ਟਿਕੈਤ ਦੀ ਸਰਕਾਰ ਨੂੰ ਦੋ ਟੁੱਕ- ‘4 ਲੱਖ ਟਰੈਕਟਰ ਵੀ ਇੱਥੇ ਹਨ, 26 ਤਾਰੀਖ਼ ਵੀ ਹਰ ਮਹੀਨੇ ਆਉਂਦੀ ਹੈ’

Thursday, Jun 24, 2021 - 06:28 PM (IST)

ਨਵੀਂ ਦਿੱਲੀ— ਕੇਂਦਰੀ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਸਰੱਹਦਾਂ ’ਤੇ ਡਟੇ ਹੋਏ ਹਨ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਕਾਨੂੰਨ ਬਣਾਇਆ ਜਾਵੇ। ਇਸ ਦਰਮਿਆਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦਾ ਬਿਆਨ ਸਾਹਮਣੇ ਆਇਆ ਹੈ। 

ਇਹ ਵੀ ਪੜ੍ਹੋ : ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਅੰਦੋਲਨ ਦੀ ਸ਼ੁਰੂਆਤ ਤੋਂ ਹੁਣ ਤਕ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ

PunjabKesari

ਟਿਕੈਤ ਨੇ ਕਿਹਾ ਕਿ ਅੰਦੋਲਨ ਲਈ ਕਿਸਾਨ ਡਟੇ ਰਹਿਣਗੇ, ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਰਾਕੇਸ਼ ਟਿਕੈਤ ਨੇ ਸਾਫ ਕਿਹਾ ਕਿ 4 ਲੱਖ ਟਰੈਕਟਰ ਵੀ ਇੱਥੇ ਹਨ, 25 ਲੱਖ ਕਿਸਾਨ ਵੀ ਇੱਥੇ ਹਨ ਅਤੇ 26 ਤਾਰੀਖ਼ ਵੀ ਹਰ ਮਹੀਨੇ ਆਉਂਦੀ ਹੈ, ਇਹ ਸਰਕਾਰ ਯਾਦ ਰੱਖ ਲਵੇ। ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਟਿਕੈਤ ਨੇ ਕਿਹਾ ਕਿ ਪਿਛਲੇ 7 ਮਹੀਨਿਆਂ ਤੋਂ ਸਾਡਾ ਅੰਦੋਲਨ ਚੱਲ ਰਿਹਾ ਹੈ, ਸਰਕਾਰ ਨੂੰ ਸ਼ਰਮ ਨਹੀਂ ਆਉਂਦੀ? ਕੋਰੋਨਾ ਦੀ ਤੀਜੀ ਲਹਿਰ ਵੀ ਆਉਂਦੀ ਹੈ ਤਾਂ ਵੀ ਅਸੀਂ ਇੱਥੇ ਹੀ ਰਹਾਂਗੇ। ਅੰਦੋਲਨ ਸ਼ਾਂਤੀਪੂਰਨ ਤਰੀਕੇ ਨਾਲ ਚੱਲਦਾ ਰਹੇਗਾ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਟਿਕੈਤ ਬੋਲੇ-ਸਰਕਾਰ ਮੰਨਣ ਵਾਲੀ ਨਹੀਂ ਹੈ, ਟਰੈਕਟਰਾਂ ਨਾਲ ਆਪਣੀ ਤਿਆਰੀ ਰੱਖੋ

ਦੱਸਣਯੋਗ ਹੈ ਕਿ ਕੇਂਦਰ ਅਤੇ ਅੰਦੋਲਨਕਾਰੀ ਕਿਸਾਨਾਂ ਵਿਚਾਲੇ ਗੱਲਬਾਤ ਜਨਵਰੀ ਤੋਂ ਰੁਕੀ ਹੋਈ ਹੈ। ਹਾਲ ਹੀ ’ਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਸੀ ਕਿ ਸਰਕਾਰ, ਕਿਸਾਨਾਂ ਨਾਲ ਗੱਲਬਾਤ ਫਿਰ ਤੋਂ ਸ਼ੁਰੂ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ। ਹਾਲਾਂਕਿ ਕਿਸਾਨ ਖੇਤੀ ਕਾਨੂੰਨ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ। ਸਰਕਾਰ ਅਤੇ ਕਿਸਾਨ ਵਿਚਾਲੇ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਆਖ਼ਰੀ ਗੱਲਬਾਤ 22 ਜਨਵਰੀ ਨੂੰ ਹੋਈ ਸੀ।

ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਦਿੱਤਾ 'Tripple-T' ਦਾ ਫਾਰਮੂਲਾ, ਕਿਹਾ ਇਵੇਂ ਜਿੱਤਾਂਗੇ 'ਜੰਗ'

 


Tanu

Content Editor

Related News