ਮੁੜ ਤੋਂ ਖੜ੍ਹਾ ਕੀਤਾ। 26 ਜਨਵਰੀ ਦੀ ਘਟਨਾ ਮਗਰੋਂ ਕਈ ਕਿਸਾਨਾਂ ਦਾ ਮਨੋਬਲ ਟੁੱਟ ਗਿਆ ਸੀ, ਰਾਕੇਸ਼ ਹੀ ਸਨ ਜਿਨ੍ਹਾਂ ਨੇ ਇਸ ਅੰਦੋਲਨ ’ਚ ਨਵੀਂ ਜਾਨ ਫੂਕੀ। ਉਨ੍ਹਾਂ ਦੀ ਅਪੀਲ ’ਤੇ ਵੱਡੀ ਗਿਣਤੀ ਵਿਚ ਵੱਖ-ਵੱਖ ਸੂਬਿਆਂ ਤੋਂ ਕਿਸਾਨ ਗਾਜ਼ੀਪੁਰ ਬਾਰਡਰ ’ਤੇ ਪੁੱਜੇ। ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸਾਡਾ ਅੰਦੋਲਨ ਸਿਰਫ ਕਿਸਾਨਾਂ ਤੱਕ ਹੀ ਸੀਮਤ ਨਹੀਂ ਹੈ, ਇਹ ਜਨ ਅੰਦੋਲਨ ਬਣ ਚੁੱਕਾ ਹੈ। ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨੂੰ ਨਹੀਂ ਮੰਨ ਲੈਂਦੀ, ਅਸੀਂ ਘਰਾਂ ਨੂੰ ਨਹੀਂ ਮੁੜਾਂਗੇ।

ਇਹ ਵੀ ਪੜ੍ਹੋ: ਰਾਜ ਸਭਾ ਵਿਚ ਬੋਲੇ ਪ੍ਰਧਾਨ ਮੰਤਰੀ ਮੋਦੀ, MSP ਸੀ, MSP ਹੈ ਅਤੇ MSP ਰਹੇਗਾ

PunjabKesari

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ 78ਵੇਂ ਦਿਨ ਵੀ ਜਾਰੀ ਹੈ। ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਕਿਸਾਨ ਆਪਣੇ ਹੱਕਾਂ ਲਈ ਡਟੇ ਹੋਏ ਹਨ। ਕਿਸਾਨ ਅਤੇ ਸਰਕਾਰ ਵਿਚਾਲੇ 11 ਦੌਰ ਦੀ ਗੱਲਬਾਤ ਵੀ ਕਿਸੇ ਸਿੱਟੇ ’ਤੇ ਨਹੀਂ ਪਹੁੰਚੀ। ਕਿਸਾਨ ਖੇਤੀ ਕਾਨੂੰਨ ਰੱਦ ਕਰਾਉਣ ਦੀ ਜਿੱਦ ’ਤੇ ਅੜੇ ਹੋਏ ਹਨ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ’ਚ ਆਪਣੇ ਭਾਸ਼ਣ ਦੌਰਾਨ ਇਹ ਗੱਲ ਆਖੀ ਹੈ ਕਿ ਐੱਮ. ਐੱਸ. ਪੀ. ਜਾਰੀ ਰਹੇਗੀ ਅਤੇ ਇਸ਼ ਦੇ ਨਾਲ-ਨਾਲ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਵੀ ਕਰ ਚੁੱਕੇ ਹਨ। ਇਸ ਦੇ ਬਾਵਜੂਦ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋਏ ਹਨ।

ਇਹ ਵੀ ਪੜ੍ਹੋ: ਰਾਜ ਸਭਾ ’ਚ ਵਿਦਾਈ ਭਾਸ਼ਣ ਦੌਰਾਨ ‘ਆਜ਼ਾਦ’ ਬੋਲੇ- ‘ਮੈਂ ਖੁਸ਼ਕਿਸਮਤ ਹਾਂ ਜੋ ਕਦੇ ਪਾਕਿਸਤਾਨ ਨਹੀਂ ਗਿਆ’

ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦੱਸੋ

 


Tanu

Content Editor

Related News