ਕਿਸਾਨੀ ਘੋਲ ’ਚ ਮੁੜ ਜਾਨ ਫੂਕਣ ਵਾਲੇ ਰਾਕੇਸ਼ ਟਿਕੈਤ ਨੇ ਬੰਨ੍ਹੀ ‘ਕੇਸਰੀ ਪੱਗ’, ਦਿੱਤਾ ਖ਼ਾਸ ਸੁਨੇਹਾ

Saturday, Jan 30, 2021 - 02:27 PM (IST)

ਕਿਸਾਨੀ ਘੋਲ ’ਚ ਮੁੜ ਜਾਨ ਫੂਕਣ ਵਾਲੇ ਰਾਕੇਸ਼ ਟਿਕੈਤ ਨੇ ਬੰਨ੍ਹੀ ‘ਕੇਸਰੀ ਪੱਗ’, ਦਿੱਤਾ ਖ਼ਾਸ ਸੁਨੇਹਾ

ਨਵੀਂ ਦਿੱਲੀ/ਗਾਜ਼ੀਪੁਰ— ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਡਟੇ ਹੋਏ ਹਨ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ, ਗਾਜ਼ੀਪੁਰ ਸਰਹੱਦ ’ਤੇ ਅੰਦੋਲਨ ਦੀ ਵਾਗਡੋਰ ਸੰਭਾਲ ਰਹੇ ਹਨ। ਰਾਕੇਸ਼ ਟਿਕੈਤ ਅੱਜ ਯਾਨੀ ਕਿ ਸ਼ਨੀਵਾਰ ਨੂੰ ਗਾਜ਼ੀਪੁਰ ਸਰਹੱਦ ’ਤੇ ਕੇਸਰੀ ਪੱਗ ਬੰਨ੍ਹ ਲਾਈਵ ਹੋਏ। ਉਨ੍ਹਾਂ ਨੇ ਲੋਕਾਂ ਨੂੰ ਖ਼ਾਸ ਸੁਨੇਹਾ ਦਿੱਤਾ ਕਿ ਇਹ ਅੰਦੋਲਨ ਕਿਸਾਨਾਂ ਦਾ ਹੈ, ਇਸ ’ਤੇ ਨਜ਼ਰ ਰੱਖੋ। ਜੋ ਥੋੜ੍ਹੇ ਬਹੁਤ ਲੋਕ ਸਨ, ਉਹ ਅੰਦੋਲਨ ਛੱਡ ਕੇ ਜਾ ਚੁੱਕੇ ਹਨ। ਜੋ ਹੁਣ ਅੰਦੋਲਨ ’ਚ ਲੋਕ ਹਨ, ਉਨ੍ਹਾਂ ਦੀ ਬਦੌਲਤ ਦੇਸ਼ ਦਾ ਕਿਸਾਨ ਬਚੇਗਾ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਜ਼ਰੀਏ ਹੀ ਦੇਸ਼ ਦਾ ਅਨਾਜ ਬਚੇਗਾ, ਦੇਸ਼ ਦੀ ਰੋਟੀ ਬਚੇਗੀ। 

ਇਹ ਵੀ ਪੜ੍ਹੋ: 'ਗੇਮ ਚੇਂਜਰ' ਸਾਬਤ ਹੋਏ ਰਾਕੇਸ਼ ਟਿਕੈਤ ਦੇ ਹੰਝੂ, ਕਿਸਾਨਾਂ ਦੀ ਵੱਧਦੀ ਗਿਣਤੀ ਵੇਖ ਪ੍ਰਸ਼ਾਸਨ ਨੇ ਲਿਆ 'ਯੂ-ਟਰਨ'

ਰਾਕੇਸ਼ ਟਿਕੈਤ ਨੇ ਕਿਹਾ ਕਿ ਹਿੰਸਾ ਨਾਲ ਕੋਈ ਵੀ ਅੰਦੋਲਨ ਵੱਧਦਾ ਨਹੀਂ, ਸਗੋਂ ਘਟਦਾ ਹੈ। ਮੈਂ ਸਾਰਿਆਂ ਨੂੰ ਅਪੀਲ ਕਰਾਂਗਾ ਕਿ ਸ਼ਾਂਤੀਪੂਰਨ ਅੰਦੋਲਨ ’ਚ ਡਟੇ ਰਹੋ। ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਕਿਸਾਨਾਂ ਦਾ ਅੰਦੋਲਨ ਹੈ, ਇਸ ਨੂੰ ਅੱਗੇ ਵਧਾਉਣ ਦਾ ਕੰਮ ਕਰਾਂਗੇ ਅਤੇ ਜਿੱਥੇ ਵੀ ਲੋਕ ਬੁਲਾਉਣਗੇ, ਅਸੀਂ ਜਾਵਾਂਗੇ। ਮੁਜ਼ੱਫਰਨਗਰ ’ਚ ਰਾਕੇਸ਼ ਟਿਕੈਤ ਦੇ ਭਰਾ ਨਰੇਸ਼ ਟਿਕੈਤ ਦੀ ਅਗਵਾਈ ’ਚ ਜਿਨ੍ਹਾਂ ਵੱਡਾ ਜਨ ਸੈਲਾਬ ਉਮੜਿਆ ਹੈ, ਤਾਂ ਕੀ ਬੜੌਤ ’ਚ ਵੀ ਲੱਖਾਂ ਲੋਕ ਆਉਣ ਵਾਲੇ ਹਨ? ਇਸ ਬਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਬੜੌਤ ’ਚ ਵੱਡੀ ਗਿਣਤੀ ’ਚ ਲੋਕ ਇਕੱਠੇ ਹੋਣਗੇ ਪਰ ਉਨ੍ਹਾਂ ਨੇ ਉੱਥੇ ਹੀ ਰੁਕਣਾ ਹੈ, ਦਿੱਲੀ ’ਚ ਨਹੀਂ ਆਉਣਾ ਹੈ। ਦਿੱਲੀ ’ਚ ਕਿਸਾਨਾਂ ਦਾ ਝੰਡਾ ਹੈ, ਜਿਸ ਨੂੰ ਡਿੱਗਣ ਨਹੀਂ ਦੇਣਾ। 

ਇਹ ਵੀ ਪੜ੍ਹੋ: ਗਣਤੰਤਰ ਦਿਵਸ ’ਤੇ ਕਿਸਾਨਾਂ ਦੀ ਟਰੈਕਟਰ ਰੈਲੀ ਨੇ ਇੰਝ ਧਾਰਿਆ ਹਿੰਸਕ ਰੂਪ

ਦੱਸਣਯੋਗ ਹੈ ਕਿ 26 ਜਨਵਰੀ ਮੌਕੇ ਕਿਸਾਨ ਟਰੈਕਟਰ ਪਰੇਡ ਅਤੇ ਲਾਲ ਕਿਲ੍ਹੇ ’ਤੇ ਹੋਈਆਂ ਹਿੰਸਕ ਘਟਨਾਵਾਂ ਮਗਰੋਂ ਕਿਸਾਨਾਂ ਦਾ ਮਨੋਬਲ ਟੁੱਟ ਗਿਆ ਸੀ, ਜਿਸ ਕਾਰਨ ਕਈ ਕਿਸਾਨ ਪੁਲਸ ਦੀ ਗਿ੍ਰਫ਼ਤਾਰੀ ਦੇ ਡਰ ਤੋਂ ਆਪਣੇ-ਆਪਣੇ ਸਥਾਨਾਂ ’ਤੇ ਵਾਪਸ ਪਰਤਣ ਲੱਗੇ ਸਨ। ਇਸ ਗੱਲ ਦਾ ਫਾਇਦਾ ਉੱਤਰ ਪ੍ਰਦੇਸ਼ ਸਰਕਾਰ ਨੇ ਚੁੱਕਿਆ ਅਤੇ ਕਿਸਾਨਾਂ ਨੂੰ ਖਦੇੜਣਾ ਸ਼ੁਰੂ ਕਰ ਦਿੱਤਾ ਪਰ ਇਸ ਦੌਰਾਨ ਰਾਕੇਸ਼ ਟਿਕੈਤ ਨੇ ਸਥਿਤੀ ਨੂੰ ਸੰਭਾਲਿਆ। ਉਨ੍ਹਾਂ ਦੇ ਹੰਝੂਆਂ ਅਤੇ ਅੰਦੋਲਨ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਲੋਕਾਂ ’ਤੇ ਇਸ ਗੱਲ ਇੰਨਾ ਅਸਰ ਹੋਇਆ ਕਿ ਰਾਤੋ-ਰਾਤ ਉੱਤਰ ਪ੍ਰਦੇਸ਼ ਅਤੇ ਹਰਿਆਣੇ ਤੋਂ ਲੋਕ ਗਾਜ਼ੀਪੁਰ ਸਰਹੱਦ ਪੁੱਜਣ ਲੱਗੇ।

ਇਹ ਵੀ ਪੜ੍ਹੋ: ਕਿਸਾਨ ਨੇਤਾਵਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ‘ਸਰਾਸਰ ਗਲਤ’ : ਕੈਪਟਨ ਅਮਰਿੰਦਰ ਸਿੰਘ

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਖ਼ਤਮ ਕਰਨੀ ਚਾਹੁੰਦੀ ਹੈ ਸਰਕਾਰ, ਪੁਲਸ ਦੇ ਨੋਟਿਸਾਂ ਤੋਂ ਡਰਾਂਗੇ ਨਹੀਂ: ਸੰਯੁਕਤ ਕਿਸਾਨ ਮੋਰਚਾ 

ਨੋਟ— ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ’ਚ ਦੱਸੋ


author

Tanu

Content Editor

Related News