ਰੱਖੜੀ ਮੌਕੇ ਮੋਦੀ ਸਰਕਾਰ ਦਾ ਵੱਡਾ ਤੋਹਫ਼ਾ, 200 ਰੁਪਏ ਸਸਤਾ ਹੋਇਆ LPG ਸਲੰਡਰ
Tuesday, Aug 29, 2023 - 04:28 PM (IST)
ਨਵੀਂ ਦਿੱਲੀ : ਰੱਖੜੀ ਦੇ ਤਿਉਹਾਰ 'ਤੇ ਮੋਦੀ ਸਰਕਾਰ ਨੇ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਦੇਸ਼ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਰਸੋਈ ਐੱਲਪੀਜੀ ਗੈਸ ਸਲੰਡਰ ਦੀਆਂ ਕੀਮਤਾਂ 'ਚ 200 ਰੁਪਏ ਦੀ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ 'ਚ ਹੋਈ ਕੈਬਨਿਟ ਮੀਟਿੰਗ 'ਚ ਲਏ ਗਏ ਫ਼ੈਸਲੇ ਦੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਓਨਮ ਅਤੇ ਰੱਖੜੀ ਦੇ ਮੌਕੇ 'ਤੇ ਸਰਕਾਰ ਨੇ ਸਾਰੇ ਰਸੋਈ ਗੈਸ ਖਪਤਕਾਰਾਂ ਨੂੰ 200 ਰੁਪਏ ਸਸਤੇ 'ਤੇ LPG ਸਿਲੰਡਰ ਦੇਣ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਹਵਾਈ ਅੱਡੇ 'ਤੇ ਜਾਣ ਵਾਲੇ ਸਾਵਧਾਨ, 3 ਦਿਨ ਬੰਦ ਰਹੇਗੀ ਦਿੱਲੀ! ਜਾਣੋ ਕਿਉਂ
ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ 2022-23 ਵਿੱਚ ਸਰਕਾਰੀ ਖਜ਼ਾਨੇ 'ਤੇ 7680 ਕਰੋੜ ਰੁਪਏ ਦਾ ਬੋਝ ਪਵੇਗਾ। ਅਨੁਰਾਗ ਠਾਕੁਰ ਨੇ ਦੱਸਿਆ ਕਿ ਕੈਬਨਿਟ ਨੇ 75 ਲੱਖ ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦੇਣ ਦਾ ਵੀ ਫ਼ੈਸਲਾ ਕੀਤਾ ਹੈ। ਇਨ੍ਹਾਂ ਔਰਤਾਂ ਨੂੰ ਐੱਲਪੀਜੀ ਕੁਨੈਕਸ਼ਨ ਲੈਣ ਲਈ ਇੱਕ ਰੁਪਿਆ ਵੀ ਨਹੀਂ ਦੇਣਾ ਪਵੇਗਾ। ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੀ ਇਸ ਘੋਸ਼ਣਾ ਦਾ ਲਾਭ ਮਿਲੇਗਾ।
ਇਹ ਵੀ ਪੜ੍ਹੋ : ਪਰਾਲੀ ਤੋਂ ਈਂਧਨ ਬਣਾਉਣ ਵਾਲਾ ਦੇਸ਼ ਦਾ ਸਭ ਤੋਂ ਵੱਡਾ ਉਤਪਾਦਕ ਬਣਿਆ 'ਰਿਲਾਇੰਸ', ਲਗਾਏਗਾ 100 ਹੋਰ ਪਲਾਂਟ
ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਪਹਿਲਾਂ ਹੀ ਹਰ ਰੀਫਿਲ 'ਤੇ 200 ਰੁਪਏ ਦੀ ਸਬਸਿਡੀ ਮਿਲ ਰਹੀ ਹੈ ਪਰ ਇਸ ਕਟੌਤੀ ਤੋਂ ਬਾਅਦ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਹਰ ਰੀਫਿਲ 'ਤੇ 400 ਰੁਪਏ ਘੱਟ ਅਦਾ ਕਰਨੇ ਪੈਣਗੇ। ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 400 ਰੁਪਏ ਦਾ ਸਸਤਾ ਸਿਲੰਡਰ ਮਿਲੇਗਾ।
ਇਹ ਵੀ ਪੜ੍ਹੋ : ਖੰਡ ਐਕਸਪੋਰਟ ਨੂੰ ਲੈ ਕੇ ਭਾਰਤ ਲੈ ਸਕਦੈ ਵੱਡਾ ਫ਼ੈਸਲਾ, 5 ਮਹੀਨਿਆਂ ਦੇ ਉੱਚ ਪੱਧਰ ’ਤੇ ਪਹੁੰਚੀ ਮਹਿੰਗਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8