ਮਹਾਰਾਸ਼ਟਰ ’ਚ ਰਾਕੇਸ਼ ਟਿਕੈਤ ਨੂੰ ‘ਕਿਸਾਨ ਮਹਾਪੰਚਾਇਤ’ ਲਈ ਨਹੀਂ ਮਿਲੀ ਇਜਾਜ਼ਤ

Thursday, Feb 18, 2021 - 07:11 PM (IST)

ਮਹਾਰਾਸ਼ਟਰ ’ਚ ਰਾਕੇਸ਼ ਟਿਕੈਤ ਨੂੰ ‘ਕਿਸਾਨ ਮਹਾਪੰਚਾਇਤ’ ਲਈ ਨਹੀਂ ਮਿਲੀ ਇਜਾਜ਼ਤ

ਨਾਗਪੁਰ— ਕੋਰੋਨਾ ਵਾਇਰਸ ਦੇ ਕੇਸ ਵੱਧਣ ਦੇ ਮੱਦੇਨਜ਼ਰ ਪੂਰਬੀ ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੂੰ 20 ਫਰਵਰੀ 2021 ਦੀ ਮਹਾਪੰਚਾਇਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਯਵਤਮਾਲ ਦੇ ਜ਼ਿਲ੍ਹਾ ਅਧਿਕਾਰੀ ਐੱਮ. ਡੀ. ਸਿੰਘ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਵਿਚ ਕੋਵਿਡ-19 ਦੇ ਕੇਸ ਵਧੇ ਹਨ, ਇਸ ਗੱਲ ਨੂੰ ਧਿਆਨ ’ਚ ਰੱਖਦੇ ਹੋਏ ਜ਼ਿਲ੍ਹੇ ਦੇ ਪੁਲਸ ਅਧਿਕਾਰੀ ਨੇ ਇਹ ਰਿਪੋਰਟ ਦਿੱਤੀ ਹੈ ਕਿ ਰੈਲੀ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਅਸੀਂ ਜ਼ਿਲ੍ਹੇ ਵਿਚ ਅੱਜ ਰਾਤ ਤੋਂ ਤਾਲਾਬੰਦੀ ਲਾਗੂ ਕਰਨ ਦਾ ਵੀ ਆਦੇਸ਼ ਦਿੱਤਾ ਹੈ, ਇਸ ਲਈ ਅਸੀਂ ਰੈਲੀ ਜਾਂ ਮਹਾਪੰਚਾਇਤ ਦੀ ਇਜਾਜ਼ਤ ਨਹੀਂ ਦੇ ਸਕਦੇ।

ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਦੀ ਸਰਕਾਰ ਨੂੰ ਚਿਤਾਵਨੀ, ਕਿਹਾ- ਲੋੜ ਪਈ ਤਾਂ 40 ਲੱਖ ਟਰੈਕਟਰਾਂ ਨਾਲ ਜਾਵਾਂਗੇ ਦਿੱਲੀ

ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦਾ ਸ਼ਨੀਵਾਰ ਨੂੰ ਯਵਤਮਾਲ ਸ਼ਹਿਰ ਦੇ ਆਜ਼ਾਦ ਮੈਦਾਨ ’ਚ ਮਹਾਪੰਚਾਇਤ ਦੌਰਾਨ ਰੈਲੀ ਨੂੰ ਸੰਬੋਧਿਤ ਕਰਨ ਦਾ ਪ੍ਰੋਗਰਾਮ ਸੀ। ਓਧਰ ਨਾਗਪੁਰ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਅਤੇ ਮਹਾਪੰਚਾਇਤ ਦੇ ਆਯੋਜਕਾਂ ਸ਼੍ਰੀਕਾਂਤ ਤਰਾਲ ਅਤੇ ਸੰਦੀਪ ਗਿੱਦੇ ਨੇ ਕਿਹਾ ਕਿ ਉਨ੍ਹਾਂ ਨੇ ਫਿਰ ਤੋਂ ਪ੍ਰਸ਼ਾਸਨ ਨੂੰ ਅਰਜ਼ੀ ਦਿੱਤੀ ਹੈ ਕਿ ਕੋਵਿਡ-19 ਨਾਲ ਜੁੜੇ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਦਾ ਵਾਅਦਾ ਕੀਤਾ ਹੈ। ਦੱਸਣਯੋਗ ਹੈ ਕਿ ਭਾਰਤ ’ਚ ਮਹਾਰਾਸ਼ਟਰ ਇਕ ਅਜਿਹਾ ਸੂਬਾ ਹੈ, ਜਿੱਥੇ ਕੋਰੋਨਾ ਦੇ ਕੇਸਾਂ ਦੀ ਗਿਣਤੀ ਸਭ ਤੋਂ ਵਧੇਰੇ ਹੈ।

ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਮਹਾਰਾਸ਼ਟਰ 'ਚ 20 ਫਰਵਰੀ ਨੂੰ 'ਕਿਸਾਨ ਮਹਾਪੰਚਾਇਤ' ਨੂੰ ਕਰਨਗੇ ਸੰਬੋਧਨ

ਇਹ ਵੀ ਪੜ੍ਹੋ: ਆਜ਼ਾਦੀ ਮਗਰੋਂ ਦੇਸ਼ ਦੇ ਇਤਿਹਾਸ ’ਚ ਪਹਿਲੀ ਵਾਰ ਕਿਸੇ ਕੈਦੀ ਜਨਾਨੀ ਨੂੰ ਹੋਵੇਗੀ ਫਾਂਸੀ, ਜਾਣੋ ਕਿਉਂ


author

Tanu

Content Editor

Related News