ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼, ਹੱਕਾਂ ਦੀ ਮੰਗ ਤੇ ਹੁਣ ‘ਭਵਿੱਖ ਸੰਵਾਰਨ’ ’ਚ ਮੋਹਰੀ ਰਾਕੇਸ਼ ਟਿਕੈਤ

2/15/2021 6:03:23 PM

ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅਜੇ ਵੀ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋਏ ਹਨ। ਆਪਣੇ ਹੱਕਾਂ ਦੀ ਲੜਾਈ ਅਤੇ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਦੇ ਗਾਜ਼ੀਪੁਰ, ਸਿੰਘੂ ਅਤੇ ਟਿਕਰੀ ’ਚ ਵੱਡੀ ਗਿਣਤੀ ’ਚ ਕਿਸਾਨਾਂ ਨੇ ਪਿਛਲੇ 82 ਦਿਨਾਂ ਤੋਂ ਡੇਰੇ ਲਾਏ ਹੋਏ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਰੱਦ ਕਰੇ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਗਰੰਟੀ ਕਾਨੂੰਨ ਬਣਾਵੇ। ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਰਹੀ, ਇਸ ’ਚ ਸੋਧ ਲਈ ਤਿਆਰ ਹੈ ਪਰ ਕਿਸਾਨ ਜਿੱਦ ’ਤੇ ਅੜੇ ਹੋਏ ਹਨ ਕਿ ਖੇਤੀ ਕਾਨੂੰਨ ਰੱਦ ਹੀ ਹੋਣੇ ਚਾਹੀਦੇ ਹਨ। 

ਇਹ ਵੀ ਪੜ੍ਹੋ: ਸਿਰ ’ਤੇ ‘ਲਾਲ ਪੱਗੜੀ’ ਬੰਨ੍ਹ ਗਾਜ਼ੀਪੁਰ ਬਾਰਡਰ ’ਤੇ ਬੂਟਿਆਂ ਨੂੰ ਪਾਣੀ ਦਿੰਦੇ ਦਿੱਸੇ ਰਾਕੇਸ਼ ਟਿਕੈਤ

PunjabKesari

ਇਸ ਸਭ ਦੇ ਦਰਮਿਆਨ ਕਿਸਾਨੀ ਅੰਦੋਲਨ ਦਾ ਇਕ ਵੱਖਰਾ ਰੂਪ ਦਿੱਲੀ-ਗਾਜ਼ੀਪੁਰ ਬਾਰਡਰ ’ਤੇ ਵੇਖਣ ਨੂੰ ਮਿਲ ਰਿਹਾ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਲੜਾਈ ਲੜੇ ਰਹੇ ਦਿੱਲੀ-ਗਾਜ਼ੀਪੁਰ ’ਤੇ ਡਟੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਹੁਣ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਕੰਮ ਕਰ ਰਹੇ ਹਨ। ਰਾਕੇਸ਼ ਟਿਕੈਤ ਇੱਥੇ ਬੱਚਿਆਂ ਨੂੰ ਬਹੁਤ ਹੀ ਪਿਆਰ ਨਾਲ ਪੜ੍ਹਾ ਰਹੇ ਹਨ ਅਤੇ ਬੱਚੇ ਵੀ ਉਨ੍ਹਾਂ ਤੋਂ ਪੂਰੇ ਅਨੁਸ਼ਾਸਨ ’ਚ ਸਿੱਖਿਆ ਗ੍ਰਹਿਣ ਕਰ ਰਹੇ ਹਨ।

ਇਹ ਵੀ ਪੜ੍ਹੋ: ਨੌਦੀਪ ਕੌਰ ਨੂੰ ਦੂਜੇ ਮਾਮਲੇ 'ਚ ਵੀ ਮਿਲੀ ਜ਼ਮਾਨਤ

PunjabKesari

ਕਿਸਾਨ ਅੰਦੋਲਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਹਰ ਕੋਈ ਰਾਕੇਸ਼ ਟਿਕੈਤ ਦੀ ਪ੍ਰਸ਼ੰਸਾ ਕੀਤੇ ਬਿਨਾਂ ਨਹੀਂ ਰਹਿ ਸਕੇਗਾ। ਜਿੱਥੇ ਇਕ ਪਾਸੇ ਦਿੱਲੀ-ਗਾਜ਼ੀਪੁਰ ਬਾਰਡਰ ’ਤੇ ਸਰਕਾਰ ਦੀਆਂ ਮੇਖਾਂ ਦੀ ਥਾਂ ਫੁੱਲ ਲਾਏ ਸਨ, ਤਾਂ ਹੁਣ ਅਜਿਹਾ ਕੰਮ ਕਰ ਕੇ ਰਾਕੇਸ਼ ਸ਼ਲਾਘਾ ਦੇ ਪਾਤਰ ਬਣ ਗਏ ਹਨ। ਦਰਅਸਲ ਬਾਰਡਰਾਂ ’ਤੇ ਕਿਸਾਨਾਂ ਦੀ ਵਧਦੀ ਗਿਣਤੀ ਨੂੰ ਵੇਖਦੇ ਹੋਏ ਗਾਜ਼ੀਪੁਰ ਅਤੇ ਟਿਕਰੀ ਬਾਰਡਰ ’ਤੇ ਮੇਖਾਂ ਲਗਵਾਈਆਂ ਗਈਆਂ ਸਨ, ਜਿਸ ਦਾ ਵਿਰੋਧ ਹੋਇਆ। ਇੱਥੇ ਹੁਣ ਫੁੱਲ-ਬੂਟੇ ਹਨ, ਜਿਸ ਦੀ ਦੇਖਭਾਲ ਵੀ ਰਾਕੇਸ਼ ਟਿਕੈਤ ਕਰ ਰਹੇ ਹਨ। 

ਇਹ ਵੀ ਪੜ੍ਹੋ: ਹੁਣ ਲੱਖਾ ਸਿਧਾਣਾ ਦੀ ਭਾਲ ’ਚ ਪੁਲਸ, ਸੂਚਨਾ ਦੇਣ ਵਾਲੇ ਨੂੰ ਇਕ ਲੱਖ ਰੁਪਏ ਦੇ ਇਨਾਮ ਦਾ ਐਲਾਨ

PunjabKesari

ਦੱਸ ਦੇਈਏ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਸਾਨ ਅੰਦੋਲਨ ’ਚ ਨਵੀਂ ਜਾਨ ਫੂਕੀ ਹੈ। 26 ਜਨਵਰੀ ਨੂੰ ਵਾਪਰੀ ਘਟਨਾ ਤੋਂ ਹਰ ਕੋਈ ਵਾਕਿਫ਼ ਹੈ। ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਕ ਝੜਪਾਂ ਅਤੇ ਫਿਰ ਲਾਲ ਕਿਲ੍ਹੇ ਦੀ ਫਸੀਲ ਤੋਂ ਕੇਸਰੀ ਝੰਡਾ ਲਹਿਰਾਇਆ ਜਾਣਾ।

ਇਹ ਵੀ ਪੜ੍ਹੋ: ਦੁਖੀ ਮਾਂ ਦੇ ਬੋਲ- ‘ਮੈਂ ਪੁੱਤ ਦਾ ਮੂੰਹ ਨਹੀਂ ਵੇਖਣਾ ਚਾਹੁੰਦੀ, ਉਹ ਭਾਵੇਂ ਅੱਜ ਹੀ ਮਰ ਜਾਵੇ’

PunjabKesari

ਇਸ ਹਿੰਸਾ ਮਗਰੋਂ ਕਿਸਾਨਾਂ ਦਾ ਮਨੋਬਲ ਟੁੱਟ ਗਿਆ ਸੀ ਅਤੇ ਉਹ ਆਪਣੀ-ਆਪਣੀਆਂ ਥਾਵਾਂ ’ਤੇ ਪਰਤਣ ਲੱਗ ਪਏ ਸਨ ਪਰ ਰਾਕੇਸ਼ ਟਿਕੈਤ ਦੇ ਹੰਝੂਆਂ ਅਤੇ ਆਪਣੇ ਹੱਕਾਂ ਲਈ ਕੀਤੀ ਭਾਵੁਕ ਅਪੀਲ ਨੇ ਕਿਸਾਨ ਅੰਦੋਲਨ ’ਚ ਮੁੜ ਨਵੀਂ ਜਾਨ ਫੂਕਣ ਦਾ ਕੰਮ ਕੀਤਾ। ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਵਿਰੁੱਧ ਹੋਰ ਸਖਤ ਰੁਖ਼ ਅਪਣਾਉਂਦੇ ਹੋਏ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਅਸੀਂ ਸਰਕਾਰ ਨੂੰ ਚੈਨ ਨਾਲ ਨਹੀਂ ਬੈਠਣ ਦਿਆਂਗੇ।

PunjabKesari

ਨੋਟ- ਰਾਕੇਸ਼ ਟਿਕੈਤ ਦੇ ਇਸ ਯਤਨ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ’ਚ ਦੱਸੋ


Tanu

Content Editor Tanu