ਕਿਸਾਨੀ ਘੋਲ ਨੂੰ ਨਵੀਂ ‘ਧਾਰ’ ਦੇਣਗੇ ਰਾਕੇਸ਼ ਟਿਕੈਤ, ਅੱਜ ਮਮਤਾ ‘ਦੀਦੀ’ ਨਾਲ ਕਰਨਗੇ ਮੁਲਾਕਾਤ

06/09/2021 11:14:31 AM

ਨਵੀਂ ਦਿੱਲੀ/ਕੋਲਕਾਤਾ— ਕੋਰੋਨਾ ਵਾਇਰਸ ਯਾਨੀ ਕਿ ਕੋਵਿਡ-19 ਦੇ ਹਾਲਾਤ ਸੁਧਰਨ ਨਾਲ ਹੀ ਕਿਸਾਨ ਆਗੂਆਂ ਨੇ ਆਪਣੇ ਅੰਦੋਲਨ ਨੂੰ ਮੁੜ ਤੋਂ ਮਜ਼ਬੂਤੀ ਦੇਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਇਸ ਦਰਮਿਆਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਅੱਜ ਯਾਨੀ ਕਿ ਬੁੱਧਵਾਰ ਨੂੰ ਕੋਲਕਾਤਾ ਵਿਖੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਰਾਕੇਸ਼ ਟਿਕੈਤ ਕਿਸਾਨ ਅੰਦੋਲਨ ਨੂੰ ਫੈਸਲਾਕੁੰਨ ਦਿਸ਼ਾ ਵੱਲ ਲੈ ਜਾਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ- ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਮੁੱਦਿਆਂ 'ਤੇ ਗੱਲ ਕਰਣ ਨੂੰ ਤਿਆਰ ਹੈ ਸਰਕਾਰ: ਨਰੇਂਦਰ ਸਿੰਘ ਤੋਮਰ

PunjabKesari

ਮੁਲਾਕਾਤ ਤੋਂ ਪਹਿਲਾਂ ਰਾਕੇਸ਼ ਟਿਕੈਤ ਨੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅੱਜ ਦੁਪਹਿਰ 3 ਵਜੇ ਮਮਤਾ ਬੈਨਰਜੀ ਨੂੰ ਮਿਲਣਗੇ। ਇਹ ਮੁਲਾਕਾਤ ਕੋਲਕਾਤਾ ਵਿਚ ਹੋਵੇਗੀ। ਇਸ ਮੁਲਾਕਾਤ ਦੌਰਾਨ ਅਸੀਂ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਖੇਤੀਬਾੜੀ, ਸਿਹਤ, ਸਿੱਖਿਆ ਅਤੇ ਸਥਾਨਕ ਕਿਸਾਨਾਂ ਬਾਰੇ ਗੱਲ ਕਰਾਂਗੇ। ਟਿਕੈਤ ਨੇ ਅੱਗੇ ਕਿਹਾ ਕਿ ਸਰਕਾਰ ਨੂੰ ਬੰਗਾਲ ਦੇ ਕਿਸਾਨਾਂ ਨਾਲ ਖੁੱਲ੍ਹੀ ਗੱਲਬਾਤ ਕਰਨੀ ਚਾਹੀਦੀ ਹੈ। ਉੱਤਰ ਪ੍ਰਦੇਸ਼ ਵਿਚ ਹਰ ਮਹੀਨੇ ਡੀ. ਸੀ. ਨਾਲ ਬੈਠਕ ਹੁੰਦੀ ਹੈ। ਹਰ ਮਹਿਕਮੇ ਦੇ ਜ਼ਿਲ੍ਹਾ ਮੈਜਿਸਟ੍ਰੇਟ (ਡੀ. ਐੱਮ.) ਅਤੇ ਅਧਿਕਾਰੀ ਉੱਥੇ ਆਉਂਦੇ ਹਨ। ਇਹ ਨੀਤੀ ਸਾਰੇ ਸੂਬਿਆਂ ਵਿਚ ਲਾਗੂ ਕੀਤੀ ਜਾਣੀ ਚਾਹੀਦੀ ਹੈ। 

ਇਹ ਵੀ ਪੜ੍ਹੋ-  ‘ਜੇਕਰ ਕਿਸਾਨ ਕੋਰੋਨਾ ਫੈਲਾਉਂਦਾ ਤਾਂ ਦਿੱਲੀ ਦੀਆਂ ਸਰਹੱਦਾਂ ’ਤੇ ਸਭ ਤੋਂ ਵੱਧ ਮਾਮਲੇ ਹੁੰਦੇ’

ਜ਼ਿਕਰਯੋਗ ਹੈ ਕਿ ਮਮਤਾ ਬੈਨਰਜੀ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਉਠਾਉਂਦੀ ਰਹੀ ਹੈ। ਉਨ੍ਹਾਂ ਨੇ ਦਿੱਲੀ ਦੀਆਂ ਸਰੱਹਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਆਪਣਾ ਸਮਰਥਨ ਵੀ ਦਿੱਤਾ ਸੀ। ਅਜਿਹੇ ਵਿਚ ਰਾਕੇਸ਼ ਟਿਕੈਤ ਉਨ੍ਹਾਂ ਨਾਲ ਮਿਲ ਕੇ ਅੰਦੋਲਨ ਨੂੰ ਫਿਰ ਤੋਂ ਨਵੀਂ ਧਾਰ ਦੇਣਾ ਚਾਹੁੰਦੇ ਹਨ। ਪੱਛਮੀ ਬੰਗਾਲ ਚੋਣਾਂ ’ਚ ਭਾਜਪਾ ਖ਼ਿਲਾਫ਼ ਰਾਕੇਸ਼ ਟਿਕੈਤ ਪ੍ਰਚਾਰ ’ਚ ਵੀ ਉਤਰੇ ਸਨ। ਉਨ੍ਹਾਂ ਨੇ ਬੰਗਾਲ ਜਾ ਕੇ ਭਾਜਪਾ ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ ਸੀ। ਇੰਨਾ ਹੀ ਨਹੀਂ ਉਨ੍ਹਾਂ ਨੇ ਮੋਦੀ ਸਰਕਾਰ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਸੀ।

ਇਹ ਵੀ ਪੜ੍ਹੋ- ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਅੰਦੋਲਨ ਦੀ ਸ਼ੁਰੂਆਤ ਤੋਂ ਹੁਣ ਤਕ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ

ਦੱਸ ਦੇਈਏ ਕਿ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਪਿਛਲੇ 6 ਮਹੀਨੇ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਕੇਂਦਰ ਨਾਲ ਕਿਸਾਨ ਆਗੂਆਂ ਦੀ 11 ਦੌਰ ਦੀ ਗੱਲਬਾਤ ਦੇ ਬਾਵਜੂਦ ਕੋਈ ਸਿੱਟਾ ਨਹੀਂ ਨਿਕਲ ਸਕਿਆ ਹੈ। ਓਧਰ ਰਾਕੇਸ਼ ਆਖ ਚੁੱਕੇ ਹਨ ਕਿ ਖੇਤੀ ਕਾਨੂੰਨਾਂ ਨੂੰ ਭਾਰਤ ਸਰਕਾਰ ਚੁਣਾਵੀ ਸਾਲ 2024 ਤੱਕ ਜ਼ਰੂਰ ਵਾਪਸ ਲੈ ਲਵੇਗੀ। ਅਜਿਹੇ ਵਿਚ ਅਸੀਂ ਕਿਸਾਨ ਅੰਦੋਲਨ ਜਾਰੀ ਰੱਖਾਂਗੇ।

ਇਹ ਵੀ ਪੜ੍ਹੋ- ਕਿਸਾਨ ਅੰਦੋਲਨ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਹਟਾਉਣਾ ਚਾਹੁੰਦੀ ਹੈ ਕੇਂਦਰ ਸਰਕਾਰ : ਰਾਕੇਸ਼ ਟਿਕੈਤ


Tanu

Content Editor

Related News