ਮੁੱਖ ਮੰਤਰੀ ਖੱਟੜ ਨੂੰ ਬਦੌਲੀ ਪਿੰਡ ’ਚ ਨਹੀਂ ਹੋਣ ਦੇਵਾਂਗੇ ਦਾਖ਼ਲ: ਰਾਕੇਸ਼ ਟਿਕੈਤ

Sunday, Apr 11, 2021 - 06:33 PM (IST)

ਮੁੱਖ ਮੰਤਰੀ ਖੱਟੜ ਨੂੰ ਬਦੌਲੀ ਪਿੰਡ ’ਚ ਨਹੀਂ ਹੋਣ ਦੇਵਾਂਗੇ ਦਾਖ਼ਲ: ਰਾਕੇਸ਼ ਟਿਕੈਤ

ਨਵੀਂ ਦਿੱਲੀ— ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਐਤਵਾਰ ਯਾਨੀ ਕਿ ਅੱਜ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ 14 ਅਪ੍ਰੈਲ ਨੂੰ ਇਕ ਪ੍ਰੋਗਰਾਮ ਲਈ ਪਾਨੀਪਤ ਦੇ ਬਦੌਲੀ ਪਿੰਡ ’ਚ ਦਾਖ਼ਲ ਨਹੀਂ ਦੇਵੇਗਾ। ਟਿਕੈਤ ਨੇ ਸਿੰਘੂ ਸਰਹੱਦ ’ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੋਸ਼ ਲਾਇਆ ਕਿ ਖੱਟੜ ਭੀਮ ਰਾਵ ਅੰਬੇਡਕਰ ਦੇ ਬੁੱਤ ਦਾ ਉਦਘਾਟਨ ਕਰਨ ਦੀ ਆੜ ’ਚ ਖੇਤਰ ’ਚ ਆਪਸੀ ਸਾਂਝ ਨੂੰ ਭੰਗ ਕਰਨ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਬਾਬਾ ਸਾਹਿਬ ਦੇ ਬੁੱਤ ਖ਼ਿਲਾਫ਼ ਨਹੀਂ ਹਾਂ, ਅਸੀਂ ਮੁੱਖ ਮੰਤਰੀ ਖੱਟੜ ਦੇ ਖ਼ਿਲਾਫ਼ ਹਾਂ। 

ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਸਰਕਾਰ ਗੱਲਬਾਤ ਲਈ ਤਿਆਰ: ਤੋਮਰ

ਸੰਯੁਕਤ ਕਿਸਾਨ ਮੋਰਚੇ ਨੇ ਫ਼ੈਸਲਾ ਕੀਤਾ ਹੈ ਕਿ ਜਦੋਂ ਤੱਕ ਸਾਡਾ ਪ੍ਰਦਰਸ਼ਨ ਜਾਰੀ ਹੈ, ਅਸੀਂ ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਦੇ ਖ਼ਿਲਾਫ਼ ਹਾਂ। ਟਿਕੈਤ ਨੇ ਅੱਗੇ ਕਿਹਾ ਕਿ ਉਹ ਇੱਥੇ ਬੁੱਤ ਦਾ ਉਦਘਾਟਨ ਕਰਨ ਨਹੀਂ ਆ ਰਹੇ ਹਨ, ਸਗੋਂ ਲੋਕਾਂ ਦਰਮਿਆਨ ਆਪਸੀ ਸਾਂਝ ’ਚ ਖਲਲ ਪਾਉਣ ਦੀ ਭਾਜਪਾ ਦੀ ਸਾਜਿਸ਼ ਤਹਿਤ ਇੱਥੇ ਆ ਰਹੇ ਹਨ। ਅਸੀਂ ਖਾਪ ਪੰਚਾਇਤ ਦੇ ਨਾਲ ਹਾਂ, ਉਨ੍ਹਾਂ ਨੂੰ ਅਜਿਹਾ ਨਹੀਂ ਕਰਨ ਦੇਵਾਂਗੇ। 

ਇਹ ਵੀ ਪੜ੍ਹੋ: ਸਰਹੱਦਾਂ ’ਤੇ ਬੈਠੇ ਕਿਸਾਨਾਂ ਨੂੰ ਲੈ ਕੇ ਚਿੰਤਾ ’ਚ ਅਨਿਲ ਵਿਜ, ਖੇਤੀਬਾੜੀ ਮੰਤਰੀ ਤੋਮਰ ਨੂੰ ਲਿਖੀ ਚਿੱਠੀ

ਦੱਸਣਯੋਗ ਹੈ ਕਿ ਮਨੋਹਰ ਲਾਲ ਖੱਟੜ 14 ਅਪ੍ਰੈਲ ਨੂੰ ਬਾਬਾ ਸਾਹਿਬ ਅੰਬੇਡਕਰ ਦੀ ਜਯੰਤੀ ਮੌਕੇ ਉਨ੍ਹਾਂ ਦੇ ਬੁੱਤ ਦਾ ਉਦਘਾਟਨ ਕਰਨ ਪਾਨੀਪਤ ਦੇ ਬਦੌਲੀ ਪਿੰਡ ਦੀ ਯਾਤਰਾ ਕਰਨ ਦਾ ਪ੍ਰੋਗਰਾਮ ਹੈ। ਟਿਕੈਤ ਨੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਪਿੰਡ ਵਿਚ ਦਾਖ਼ਲ ਨਹੀਂ ਹੋਣ ਦੇਵਾਂਗੇ। ਜੇਕਰ ਕੋਈ ਹੋਰ ਵਿਅਕਤੀ ਬੁੱਤ ਦਾ ਉਦਘਾਟਨ ਕਰਨਾ ਚਾਹੇਗਾ ਤਾਂ ਉਹ ਇਸ ਨੂੰ ਕਰ ਸਕਦਾ ਹੈ। ਦੱਸ ਦੇਈਏ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਸਾਲ ਨਵੰਬਰ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ- ਸਿੰਘੂ, ਟਿਕਰੀ ਅਤੇ ਗਾਜ਼ੀਪੁਰ ’ਤੇ ਧਰਨੇ ਲਾ ਕੇ ਬੈਠੇ ਹਨ। ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਹੋਏ ਹਨ। ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨ ਕਿਸੇ ਵੀ ਹਾਲ ’ਚ ਰੱਦ ਹੋਣੇ ਚਾਹੀਦੇ ਹਨ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ। ਕੇਂਦਰ ਸਰਕਾਰ ਨਾਲ ਹੁਣ ਤੱਕ 11 ਦੌਰ ਦੀ ਗੱਲਬਾਤ ਨਾਲ ਹੀ ਕਿਸਾਨੀ ਮੁੱਦੇ ਦਾ ਕੋਈ ਹੱਲ ਨਹੀਂ ਨਿਕਲਿਆ ਹੈ। 

ਇਹ ਵੀ ਪੜ੍ਹੋ: ਜੇ ਤਾਲਾਬੰਦੀ ਵੀ ਲੱਗ ਜਾਂਦੀ ਹੈ ਤਾਂ ਵੀ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਰਹਾਂਗੇ: ਟਿਕੈਤ

ਇਹ ਵੀ ਪੜ੍ਹੋ: 26 ਨਵੰਬਰ 2020 ਤੋਂ ਹੁਣ ਤੱਕ ਜਾਣੋ ਕਿਸਾਨ ਅੰਦੋਲਨ ਦੇ ‘100 ਦਿਨ’ ਦਾ ਪੂਰਾ ਘਟਨਾਕ੍ਰਮ, ਤਸਵੀਰਾਂ ਦੀ ਜ਼ੁਬਾਨੀ


author

Tanu

Content Editor

Related News