ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ- ਲੱਗਦਾ ਹੈ ਹੁਣ ਦੇਸ਼ 'ਚ ਹੋਵੇਗੀ ਜੰਗ

Friday, Jul 16, 2021 - 04:04 PM (IST)

ਰਾਮਪੁਰ- ਕੇਂਦਰ ਸਰਕਾਰ ਵਲੋਂ ਲਾਗੂ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਟਿਕੈਤ ਨੇ ਕਿਹਾ ਹੈ ਕਿ ਅੰਦੋਲਨ ਕਿੰਨਾ ਸਮਾਂ ਚੱਲਦਾ ਰਹੇਗਾ, ਇਸ ਦਾ ਤਾਂ ਸਰਕਾਰ ਦੱਸੇਗੀ ਪਰ ਕਿਸਾਨ ਵਾਪਸ ਨਹੀਂ ਆਏਗਾ, ਕਿਸਾਨ ਉੱਥੇ ਹੀ ਧਰਨਿਆਂ ਵਾਲੀ ਜਗ੍ਹਾ 'ਤੇ ਰਹੇਗਾ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਦੇਸ਼ 'ਚ ਜੰਗ ਹੋਵੇਗੀ। ਰਾਮਪੁਰ ਪੁੱਜੇ ਟਿਕੈਤ ਨੇ ਕਿਹਾ ਕਿ ਉਹ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਆਏ ਹਨ। 

ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਬੋਲੇ- ਹੁਣ ਅਗਲਾ ਨਿਸ਼ਾਨਾ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ

ਟਿਕੈਤ ਨੇ ਕਿਹਾ ਕਿ ਸਰਕਾਰ ਨੂੰ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ 5 ਸਤੰਬਰ ਨੂੰ ਵੱਡੀ ਪੰਚਾਇਤ ਸੱਦੀ ਹੈ। ਅੱਗੇ ਜੋ ਵੀ ਫ਼ੈਸਲਾ ਲਿਆ ਜਾਂਦਾ ਹੈ, ਅਸੀਂ ਲਵਾਂਗੇ। ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਸਰਕਾਰ ਕੋਲ ਵੀ 2 ਮਹੀਨਿਆਂ ਦਾ ਸਮਾਂ ਹੈ। ਸਰਕਾਰ ਨੂੰ ਵੀ ਆਪਣਾ ਫ਼ੈਸਲਾ ਲੈਣਾ ਚਾਹੀਦਾ। ਦੱਸਣਯੋਗ ਹੈ ਕਿ ਵੀਰਵਾਰ ਨੂੰ ਟਿਕੈਤ ਨੇ ਕਿਹਾ ਸੀ ਕਿ ਹੁਣ ਉਨ੍ਹਾਂ ਦੇ ਨਿਸ਼ਾਨੇ 'ਤੇ ਉੱਤਰ ਪ੍ਰਦੇਸ਼ ਦੀ ਸਰਕਾਰ ਹੈ ਅਤੇ ਉਨ੍ਹਾਂ ਦੀ ਜਥੇਬੰਦੀ ਸੂਬੇ ਦੀਆਂ ਆਉਣ ਵਾਲੀ ਵਿਧਾਨ ਸਭਾ ਚੋਣਾਂ 2022 'ਚ ਭਾਜਪਾ ਨੂੰ ਕੁਰਸੀ ਤੋਂ ਉਤਾਰ ਕੇ ਹੀ ਸਾਹ ਲਵੇਗੀ। ਉੱਥੇ ਹੀ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ ਨਾ ਤਾਂ ਚੋਣ ਲੜੇਗੀ ਅਤੇ ਨਾ ਹੀ ਕਿਸੇ ਪਾਰਟੀ ਦਾ ਸਮਰਥਨ ਕਰੇਗੀ ਪਰ ਸੱਤਾਧਾਰੀ ਭਾਜਪਾ ਵਿਰੁੱਧ ਮਾਹੌਲ ਬਣਾਉਣ ਦਾ ਕੰਮ ਜ਼ਰੂਰ ਕਰੇਗੀ। 

ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਸੰਸਦ 'ਤੇ ਪ੍ਰਦਰਸ਼ਨ ਲਈ ਪਹੁੰਚਣਗੇ 22 ਸੂਬਿਆਂ ਦੇ ਕਿਸਾਨ

ਨੋਟ : ਰਾਕੇਸ਼ ਟਿਕੈਤ ਦੇ ਦੇਸ਼ 'ਚ ਹੋਵੇਗੀ ਜੰਗ ਬਿਆਨ ਨੂੰ ਲੈ ਕੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News