ਕਿਸਾਨ ਅੰਦੋਲਨ 'ਚ ਰਾਕੇਸ਼ ਟਿਕੈਤ ਦੀ ਐਂਟਰੀ, ਬੋਲੇ- ਵਾਪਸ ਨਹੀਂ ਪਰਤਾਂਗੇ, ਸਰਕਾਰ ਕੱਢੇ ਹੱਲ

02/15/2024 12:12:29 PM

ਨਵੀਂ ਦਿੱਲੀ- ਕਿਸਾਨ ਅੰਦੋਲਨ 'ਚ ਰਾਕੇਸ਼ ਟਿਕੈਤ ਦੀ ਐਂਟਰੀ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਆਗੂ ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਟਿਕੈਤ ਨੇ ਕਿਹਾ ਕਿ ਕਿਸਾਨ ਗੱਲਬਾਤ ਅਤੇ ਹੱਲ ਤੋਂ ਬਿਨਾਂ ਵਾਪਸ ਨਹੀਂ ਜਾਣ ਵਾਲੇ ਹਨ। ਸਰਕਾਰ ਕੋਲ 16 ਫਰਵਰੀ ਤੱਕ ਦਾ ਸਮਾਂ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਗੱਲਬਾਤ ਨਹੀਂ ਕਰਦੀ ਹੈ ਤਾਂ ਉਹ ਦਿੱਲੀ ਵੱਲ ਜਾਣਗੇ ਹੀ। ਸਾਡੇ ਲਈ ਦੇਸ਼ ਦੀ ਰਾਜਧਾਨੀ ਦਿੱਲੀ ਦੂਰ ਨਹੀਂ ਹੈ। ਸਰਕਾਰ ਕੋਲ ਹੱਲ ਕੱਢਣ ਲਈ 16 ਫਰਵਰੀ ਤੱਕ ਦਾ ਸਮਾਂ ਹੈ। 

ਇਹ ਵੀ ਪੜ੍ਹੋ-  ਕਿਸਾਨ ਅੰਦੋਲਨ 2.0: ਟਿਕਰੀ ਬਾਰਡਰ ਵੀ ਬੰਦ, ਕਿਸਾਨਾਂ ਨੂੰ ਰੋਕਣ ਲਈ ਵੇਖੋ ਪੁਲਸ ਦੀ ਤਿਆਰੀ

ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਰਾਕੇਸ਼ ਟਿਕੈਤ ਦੀ ਜਥੇਬੰਦੀ ਵੀ ਇਸ ਭਾਰਤ ਬੰਦ ਦੇ ਹੱਕ ਵਿਚ ਹੈ। ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਲੋੜ ਪਈ ਤਾਂ ਅਸੀਂ ਦਿੱਲੀ ਬਾਰਡਰ 'ਤੇ ਬੈਠੇ ਕਿਸਾਨਾਂ ਲਈ ਵੀ ਉੱਥੇ ਜਾਵਾਂਗੇ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਬਾਰਡਰ 'ਤੇ ਜੁੱਟੇ ਹਨ। ਖ਼ਾਸ ਕਰ ਕੇ ਸ਼ੰਭੂ ਬਾਰਡਰ 'ਤੇ ਕਿਸਾਨ  ਵੱਡੀ ਗਿਣਤੀ ਵਿਚ ਮੌਜੂਦ ਹਨ। ਕਿਸਾਨ 'ਦਿੱਲੀ ਚਲੋ' ਤਹਿਤ ਰਾਜਧਾਨੀ ਵਿਚ ਆਉਣਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਰੋਕਣ ਲਈ ਭਾਰੀ ਪੁਲਸ ਫੋਰਸ ਤਾਇਨਾਤ ਹਨ।

ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਇਕੱਠ, ਪੁਲਸ ਨੇ ਸੁੱਟੇ ਹੰਝੂ ਗੈਸ ਦੇ ਗੋਲੇ, ਕਿਸਾਨ ਬੋਲੇ- ਟੱਪ ਕੇ ਜਾਵਾਂਗੇ ਬਾਰਡਰ

ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ਾ ਮੁਆਫ਼ੀ, ਪੁਲਸ 'ਚ ਦਰਜ ਕੇਸ ਵਾਪਸ ਲੈਣ, ਲਖੀਮਪੁਰੀ ਖੀਰੀ ਹਿੰਸਾ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਮੰਗ ਕਰ ਰਹੀ ਹੈ। । ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ- ਕਿਸਾਨਾਂ ਨੇ ਲਾਇਆ ਜੁਗਾੜ; ਬਾਰਡਰ 'ਤੇ ਲਾ ਦਿੱਤਾ ਪੱਖਾ, ਪੁਲਸ ਵੱਲ ਭੇਜ ਰਹੇ ਹੰਝੂ ਗੈਸ ਦਾ ਧੂੰਆਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Tanu

This news is Content Editor Tanu