ਬੈਂਕ ਕਰਮਚਾਰੀਆਂ ਦੀ ਹੜਤਾਲ ਦਾ ਰਾਕੇਸ਼ ਟਿਕੈਤ ਨੇ ਕੀਤਾ ਸਮਰਥਨ

Thursday, Dec 16, 2021 - 08:31 PM (IST)

ਬੈਂਕ ਕਰਮਚਾਰੀਆਂ ਦੀ ਹੜਤਾਲ ਦਾ ਰਾਕੇਸ਼ ਟਿਕੈਤ ਨੇ ਕੀਤਾ ਸਮਰਥਨ

ਨਵੀਂ ਦਿੱਲੀ - ਅੱਜ ਤੋਂ ਦੋ ਦਿਨਾਂ ਲਈ ਦੇਸ਼ ਦੇ ਸਾਰੇ ਨਿੱਜੀ ਖੇਤਰ ਦੇ ਬੈਂਕ ਕਰਮਚਾਰੀ ਦੇਸ਼ ਵਿਆਪੀ ਹੜਤਾਲ 'ਤੇ ਰਹਿਣਗੇ। ਦਰਅਸਲ ਬੈਂਕ ਯੂਨੀਅਨਾਂ ਨੇ ਨਿੱਜੀਕਰਨ ਨੂੰ ਲੈ ਕੇ 16 ਅਤੇ 17 ਦਸੰਬਰ ਨੂੰ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਇਸ ਹੜਤਾਲ ਕਾਰਨ ਦੋ ਦਿਨ ਸਾਰੇ ਬੈਂਕਾਂ ਦਾ ਕੰਮਕਾਜ ਠੱਪ ਰਹੇਗਾ। ਹਾਲਾਂਕਿ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਐੱਸ.ਬੀ.ਆਈ. ਅਤੇ ਹੋਰ ਬੈਂਕਾਂ ਨੇ ਆਪਣੇ ਕਰਮਚਾਰੀਆਂ ਨੂੰ ਹੜਤਾਲ ਨਾ ਕਰਨ ਦੀ ਅਪੀਲ ਕੀਤੀ ਹੈ।

ਉਥੇ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਬੈਂਕ ਕਰਮਚਾਰੀਆਂ ਵੱਲੋਂ ਹੜਤਾਲ ਕੀਤੇ ਜਾਣ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ, ''ਮੈਂ ਬੈਂਕਾਂ ਦੇ ਨਿੱਜੀਕਰਨ ਵਿਰੁੱਧ ਦੋ ਦਿਨਾਂ ਬੈਂਕਰਾਂ ਦੀ ਦੇਸ਼ ਵਿਆਪੀ ਹੜਤਾਲ ਦਾ ਪੂਰਾ ਸਮਰਥਨ ਕਰਦਾ ਹਾਂ। ਮੈਂ ਸਾਰੇ ਦੇਸ਼ ਵਾਸੀਆਂ ਨੂੰ ਮਿਲ ਕੇ ਬੇਨਤੀ ਕਰਦਾ ਹਾਂ ਕਿ ਉਹ ਬੈਂਕਾਂ ਨੂੰ ਨਿੱਜੀਕਰਨ ਤੋਂ ਬਚਾਉਣ ਅਤੇ ਇਸ ਲੜਾਈ ਵਿੱਚ ਸ਼ਾਮਲ ਹੋਣ।''

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News