ਜਦੋਂ ਤੱਕ ਕਾਨੂੰਨ ਰੱਦ ਨਹੀਂ, ਉਦੋਂ ਤੱਕ ਜਾਰੀ ਰਹੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ

Sunday, Mar 07, 2021 - 11:00 AM (IST)

ਜਦੋਂ ਤੱਕ ਕਾਨੂੰਨ ਰੱਦ ਨਹੀਂ, ਉਦੋਂ ਤੱਕ ਜਾਰੀ ਰਹੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ

ਮੁਜ਼ੱਫਰਨਗਰ (ਭਾਸ਼ਾ)— ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜਦੋਂ ਤੱਕ ਤਿੰਨੋਂ ਨਵੇਂ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ। ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੇ ਅੰਦੋਲਨ ਦੇ 100 ਦਿਨ ਪੂਰੇ ਹੋਣ ਮੌਕੇ ਇੱਥੇ ਰਾਮਰਾਜ ਕਸਬੇ ਵਿਚ ਆਯੋਜਿਤ ਪ੍ਰੋਗਰਾਮ ਵਿਚ ਟਿਕੈਤ ਨੇ ਇਹ ਗੱਲ ਆਖੀ।'

PunjabKesari

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਨੂੰ ਲੈ ਕੇ ਨਰਮ ਪਿਆ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਦਰਸ਼ਨ ਪਾਲ ਦਾ ‘ਸਟੈਂਡ’

ਟਿਕੈਤ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨ ਪੂਰੀ ਤਰ੍ਹਾਂ ਵਾਪਸ ਲਏ ਜਾਣ ਅਤੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਦੀ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਨੇ ਇਸ ਮੌਕੇ ’ਤੇ ਟਰੈਕਟਰ ਰੈਲੀ ਨੂੰ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਰੈਲੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਜ਼ਿਲ੍ਹਿਆਂ ਵਿਚ ਜਾਵੇਗੀ ਅਤੇ 27 ਮਾਰਚ ਨੂੰ ਗਾਜ਼ੀਪੁਰ ਵਿਚ ਕਿਸਾਨ ਪ੍ਰਦਰਸ਼ਨ ਵਾਲੀ ਥਾਂ ’ਤੇ ਪਹੁੰਚੇਗੀ। 

ਇਹ ਵੀ ਪੜ੍ਹੋ : 26 ਨਵੰਬਰ 2020 ਤੋਂ ਹੁਣ ਤੱਕ ਜਾਣੋ ਕਿਸਾਨ ਅੰਦੋਲਨ ਦੇ ‘100 ਦਿਨ’ ਦਾ ਪੂਰਾ ਘਟਨਾਕ੍ਰਮ, ਤਸਵੀਰਾਂ ਦੀ ਜ਼ੁਬਾਨੀ

ਇਸ ਦਰਮਿਆਨ ਮੁਜ਼ੱਫਰਨਗਰ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸੰਜੀਵ ਬਾਲਯਾਨ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਲਈ ਲਾਭਕਾਰੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਖੇਤੀ ਕਾਨੂੰਨਾਂ ਕਾਰਨ ਕਿਸੇ ਇਕ ਵੀ ਕਿਸਾਨ ਦੀ ਜ਼ਮੀਨ ਲਈ ਗਈ ਤਾਂ ਮੈਂ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦੇਵਾਂਗਾ। ਇਹ ਕਾਨੂੰਨ ਕਿਸਾਨਾਂ ਦੀ ਇੱਛਾ ਮੁਤਾਬਕ ਹੀ ਲਾਗੂ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਨਵੰਬਰ ਮਹੀਨੇ ਦੇ ਅਖ਼ੀਰ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। 

ਇਹ ਵੀ ਪੜ੍ਹੋ : ਸੰਘਰਸ਼ ਦੇ 100ਵੇਂ ਦਿਨ ਮੌਕੇ ਕਿਸਾਨਾਂ ਨੇ ਜਾਮ ਕੀਤਾ KMP ਐਕਸਪ੍ਰੈੱਸ ਵੇਅ

ਇਹ ਵੀ ਪੜ੍ਹੋ : ‘ਪੀ. ਐੱਮ. ਮੋਦੀ ਦੇ ਫੋਨ ਕਾਲ ਦੀ ਉਡੀਕ ’ਚ ਹਨ ਅੰਦੋਲਨਕਾਰੀ ਕਿਸਾਨ’


author

Tanu

Content Editor

Related News