ਤਿੰਨੇ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਹੋਏ ਤਾਂ ਕਰ ਲਵਾਂਗਾ ਖੁਦਕੁਸ਼ੀ: ਰਾਕੇਸ਼ ਟਿਕੈਤ

Thursday, Jan 28, 2021 - 07:13 PM (IST)

ਤਿੰਨੇ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਹੋਏ ਤਾਂ ਕਰ ਲਵਾਂਗਾ ਖੁਦਕੁਸ਼ੀ: ਰਾਕੇਸ਼ ਟਿਕੈਤ

ਨਵੀਂ ਦਿੱਲੀ - ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਆਤਮ ਹੱਤਿਆ ਦੀ ਧਮਕੀ ਦਿੱਤੀ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਰੋਂਦੇ ਹੋਏ ਕਿਹਾ ਕਿ ਜੇਕਰ ਤਿੰਨੇਂ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਹੁੰਦੇ ਹਨ ਤਾਂ ਮੈਂ ਆਤਮ ਹੱਤਿਆ ਕਰ ਲਵਾਂਗਾ। ਮੈਨੂੰ ਕੁੱਝ ਵੀ ਹੋਇਆ ਤਾਂ ਪ੍ਰਸ਼ਾਸਨ ਜ਼ਿੰਮੇਦਾਰ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਨੂੰ ਬਰਬਾਦ ਨਹੀਂ ਹੋਣ ਦਿਆਂਗਾ। ਕਿਸਾਨਾਂ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇੱਥੇ ਜ਼ੁਲਮ ਹੋ ਰਿਹਾ ਹੈ।

ਗਾਜ਼ੀਪੁਰ ਬਾਰਡਰ 'ਤੇ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਗ੍ਰਿਫਤਾਰੀ ਦੇਣਾ ਚਾਹੁੰਦੇ ਸਨ ਪਰ ਬੀਜੇਪੀ ਦੇ ਵਿਧਾਇਕਾਂ ਨੇ ਸਾਡੇ ਲੋਕਾਂ ਨਾਲ ਕੁੱਟਮਾਰ ਕੀਤੀ ਹੈ। ਸਾਡੇ ਲੋਕਾਂ ਨੂੰ ਰਸਤੇ ਵਿੱਚ ਕੁੱਟਣ ਦੀ ਪਲਾਨਿੰਗ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਹੁਣ ਅਸੀਂ ਇੱਥੋਂ ਨਹੀਂ ਜਾਵਾਂਗੇ, ਇੱਥੇ ਹੀ ਬੈਠਾਂਗੇ.

ਉਨ੍ਹਾਂ ਕਿਹਾ - ਜਦੋਂ ਤੱਕ ਸਰਕਾਰ ਨਾਲ ਗੱਲ ਨਹੀਂ ਹੋਵੇਗੀ ਧਰਨਾ ਪ੍ਰਦਰਸ਼ਨ ਖ਼ਤਮ ਨਹੀਂ ਹੋਵੇਗਾ। ਜਦੋਂ ਤੱਕ ਪਿੰਡ ਦੇ ਲੋਕ ਟਰੈਕਟਰਾਂ ਰਾਹੀਂ ਪਾਣੀ ਨਹੀਂ ਲਿਆਉਣਗੇ, ਮੈਂ ਪਾਣੀ ਨਹੀਂ ਪਿਵਾਂਗਾ। ਪ੍ਰਸ਼ਾਸਨ ਨੇ ਪਾਣੀ ਹਟਾ ਦਿੱਤਾ, ਬਿਜਲੀ ਕੱਟ ਦਿੱਤੀ, ਸਾਰੀ ਸਹੂਲਤ ਹਟਾ ਦਿੱਤੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


author

Inder Prajapati

Content Editor

Related News