ਰਾਕੇਸ਼ ਟਿਕੈਤ ਦੇ ਪਰਿਵਾਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

03/09/2023 3:24:01 PM

ਮੁਜ਼ੱਫਰਨਗਰ- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ 'ਚ ਅਣਪਛਾਤੇ ਸ਼ਖ਼ਸ ਨੇ ਟਿਕੈਤ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਕ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਰੇਸ਼ ਟਿਕੈਤ ਦੇ ਪੁੱਤਰ ਗੌਰਵ ਟਿਕੈਤ ਨੂੰ ਧਮਕੀ ਭਰਿਆ ਫੋਨ ਕਾਲ ਆਇਆ ਹੈ। ਮਾਮਲੇ ਦੀ ਜਾਣਕਾਰੀ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਰਕਾਰ ਤੋਂ ਜਾਂਚ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਇਸ ਸੂਬੇ ਦੀ ਸਰਕਾਰ ਦਾ ਔਰਤਾਂ ਲਈ ਵੱਡਾ ਤੋਹਫ਼ਾ, ਮਹਿਲਾ ਕਾਮਿਆਂ ਨੂੰ ਮਿਲੇਗੀ 7 ਦਿਨ ਦੀ ਵਾਧੂ ਛੁੱਟੀ

PunjabKesari

ਫੋਨ ਕਰਨ ਵਾਲੇ ਸ਼ਖ਼ਸ ਨੇ ਪੂਰੇ ਟਿਕੈਤ ਪਰਿਵਾਰ ਨੂੰ ਜਾਨੋਂ ਮਾਰਨ ਦੀ ਗੱਲ ਆਖੀ ਹੈ। ਗੌਰਵ ਟਿਕੈਤ ਨੇ ਇਹ ਵੀ ਕਿਹਾ ਹੈ ਕਿ ਧਮਕੀ ਦੇਣ ਵਾਲੇ ਸ਼ਖ਼ਸ ਨੇ ਮੈਸੇਜ ਕਰ ਕੇ ਵੀ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਗੌਰਵ  ਵਲੋਂ ਇਸ ਬਾਬਤ ਮੁਜ਼ੱਫਰਨਗਰ ਦੇ ਭੌਰਾਕਲਾਂ ਥਾਣੇ 'ਚ ਐੱਫ. ਆਈ. ਆਰ. ਦਰਜ ਕਰਵਾਈ ਹੈ। ਇਸ 'ਚ ਗੌਰਵ ਨੇ ਕਿਹਾ ਹੈ ਕਿ ਉਨ੍ਹਾਂ ਦੇ ਮੋਬਾਈਲ 'ਤੇ ਬੁੱਧਵਾਰ ਰਾਤ 9 ਵਜ ਕੇ 15 ਮਿੰਟ ਤੋਂ ਰਾਤ 10 ਵਜੇ ਤੱਕ ਇਕ ਤੋਂ ਬਾਅਦ ਇਕ ਕਈ ਫੋਨ ਕਾਲ ਆਏ। ਫੋਨ ਕਰਨ ਵਾਲੇ ਸ਼ਖ਼ਸ ਨੇ ਪੂਰੇ ਟਿਕੈਤ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। 

ਇਹ ਵੀ ਪੜ੍ਹੋ- ਕਿਸਾਨ ਮੁੜ ਕਰਨਗੇ ਵੱਡਾ ਅੰਦੋਲਨ, ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ

 

PunjabKesari

 

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ 'ਚ ਰਾਕੇਸ਼ ਟਿਕੈਤ ਨੇ ਲਿਖਿਆ ਹੈ ਕਿ ਅਸੀਂ ਪਿਛਲੇ 36 ਸਾਲਾਂ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਲੜ ਰਹੇ ਹਾਂ। ਭਾਰਤੀ ਕਿਸਾਨ ਯੂਨੀਅਨ ਨੇ ਦਿੱਲੀ ਵਿਚ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕੀਤੀ। ਅੰਦੋਲਨ ਦੇ ਸਮੇਂ ਵੀ ਉਨ੍ਹਾਂ ਨੂੰ ਧਮਕੀ ਭਰੇ ਫੋਨ ਆਏ ਸਨ।

ਇਹ ਵੀ ਪੜ੍ਹੋ-  ਚਿੱਟ ਫੰਡ ਘਪਲਾ: CBI ਨੇ ਪਰਲਜ਼ ਗਰੁੱਪ ਦੇ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਕੀਤਾ ਗ੍ਰਿਫ਼ਤਾਰ


Tanu

Content Editor

Related News