ਕਾਨੂੰਨ ਵਾਪਸੀ ਦੀ ਮੰਗ 'ਤੇ ਕੀਤੀ ਕਿਲ੍ਹੇਬੰਦੀ, ਗੱਦੀ ਵਾਪਸੀ ਦੀ ਗੱਲ ’ਤੇ ਕੀ ਕਰੋਗੇ: ਰਾਕੇਸ਼ ਟਿਕੈਤ

Wednesday, Feb 03, 2021 - 06:17 PM (IST)

ਜੀਂਦ— ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਪਿਛਲੇ 70 ਦਿਨਾਂ ਤੋਂ  ਡਟੇ ਹੋਏ ਹਨ। ਕਿਸਾਨ ਕਾਨੂੰਨਾਂ ਦੀ ਵਾਪਸੀ ਦੀ ਮੰਗ ਅਤੇ ਕਿਸਾਨ ਅੰਦੋਲਨ ਦੇ ਸਮਰਥਨ ’ਚ ਹੁਣ ਮਹਾਪੰਚਾਇਤਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਹਰਿਆਣਾ ਦੇ ਜ਼ਿਲ੍ਹੇ ਜੀਂਦ ’ਚ ਵੀ ਅੱਜ ਯਾਨੀ ਕਿ ਬੁੱਧਵਾਰ ਨੂੰ ਕਿਸਾਨ ਮਹਾਪੰਚਾਇਤ ਬੁਲਾਈ ਗਈ, ਜਿਸ ’ਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚਢੂਨੀ ਅਤੇ ਬਲਬੀਰ ਸਿੰਘ ਰਾਜੇਵਾਲ ਵੀ ਉੱਚੇਚੇ ਤੌਰ ’ਤੇ ਪੁੱਜੇ। ਇਸ ਮਹਾਪੰਚਾਇਤ ਦੀ ਮੇਜ਼ਬਾਨੀ ਜੀਂਦ ਨੇੜੇ ਸਰਵ ਜਾਤੀਆ ਕੰਡੇਲਾ ਖਾਪ ਵਲੋਂ ਕੀਤੀ ਗਈ। ਮਹਾਪੰਚਾਇਤ ’ਚ ਕਿਸਾਨ ਅੰਦੋਲਨ ਦੇ ਸਮਰਥਨ ’ਚ ਵੱਡੀ ਗਿਣਤੀ ’ਚ ਕਿਸਾਨ ਵੀ ਪੁੱਜੇ

PunjabKesari

ਇਸ ਮਹਾਪੰਚਾਇਤ ’ਚ ਰਾਕੇਸ਼ ਟਿਕੈਤ ਨੇ ਕਿਹਾ ਕਿ ਅਜੇ ਅਸੀਂ ਕਾਨੂੰਨ ਵਾਪਸੀ ਦੀ ਗੱਲ ਕੀਤੀ ਹੈ, ਜੇਕਰ ਗੱਦੀ ਵਾਪਸੀ ਦੀ ਗੱਲ ਹੋਈ ਤਾਂ ਕੀ ਕਰੋਗੇ? ਰਾਕੇਸ਼ ਟਿਕੈਤ ਨੇ ਹਾਲਾਂਕਿ ਬਿਨਾਂ ਨਾਂ ਲਏ ਮੋਦੀ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਜਦੋਂ-ਜਦੋਂ ਰਾਜਾ ਡਰਦਾ ਹੈ, ਉਦੋਂ-ਉਦੋਂ ਕਿਲ੍ਹੇਬੰਦੀ ਕਰਦਾ ਹੈ। ਦਿੱਲੀ ’ਚ ਨੁਕੀਲੀਆਂ ਕਿੱਲਾਂ ਲਾਈਆਂ ਜਾ ਰਹੀਆਂ ਹਨ, ਉਹ ਅਸੀਂ ਆਪਣੇ ਖੇਤਾਂ ’ਚ ਵੀ ਲਾਉਂਦੇ ਹਾਂ।

PunjabKesari

ਟਿਕੈਤ ਨੇ ਇਹ ਵੀ ਕਿਹਾ ਕਿ ਅਜੇ ਜੀਂਦ ਵਾਲਿਆਂ ਨੂੰ ਦਿੱਲੀ ਕੂਚ ਦੀ ਲੋੜ ਨਹੀਂ ਹੈ, ਤੁਸੀਂ ਇੱਥੇ ਹੀ ਰਹੋ। ਉਨ੍ਹਾਂ ਇਹ ਵੀ ਕਿਹਾ ਕਿ ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਰਹਾਂਗੇ, ਜਦੋਂ ਤੱਕ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ। 

PunjabKesari

ਦੱਸ ਦੇਈਏ ਕਿ 6 ਫਰਵਰੀ ਨੂੰ ਹੋਣ ਵਾਲੇ ਚੱਕਾ ਜਾਮ ਨੂੰ ਲੈ ਕੇ ਸਮਰਥਨ ’ਚ ਆਏ ਕੰਡੇਲਾ ਖਾਪ ਦੇ ਪ੍ਰਧਾਨ ਨੇ ਕਿਹਾ ਕਿ 26 ਜਨਵਰੀ ਦੀ ਹਿੰਸਕ ਘਟਨਾ ਤੋਂ ਬਾਅਦ ਜਦੋਂ ਅੰਦੋਲਨ ’ਤੇ ਸਵਾਲੀਆ ਨਿਸ਼ਾਨ ਲੱਗਣੇ ਸ਼ੁਰੂ ਹੋ ਗਏ ਸਨ ਤਾਂ ਅਸੀਂ ਕਿਸਾਨਾਂ ਨੇ ਉਸੇ ਰਾਤ ਹਾਈਵੇਅ ਜਾਮ ਕਰ ਕੇ ਅੰਦੋਲਨ ਨੂੰ ਮੁੜ ਖੜ੍ਹਾ ਕਰਨ ’ਚ ਅਹਿਮ ਭੂਮਿਕਾ ਨਿਭਾਈ ਸੀ। ਉਸ ਤੋਂ ਬਾਅਦ ਅਗਲੇ ਦਿਨ ਯਾਨੀ ਕਿ 27 ਜਨਵਰੀ ਨੂੰ ਹਰਿਆਣਾ ਦੀਆਂ ਲੱਗਭਗ ਸਾਰੀਆਂ ਖਾਪ ਪੰਚਾਇਤਾਂ ਨੇ ਦਿੱਲੀ ਕੂਚ ਕਰਨ ਦਾ ਫ਼ੈਸਲਾ ਕੀਤਾ ਸੀ। ਕਿਸਾਨੀ ਅੰਦੋਲਨ ’ਚ ਰਾਕੇਸ਼ ਟਿਕੈਤ ਦੇ ਹੰਝੂਆਂ ਨੇ ਵੀ ਨਵੀਂ ਜਾਨ ਫੂਕਣ ਦਾ ਕੰਮ ਕੀਤਾ। ਉਨ੍ਹਾਂ ਦੀ ਭਾਵਨਾਤਮਕ ਅਪੀਲ ’ਤੇ ਗਾਜ਼ੀਪੁਰ ਸਰਹੱਦ ’ਤੇ ਵੱਡੀ ਗਿਣਤੀ ’ਚ ਕਿਸਾਨ ਅੰਦੋਲਨ ਦਾ ਹਿੱਸਾ ਬਣੇ ਹਨ। 

PunjabKesari

ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਵਲੋਂ ਟਰੈਕਟਰ ਪਰੇਡ ਕੱਢੀ ਗਈ ਸੀ, ਜਿਸ ’ਚ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਹਿੰਸਾ ਹੋਈ ਸੀ। ਕਿਸਾਨਾਂ ਅਤੇ ਪੁਲਸ ਵਿਚਾਲੇ ਹਿੰਸਕ ਝੜਪਾਂ ਹੋਈਆਂ। ਇਸ ਦੌਰਾਨ ਲਾਲ ਕਿਲ੍ਹੇ ਕੰਪਲੈਕਸ ’ਚ ਵੱਡੀ ਗਿਣਤੀ ’ਚ ਪ੍ਰਦਰਸ਼ਨਕਾਰੀ ਪੁੱਜੇ, ਜਿੱਥੇ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ ਸੀ। ਇਸ ਮਾਮਲੇ ’ਚ ਦਿੱਲੀ ਪੁਲਸ ਨੇ ਕਈ ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ ਅਤੇ ਕੇਸ ਦਰਜ ਕੀਤੇ ਗਏ ਹਨ। 

PunjabKesari


Tanu

Content Editor

Related News